IMG-LOGO
ਹੋਮ ਪੰਜਾਬ : ਕੇਂਦਰੀ ਜੇਲ੍ਹ ’ਚੋਂ 4 ਮੋਬਾਇਲ ਫੋਨ ਬਰਾਮਦ

ਕੇਂਦਰੀ ਜੇਲ੍ਹ ’ਚੋਂ 4 ਮੋਬਾਇਲ ਫੋਨ ਬਰਾਮਦ

Admin user - Sep 05, 2024 07:11 PM
IMG

ਬਾਲ ਕਿਸ਼ਨ
ਫ਼ਿਰੋਜ਼ਪੁਰ, 5 ਸਤੰਬਰ- ਕੇਂਦਰੀ ਜੇਲ੍ਹ ਫ਼ਿਰੋਜ਼ਪੁਰ ਵਿਚ ਤਲਾਸ਼ੀ ਦੌਰਾਨ 4 ਮੋਬਾਇਲ ਫੋਨ ਬਰਾਮਦ ਹੋਏ ਹਨ। ਇਸ ਸਬੰਧ ਵਿਚ ਥਾਣਾ ਸਿਟੀ ਫ਼ਿਰੋਜ਼ਪੁਰ ਪੁਲਿਸ ਨੇ 3 ਹਵਾਲਾਤੀਆਂ ਖ਼ਿਲਾਫ਼ 52-ਏ ਪਰੀਸੰਨਜ਼ ਐਕਟ ਤਹਿਤ ਮਾਮਲਾ ਦਰਜ ਕੀਤਾ ਹੈ। ਜਾਣਕਾਰੀ ਦਿੰਦੇ ਹੋਏ ਸਬ–ਇੰਸਪੈਕਟਰ ਸਵਰਨ ਸਿੰਘ ਨੇ ਦੱਸਿਆ ਕਿ ਪੱਤਰ ਨੰਬਰ 7393 ਰਾਹੀਂ ਸਹਾਇਕ ਸੁਪਰਡੈਂਟ ਕੇਂਦਰੀ ਜੇਲ੍ਹ ਫ਼ਿਰੋਜ਼ਪੁਰ ਨੇ ਦੱਸਿਆ ਉਹ ਕੇਂਦਰੀ ਜੇਲ੍ਹ ਫ਼ਿਰੋਜ਼ਪੁਰ ਵਿਚ ਸਮੇਤ ਸਾਥੀ ਕਰਮਚਾਰੀਆਂ ਦੇ ਤਲਾਸ਼ੀ ਦੌਰਾਨ ਹਵਾਲਾਤੀ ਸੰਦੀਪ ਕੁਮਾਰ ਪੁੱਤਰ ਦੇਵੀ ਲਾਲ ਵਾਸੀ ਮੌਜ਼ਗੜ੍ਹ ਜ਼ਿਲ੍ਹਾ ਫ਼ਾਜ਼ਿਲਕਾ, ਹਵਾਲਾਤੀ ਡੇਵਿਡ ਪੁੱਤਰ ਸੋਨੂੰ ਵਾਸੀ ਮੱਲ ਅੰਮ੍ਰਿਤਸਰ ਅਤੇ ਹਵਾਲਾਤੀ ਸਤਨਾਮ ਸਿੰਘ ਪੁੱਤਰ ਦਰਸ਼ਨ ਸਿੰਘ ਵਾਸੀ ਮਹਿਮਾ ਸਰਜਾ ਚੱਕ ਮਾਨਾ ਪੱਟੀ ਬਠਿੰਡਾ ਕੋਲੋਂ 3 ਕੀ ਪੈਡ ਮੋਬਾਇਲ ਫੋਨ ਤੇ ਇਕ ਟੱਚ ਸਕਰੀਨ ਮੋਬਾਇਲ ਫੋਨ ਬਰਾਮਦ ਹੋਇਆ। ਜਾਂਚਕਰਤਾ ਨੇ ਦੱਸਿਆ ਕਿ ਪੁਲਿਸ ਨੇ ਉਕਤ ਹਵਾਲਾਤੀਆਂ ਖਿਲਾਫ ਮਾਮਲਾ ਦਰਜ ਕਰ ਲਿਆ ਗਿਆ ਹੈ। 

Share:

ਸੰਪਾਦਕ ਦਾ ਡੈਸਕ

Jagdishthind

Reporter

ਕੱਪੜ ਛਾਣ

Watch LIVE TV
Emediasolutions TV
Subscribe

Get all latest content delivered to your email a few times a month.