IMG-LOGO
ਹੋਮ ਪੰਜਾਬ : ਪੁਰਾਣੇ ਝਗੜੇ ਦੇ ਚੱਲਦਿਆਂ ਔਰਤ ਦੀ ਕੀਤੀ ਕੁੱਟਮਾਰ

ਪੁਰਾਣੇ ਝਗੜੇ ਦੇ ਚੱਲਦਿਆਂ ਔਰਤ ਦੀ ਕੀਤੀ ਕੁੱਟਮਾਰ

Admin user - Sep 05, 2024 07:11 PM
IMG

ਬਾਲ ਕਿਸ਼ਨ
ਫ਼ਿਰੋਜ਼ਪੁਰ, 5 ਸਤੰਬਰ– ਥਾਣਾ ਘੱਲ ਖੁਰਦ ਦੇ ਅਧੀਨ ਆਉਂਦੇ ਪਿੰਡ ਸੋਢੀ ਨਗਰ ਵਿਖੇ ਪੁਰਾਣੇ ਝਗੜੇ ਦੇ ਚੱਲਦਿਆਂ ਇਕ ਔਰਤ ਦੀ ਕੁੱਟਮਾਰ ਕਰਨ ਦੇ ਦੋਸ਼ ਵਿਚ ਪੁਲਿਸ ਨੇ ਇਕ ਵਿਅਕਤੀ ਖ਼ਿਲਾਫ਼. 115 (2), 118, 191, 190 ਬੀ.ਐੱਨ.ਐੱਸ. ਤਹਿਤ ਮਾਮਲਾ ਦਰਜ ਕੀਤਾ ਹੈ। ਪੁਲਿਸ ਨੂੰ ਦਿੱਤੇ ਬਿਆਨਾਂ ਵਿਚ ਊਸ਼ਾ ਪਤਨੀ ਸ਼ਿੰਗਾਰਾ ਸਿੰਘ ਵਾਸੀ ਸੋਢੀ ਨਗਰ ਨੇ ਦੱਸਿਆ ਕਿ ਉਸ ਦਾ ਇਕ ਵਿਅਕਤੀ ਨਾਲ ਪੁਰਾਣਾ ਝਗੜਾ ਚੱਲ ਰਿਹਾ ਹੈ। ਊਸ਼ਾ ਨੇ ਦੱਸਿਆ ਕਿ ਇਸੇ ਝਗੜੇ ਦੇ ਚੱਲਦਿਆਂ ਦੋਸ਼ੀ ਸਿਮਨ ਪੁੱਤਰ ਬੱਗੂ ਵਾਸੀ ਸੋਢੀ ਨਗਰ ਨੇ ਹਮਮਸ਼ਵਰਾ ਹੋ ਕੇ ਉਸ ਦੀ ਕੁੱਟਮਾਰ ਕੀਤੀ ਤੇ ਸੱਟਾਂ ਮਾਰੀਆਂ। ਊਸ਼ਾ ਨੇ ਦੱਸਿਆ ਕਿ ਉਸ ਦਾ ਇਲਾਜ ਸਿਵਲ ਹਸਪਤਾਲ ਫ਼ਿਰੋਜ਼ਪੁਰ ਵਿਖੇ ਚੱਲ ਰਿਹਾ ਹੈ। ਇਸ ਮਾਮਲੇ ਦੀ ਜਾਂਚ ਕਰ ਰਹੇ ਸਹਾਇਕ ਥਾਣੇਦਾਰ ਸਰਬਜੀਤ ਸਿੰਘ ਨੇ ਦੱਸਿਆ ਕਿ ਪੁਲਿਸ ਨੇ ਸ਼ਿਕਾਇਤਕਰਤਾ ਦੇ ਬਿਆਨਾਂ ’ਤੇ ਉਕਤ ਦੋਸ਼ੀ ਖਿਲਾਫ ਮਾਮਲਾ ਦਰਜ ਕਰ ਲਿਆ ਗਿਆ ਹੈ। 

Share:

ਸੰਪਾਦਕ ਦਾ ਡੈਸਕ

Jagdishthind

Reporter

ਕੱਪੜ ਛਾਣ

Watch LIVE TV
Emediasolutions TV
Subscribe

Get all latest content delivered to your email a few times a month.