ਤਾਜਾ ਖਬਰਾਂ
ਬਾਲ ਕਿਸ਼ਨ
ਫ਼ਿਰੋਜ਼ਪੁਰ, 5 ਸਤੰਬਰ– ਮਖੂ ਦੀ ਕੈਨਾਲ ਕਾਲੋਨੀ ਵਿਖੇ ਪੁਰਾਣੇ ਝਗੜੇ ਦੇ ਚੱਲਦਿਆਂ ਇਕ ਔਰਤ ਅਤੇ ਉਸ ਦੇ ਪਤੀ ਦੀ ਕੁੱਟਮਾਰ ਕਰਨ ਦੇ ਦੋਸ਼ ਵਿਚ ਥਾਣਾ ਮਖੂ ਪੁਲਿਸ ਨੇ ਦੋ ਜਣਿਆਂ ਖ਼ਿਲਾਫ਼ 332 (ਸੀ), 118 (1), 115 (2), 3 (5) ਬੀ.ਐੱਨ.ਐੱਸ. ਤਹਿਤ ਮਾਮਲਾ ਦਰਜ ਕੀਤਾ ਹੈ। ਪੁਲਿਸ ਨੂੰ ਦਿੱਤੇ ਬਿਆਨਾਂ ਵਿਚ ਨੀਲਮ ਰਾਣੀ ਪਤਨੀ ਹਰਜੀਤ ਸਿੰਘ ਵਾਸੀ ਕੈਨਾਲ ਕਾਲੌਨੀ ਮਖੂ ਨੇ ਦੱਸਿਆ ਕਿ ਉਸ ਦਾ ਦੋ ਲੋਕਾਂ ਨਾਲ ਪੁਰਾਣਾ ਝਗੜਾ ਚੱਲ ਰਿਹਾ ਹੈ। ਨੀਲਮ ਰਾਣੀ ਨੇ ਦੱਸਿਆ ਕਿ ਉਹ ਤੇ ਉਸ ਦਾ ਪਤੀ ਹਰਜੀਤ ਸਿੰਘ ਘਰ ਦੇ ਵੇਹੜੇ ਵਿਚ ਸੁੱਤੇ ਪਏ ਸੀ ਤਾਂ ਦੋਸ਼ੀਅਨ ਬੱਬੂ ਪੁੱਤਰ ਦਲਬੀਰ, ਕਿਰਨਾ ਪਤਨੀ ਬੱਬੂ ਵਾਸੀ ਕੈਨਾਲ ਕਾਲੌਨੀ ਮਖੂ ਨੇ ਘਰ ਦੇ ਵੇਹੜੇ ਵਿਚ ਦਾਖਲ ਹੋ ਕੇ ਉਸ ਦੀ ਤੇ ਉਸ ਦੇ ਪਤੀ ਦੇ ਦਾਤਰ ਨਾਲ ਸੱਟਾਂ ਮਾਰੀਆਂ। ਨੀਲਮ ਰਾਣੀ ਨੇ ਦੱਸਿਆ ਕਿ ਉਸ ਦਾ ਇਲਾਜ ਸਿਵਲ ਹਸਪਤਾਲ ਮਖੂ ਵਿਖੇ ਚੱਲ ਰਿਹਾ ਹੈ। ਇਸ ਮਾਮਲੇ ਦੀ ਜਾਂਚ ਕਰ ਰਹੇ ਸਹਾਇਕ ਥਾਣੇਦਾਰ ਸੁਖਬੀਰ ਸਿੰਘ ਨੇ ਦੱਸਿਆ ਕਿ ਪੁਲਿਸ ਨੇ ਸ਼ਿਕਾਇਤਕਰਤਾ ਦੇ ਬਿਆਨਾਂ ’ਤੇ ਉਕਤ ਦੋਸ਼ੀਅਨ ਖਿਲਾਫ ਮਾਮਲਾ ਦਰਜ ਕਰ ਲਿਆ ਗਿਆ ਹੈ।
Get all latest content delivered to your email a few times a month.