IMG-LOGO
ਹੋਮ ਪੰਜਾਬ : 50 ਲੀਟਰ ਲਾਹਣ ਸਮੇਤ ਇਕ ਗ੍ਰਿਫ਼ਤਾਰ

50 ਲੀਟਰ ਲਾਹਣ ਸਮੇਤ ਇਕ ਗ੍ਰਿਫ਼ਤਾਰ

Admin user - Sep 05, 2024 07:18 PM
IMG

ਬਾਲ ਕਿਸ਼ਨ
ਫ਼ਿਰੋਜ਼ਪੁਰ, 5 ਸਤੰਬਰ– ਥਾਣਾ ਮਖੂ ਪੁਲਿਸ ਨੇ ਗਸ਼ਤ ਅਤੇ ਚੈਕਿੰਗ ਦੌਰਾਨ ਇਕ ਵਿਅਕਤੀ ਨੂੰ 50 ਲੀਟਰ ਲਾਹਣ ਸਮੇਤ ਗ੍ਰਿਫ਼ਤਾਰ ਕਰਕੇ ਉਸ ਖ਼ਿਲਾਫ਼. ਆਬਕਾਰੀ ਐਕਟ ਤਹਿਤ ਮਾਮਲਾ ਦਰਜ ਕੀਤਾ ਹੈ। ਜਾਣਕਾਰੀ ਦਿੰਦੇ ਹੋਏ ਸਹਾਇਕ ਥਾਣੇਦਾਰ ਬਲਵੰਤ ਸਿੰਘ ਨੇ ਦੱਸਿਆ ਕਿ ਉਨ੍ਹਾਂ ਦੀ ਪੁਲਿਸ ਪਾਰਟੀ ਬੀਤੇ ਦਿਨ ਗਸ਼ਤ ਵਾ ਚੈਕਿੰਗ ਦੇ ਸਬੰਧ ਵਿਚ ਪਿੰਡ ਮੰਝ ਵਾਲਾ ਪਾਸ ਪੁੱਜੀ ਤਾਂ ਇਸ ਦੌਰਾਨ ਖਾਸ ਮੁਖ਼ਬਰ ਨੇ ਇਤਲਾਹ ਦਿੱਤੀ ਕਿ ਦੋਸ਼ੀ ਸਵਰਨ ਸਿੰਘ ਪੁੱਤਰ ਬੂੜ ਸਿੰਘ ਵਾਸੀ ਪਿੰਡ ਮੰਝ ਵਾਲਾ ਨਾਜਾਇਜ਼ ਸ਼ਰਾਬ ਕਸੀਦ ਕਰਕੇ ਵੇਚਣ ਦਾ ਆਦੀ ਹੈ। ਜੇਕਰ ਹੁਣੇ ਇਸ ਦੇ ਘਰ ਛਾਪੇਮਾਰੀ ਕੀਤੀ ਜਾਵੇ ਤਾਂ ਕਾਬੂ ਆ ਸਕਦਾ ਹੈ। ਪੁਲਿਸ ਪਾਰਟੀ ਵਲੋਂ ਦੋਸ਼ੀ ’ਤੇ ਛਾਪੇਮਾਰੀ ਕਰਕੇ ਕਾਬੂ ਕੀਤਾ ਗਿਆ ਤੇ ਮੌਕੇ ’ਤੇ 50 ਲੀਟਰ ਲਾਹਣ ਬਰਾਮਦ ਹੋਈ। ਪੁਲਿਸ ਨੇ ਦੱਸਿਆ ਕਿ ਉਕਤ ਦੋਸ਼ੀ ਖਿਲਾਫ ਮਾਮਲਾ ਦਰਜ ਕਰ ਲਿਆ ਗਿਆ ਹੈ। 

Share:

ਸੰਪਾਦਕ ਦਾ ਡੈਸਕ

Jagdishthind

Reporter

ਕੱਪੜ ਛਾਣ

Watch LIVE TV
Emediasolutions TV
Subscribe

Get all latest content delivered to your email a few times a month.