IMG-LOGO
ਹੋਮ ਪੰਜਾਬ : ਡਿਪਟੀ ਕਮਿਸ਼ਨਰ ਨੇ ਸਾਰਾਗੜ੍ਹੀ ਦਿਵਸ ਮੌਕੇ ਹੋਣ ਵਾਲੇ ਰਾਜ ਪੱਧਰੀ...

ਡਿਪਟੀ ਕਮਿਸ਼ਨਰ ਨੇ ਸਾਰਾਗੜ੍ਹੀ ਦਿਵਸ ਮੌਕੇ ਹੋਣ ਵਾਲੇ ਰਾਜ ਪੱਧਰੀ ਸਮਾਗਮ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ

Admin user - Sep 06, 2024 05:35 PM
IMG

ਬਾਲ ਕਿਸ਼ਨ

ਫ਼ਿਰੋਜ਼ਪੁਰ, 6 ਸਤੰਬਰ- 12 ਸਤੰਬਰ 2024 ਨੂੰ ਇਤਿਹਾਸਕ ਗੁਰਦੁਆਰਾ ਸਾਰਾਗੜ੍ਹੀ ਫ਼ਿਰੋਜ਼ਪੁਰ ਛਾਉਣੀ ਵਿਖੇ ਸਾਰਾਗੜ੍ਹੀ ਦੇ ਸ਼ਹੀਦਾਂ ਦੀ ਯਾਦ ਵਿੱਚ ਰਾਜ ਪੱਧਰੀ ਸਮਾਗਮ ਪੂਰੀ ਸ਼ਰਧਾ ਅਤੇ ਉਤਸ਼ਾਹ ਨਾਲ ਮਨਾਇਆ ਜਾਵੇਗਾ। ਇਸ ਦੌਰਾਨ ਸਾਰਾਗੜ੍ਹੀ ਜੰਗ ਦੇ ਸ਼ਹੀਦਾਂ ਨੂੰ ਸਮਰਪਿਤ ਧਾਰਮਿਕ ਸਮਾਗਮ ਦਾ ਆਯੋਜਨ ਹੋਵੇਗਾ ਜਿਸ ਵਿਚ ਭਾਰਤੀ ਫ਼ੌਜ ਦੇ ਅਧਿਕਾਰੀਆਂ, ਸਿਵਲ ਅਤੇ ਪੁਲੀਸ ਅਧਿਕਾਰੀਆਂ, ਸ਼ਹੀਦਾਂ ਦੇ ਪਰਿਵਾਰਿਕ ਮੈਂਬਰਾਂ ਸਮੇਤ ਵੱਡੀ ਗਿਣਤੀ ਵਿਚ ਸ਼ਰਧਾਲੂ ਸਾਰਾਗੜ੍ਹੀ ਦੇ ਸ਼ਹੀਦਾਂ ਨੂੰ ਸ਼ਰਧਾ ਦੇ ਫੁੱਲ ਭੇਟ ਕਰਨਗੇ। ਇਹ ਪ੍ਰਗਟਾਵਾ ਡਿਪਟੀ ਕਮਿਸ਼ਨਰ ਸ੍ਰੀ. ਰਾਜੇਸ਼ ਧੀਮਾਨ ਨੇ ਸਾਰਾਗੜ੍ਹੀ ਦੇ ਰਾਜ ਪੱਧਰੀ ਸਮਾਗਮ ਦੀਆਂ ਤਿਆਰੀਆਂ ਦਾ ਜਾਇਜ਼ਾ ਲੈਣ ਮੌਕੇ ਕੀਤਾ। ਇਸ ਮੌਕੇ ਡਿਪਟੀ ਕਮਿਸ਼ਨਰ ਨੇ ਤਿਆਰੀਆਂ ਦਾ ਜਾਇਜਾ ਲੈਂਦਿਆਂ ਸਬੰਧਿਤ ਵਿਭਾਗਾਂ ਦੇ  ਅਧਕਾਰੀਆਂ ਨੂੰ ਸਾਰਾ ਕੰਮ ਜਲਦ ਤੋਂ ਜਲਦ ਮੁਕੰਮਲ ਕਰਨ ਲਈ ਕਿਹਾ। ਉਨ੍ਹਾਂ ਕਿਹਾ ਕਿ ਸਮਾਗਮ ਤੋਂ ਦੋ ਦਿਨ ਪਹਿਲਾਂ ਸਾਰੀਆਂ ਤਿਆਰੀਆਂ ਪੂਰੀਆਂ ਕਰ ਲਈਆਂ ਜਾਣ। ਉਨ੍ਹਾਂ ਕਿਹਾ ਕਿ ਸਮਾਗਮ ਵਾਲੇ ਸਥਾਨ ਦੀ ਸਾਫ-ਸਫਾਈ, ਪੇਂਟ ਤੇ ਮੁਰੰਮਤ, ਅਸਥਾਈ ਪਖਾਨਿਆਂ ਦਾ ਪ੍ਰਬੰਧ, ਮੈਡੀਕਲ ਸਹੂਲਤਾਂ, ਟ੍ਰੈਫਿਕ ਕੰਟਰੋਲ, ਬਿਜਲੀ ਸਪਲਾਈ, ਪਾਣੀ ਅਤੇ ਲੰਗਰ ਆਦਿ ਦੇ ਪੁਖਤਾ ਪ੍ਰਬੰਧ ਕਰ ਲੈਣ। ਉਨ੍ਹਾਂ ਕਿਹਾ ਕਿ ਸਬੰਧਿਤ ਅਧਿਕਾਰੀ ਆਪਣੀ ਡਿਊਟੀ ਪੂਰੀ ਇਮਾਨਦਾਰੀ ਤੇ ਤਨਦੇਹੀ ਨਾਲ ਨਿਭਾਉਣ ਤੇ ਇਸ ਕੰਮ ਵਿੱਚ ਕਿਸੇ ਵੀ ਤਰ੍ਹਾਂ ਦੀ ਕੁਤਾਹੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ।  ਇਸ ਮੌਕੇ ਸਹਾਇਕ ਕਮਿਸ਼ਨਰ ਸ੍ਰੀ. ਸੂਰਜ ਕੁਮਾਰ, ਸਕੱਤਰ ਰੈੱਡ ਕਰਾਸ ਸ੍ਰੀ. ਅਸੋਕ ਬਹਿਲ ਸਮੇਤ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਹਾਜ਼ਰ ਸਨ।

Share:

ਸੰਪਾਦਕ ਦਾ ਡੈਸਕ

Jagdishthind

Reporter

ਕੱਪੜ ਛਾਣ

Watch LIVE TV
Emediasolutions TV
Subscribe

Get all latest content delivered to your email a few times a month.