IMG-LOGO
ਹੋਮ ਪੰਜਾਬ : ਮਹਿਲਾ ਬਾਲ ਵਿਕਾਸ ਵਿਭਾਗ ਵਲੋਂ 100 ਦਿਨੀਂ ਜਾਗਰੂਕਤਾ ਅਭਿਆਨ ਸ਼ੁਰੂ

ਮਹਿਲਾ ਬਾਲ ਵਿਕਾਸ ਵਿਭਾਗ ਵਲੋਂ 100 ਦਿਨੀਂ ਜਾਗਰੂਕਤਾ ਅਭਿਆਨ ਸ਼ੁਰੂ

Admin user - Sep 06, 2024 08:01 PM
IMG

ਬਾਲਕਿਸ਼ਨ
ਫ਼ਿਰੋਜ਼ਪੁਰ, 6 ਸਤੰਬਰ–ਮਹਿਲਾ ਸਸ਼ਕਤੀਕਰਨ ਦੇ ਤਹਿਤ ਮਹਿਲਾ ਬਾਲ ਵਿਕਾਸ ਵਿਭਾਗ ਵਲੋਂ ਔਰਤਾਂ ਅਤੇ ਕੇਂਦਰਿਤ ਮੁੱਦਿਆਂ ’ਤੇ ਜਾਗਰੂਕਤਾ ਅਤੇ ਪਹੁੰਚ ਵਧਾਉਣ ਲਈ 100 ਦਿਨੀਂ ਜਾਗਰੂਕਤਾ ਅਭਿਆਨ ਸ਼ੁਰੂ ਕੀਤਾ ਗਿਆ ਹੈ। ਇਹ ਅਭਿਆਨ 21 ਜੂਨ 2024 ਤੋਂ 4 ਅਕਤੂਬਰ 2024 ਤੱਕ ਚਲਾਇਆ ਜਾਵੇਗਾ। ਇਸਦੇ ਤਹਿਤ ਮੁੱਖ ਦਫ਼ਤਰ ਦੀਆਂ ਹਦਾਇਤਾਂ ਅਤੇ ਜ਼ਿਲ੍ਹਾ ਪ੍ਰੋਗਰਾਮ ਅਫ਼ਸਰ ਸ੍ਰੀਮਤੀ ਰੀਚਿਕਾ ਨੰਦਾ ਦੇ ਦਿਸ਼ਾ–ਨਿਰਦੇਸ਼ਾਂ ਅਨੁਸਾਰ ਅੱਜ ਉਪ੍ਰੋਕਤ ਦਰਸਾਏ ਸ਼ਡਿਊਲ ਦੇ ਬਾਰ੍ਹਵੇਂ ਹਫ਼ਤੇ ਮਿਸ਼ਨ ਸ਼ਕਤੀ (ਡੀ.ਐੱਚ.ਈ. ਡਬਲਯੂ) ਦੇ ਜ਼ਿਲ੍ਹਾ ਕੋਆਰਡੀਨੇਟਰ ਗੁਰਪ੍ਰੀਤ ਸਿੰਘ ਵਲੋਂ ਕਾਨੂੰਨੀ ਜਾਗਰੂਕਤਾ ਬਾਰੇ ਕੈਂਪ ਪੰਜਾਬ ਯੂਨੀਵਰਸਿਟੀ ਕੰਸਟੀਚੁਇੰਟ ਕਾਲਜ ਪਿੰਡ ਮੋਹਕਮ ਖਾਂ ਵਾਲਾ ਵਿਚ ਚਲਾਇਆ ਗਿਆ। ਇਸ ਮੌਕੇ ’ਤੇ ਕਾਲਜ ਦੇ ਪ੍ਰਿੰਸੀਪਲ ਡਾ: ਐਨ.ਆਰ. ਸ਼ਰਮਾ, ਡਾ: ਰਾਜੀਵ ਕੁਮਾਰ, ਹਰਜਿੰਦਰ ਸਿੰਘ, ਡਾ: ਮਨਦੀਪ ਕੌਰ, ਮਨਿੰਦਰ ਕੌਰ ਅਤੇ ਸਖੀ ਵੰਨ ਸਟਾਪ ਸੈਂਟਰ ਤੋਂ ਗੁਰਮੀਤ ਕੌਰ ਕੌਂਸਲਰ ਅਤੇ ਮਨਜਿੰਦਰ ਕੌਰ ਪੈਰਾ ਲੀਗਲ ਮੌਜੂਦ ਸਨ। 

Share:

ਸੰਪਾਦਕ ਦਾ ਡੈਸਕ

Jagdishthind

Reporter

ਕੱਪੜ ਛਾਣ

Watch LIVE TV
Emediasolutions TV
Subscribe

Get all latest content delivered to your email a few times a month.