IMG-LOGO
ਹੋਮ ਪੰਜਾਬ : ਸਾਈਕਲ ਸਵਾਰ ਪਤੀ, ਪਤਨੀ ਨੂੰ ਤੇਜ਼ ਰਫ਼ਤਾਰ ਕਾਰ ਨੇ ਮਾਰੀ...

ਸਾਈਕਲ ਸਵਾਰ ਪਤੀ, ਪਤਨੀ ਨੂੰ ਤੇਜ਼ ਰਫ਼ਤਾਰ ਕਾਰ ਨੇ ਮਾਰੀ ਟੱਕਰ, ਪਤੀ ਦੀ ਮੌਤ

Admin user - Sep 07, 2024 01:14 PM
IMG

ਤਰਨਤਾਰਨ, 7 ਸਤੰਬਰ- ਉਸਾਰੀ ਦੇ ਕੰਮ ਵਿਚ ਮਜ਼ਦੂਰੀ ਕਰਦੇ ਪਤੀ ਪਤਨੀ ਨੂੰ ਸਾਈਕਲ ’ਤੇ ਜਾਂਦਿਆਂ ਤੇਜ ਰਫਤਾਰ ਕਾਰ ਨੇ ਟੱਕਰ ਮਾਰ ਦਿੱਤੀ। ਜਿਸ ਦੌਰਾਨ ਪਤੀ ਨੇ ਮੌਕੇ ’ਤੇ ਹੀ ਦਮ ਤੋੜ ਦਿੱਤਾ ਅਤੇ ਪਤਨੀ ਜਖਮੀ ਹੋ ਗਈ। ਥਾਣਾ ਸਿਟੀ ਤਰਨਤਾਰਨ ਦੀ ਪੁਲਿਸ ਨੇ ਲਾਸ਼ ਕਬਜ਼ੇ ਵਿਚ ਲੈ ਕੇ ਕਾਰ ਦੇ ਅਣਪਛਾਤੇ ਚਾਲਕ ਵਿਰੁੱਧ ਕੇਸ ਦਰਜ ਕਰ ਲਿਆ ਹੈ। ਰਣਜੀਤ ਕੌਰ ਵਾਸੀ ਪਿੰਡ ਪਲਾਸੌਰ ਨੇ ਦੱਸਿਆ ਕਿ ਉਹ ਆਪਣੇ ਪਤੀ ਜਗਦੀਸ਼ ਸਿੰਘ (37) ਸਮੇਤ ਠੇਕੇਦਾਰ ਦਿਲਬਾਗ ਸਿੰਘ ਵਾਸੀ ਪੰਡੋਰੀ ਗੋਲਾ ਜੋ ਕੋਠੀਆਂ ਦੀ ਉਸਾਰੀ ਦਾ ਕੰਮ ਕਰਦਾ ਹੈ ਨਾਲ ਦਿਹਾੜੀ ਕਰਦੇ ਹਨ। ਉਹ ਤੇ ਉਸਦਾ ਪਤੀ ਰੋਜ਼ ਦੀ ਤਰ੍ਹਾਂ ਸਵੇਰੇ ਪਿੰਡ ਪੰਡੋਰੀ ਗੋਲਾ ਵਿਖੇ ਮਜ਼ਦੂਰੀ ਲਈ ਆਏ ਸੀ। ਦੁਪਹਿਰ ਕਰੀਬ ਸਵਾ 1 ਵਜੇ ਇਕ ਘੰਟੇ ਦੀ ਛੁੱਟੀ ਹੋਣ ਕਰਕੇ ਉਹ ਸਾਈਕਲ ’ਤੇ ਸਵਾਰ ਹੋ ਕੇ ਗੋਇੰਦਵਾਲ ਸਾਹਿਬ ਬਾਈਪਾਸ ਤੋਂ ਖਾਣਾ ਖਾਣ ਲਈ ਨਿਕਲ ਪਏ। ਜਦੋਂ ਉਹ ਪੰਡੋਰੀ ਗੋਲਾ ਲਿੰਕ ਸੜਕ ਤੋਂ ਹਾਈਵੇ ’ਤੇ ਚੜ੍ਹੇ ਤਾਂ ਪਿੱਛੋਂ ਆ ਰਹੀ ਕਾਰ ਨੇ ਉਨ੍ਹਾਂ ਨੂੰ ਟੱਕਰ ਮਾਰ ਦਿੱਤੀ। ਉਹ ਤੇ ਉਸਦਾ ਪਤੀ ਸੜਕ ’ਤੇ ਜਾ ਡਿੱਗੇ ਅਤੇ ਉਸਦੇ ਪਤੀ ਦੇ ਗੰਭੀਰ ਸੱਟਾਂ ਲੱਗ ਗਈਆਂ। ਰਾਹਗੀਰਾਂ ਦੀ ਮਦਦ ਨਾਲ ਉਨ੍ਹਾਂ ਨੂੰ ਤਰਨਤਾਰਨ ਦੇ ਗੁਰੂ ਨਾਨਕ ਦੇਵ ਸੁਪਰ ਸਪੈਸ਼ਿਲਟੀ ਹਸਪਤਾਲ ਪਹੁੰਚਾਇਆ। ਜਿਥੇ ਡਾਕਟਰਾਂ ਨੇ ਉਸਦੇ ਪਤੀ ਜਗਦੀਸ਼ ਸਿੰਘ ਨੂੰ ਮ੍ਰਿਤਕ ਐਲਾਨ ਦਿੱਤਾ। ਮੌਕੇ ’ਤੇ ਪੁੱਜੇ ਏਐੱਸਆਈ ਸਤਨਾਮ ਸਿੰਘ ਨੇ ਦੱਸਿਆ ਕਿ ਰਣਜੀਤ ਕੌਰ ਦੇ ਬਿਆਨ ਕਲਮਬੰਦ ਕਰਕੇ ਕਾਰ ਦੇ ਅਣਪਛਾਤੇ ਚਾਲਕ ਵਿਰੁੱਧ ਕਾਰਵਾਈ ਕਰ ਦਿੱਤੀ ਗਈ ਹੈ। ਜਿਸਦਾ ਪਤਾ ਲਗਾਉਣ ਲਈ ਯਤਨ ਕੀਤੇ ਜਾ ਰਹੇ ਹਨ।

Share:

ਸੰਪਾਦਕ ਦਾ ਡੈਸਕ

Jagdishthind

Reporter

ਕੱਪੜ ਛਾਣ

Watch LIVE TV
Emediasolutions TV
Subscribe

Get all latest content delivered to your email a few times a month.