IMG-LOGO
ਹੋਮ ਪੰਜਾਬ : ਪੋਸ਼ਣ ਮਾਂ ਦਾ ਪਹਿਲਾ ਹਫਤਾ ਸਫਲਤਾ ਪੂਰਵਕ ਨੇਪਰੇ ਚੜਿਆ- ਜਿਲ੍ਹਾ...

ਪੋਸ਼ਣ ਮਾਂ ਦਾ ਪਹਿਲਾ ਹਫਤਾ ਸਫਲਤਾ ਪੂਰਵਕ ਨੇਪਰੇ ਚੜਿਆ- ਜਿਲ੍ਹਾ ਪ੍ਰੋਗਰਾਮ ਅਫਸਰ

Admin user - Sep 07, 2024 01:56 PM
IMG

ਬਾਲ ਕਿਸ਼ਨ
ਫ਼ਿਰੋਜ਼ਪੁਰ, 7 ਸਤੰਬਰ–ਸਮਾਜਿਕ ਸੁਰੱਖਿਆ ਅਤੇ  ਇਸਤਰੀ ਤੇ ਬਾਲ ਵਿਕਾਸ ਵਿਭਾਗ ਵਲੋਂ ਪੋਸ਼ਣ ਅਭਿਆਨ ਦੇ ਤਹਿਤ ਹਰ ਸਾਲ ਸਤੰਬਰ ਮਹੀਨੇ ਵਿਚ ਪੋਸ਼ਣ ਮਾਹ ਮਨਾਇਆ ਜਾਂਦਾ ਹੈ। ਫ਼ਿਰੋਜ਼ਪੁਰ ਵਿਖੇ ਜ਼ਿਲ੍ਹਾ ਪ੍ਰੋਗਰਾਮ ਅਫ਼ਸਰ ਸ੍ਰੀਮਤੀ ਰਿਚਿਕਾ ਨੰਦਾ ਦੀ ਯੋਗ ਅਗਵਾਈ ਹੇਠ ਪੋਸ਼ਣ ਮਾਹ ਦਾ ਪਹਿਲਾ ਹਫ਼ਤਾ ਬੜੀ ਸਫ਼ਲਤਾਪੂਰਵਕ ਨੇਪਰੇ ਚੜਿਆ। ਜ਼ਿਲ੍ਹਾ ਪ੍ਰੋਗਰਾਮ ਅਫ਼ਸਰ ਨੇ ਦੱਸਿਆ ਕਿ ਪੋਸ਼ਣ ਅਭਿਆਨ ਇਕ ਜਾਗਰੂਕਤਾ ਅਭਿਆਨ ਹੈ, ਜਿਸ ਵਿਚ ਆਂਗਣਵਾੜੀ ਵਰਕਰਾਂ ਵਲੋਂ  ਆਂਗਣਵਾੜੀ ਸੈਂਟਰਾਂ ਵਿਚ ਵੱਖ–ਵੱਖ ਤਰ੍ਹਾਂ ਦੀਆਂ ਗਤੀਵਿਧੀਆਂ ਕਰਵਾਈਆਂ ਜਾਂਦੀਆਂ ਹਨ। ਉਨ੍ਹਾਂ ਦੱਸਿਆ ਕਿ ਪੋਸ਼ਣ ਮਾਹ ਦੇ ਪਹਿਲੇ ਦਿਨ ਬੱਚਿਆਂ, ਕਿਸ਼ੋਰੀਆਂ ਅਤੇ ਔਰਤਾਂ ਨੂੰ ਕੁਪੋਸ਼ਣ ਮੁਕਤ , ਸਵਸਥ ਅਤੇ ਮਜ਼ਬੂਤ ਬਣਾਉਣ ਸਬੰਧੀ ਸਹੁੰ ਚੁਕਾਈ ਗਈ ਅਤੇ ਆਂਗਣਵਾੜੀ ਵਰਕਰਾਂ, ਹੈਲਪਰਾਂ, ਆਸ਼ਾ ਵਰਕਰਾਂ, ਏ.ਐਨ.ਐਮ. ਅਤੇ ਬੱਚਿਆਂ ਨਾਲ ਪੋਸ਼ਣ ਰੈਲੀ ਵੀ ਕੀਤੀ ਗਈ। ਦੂਸਰੇ ਦਿਨ ਨਵਜੰਮੇ ਬੱਚਿਆਂ ਦੀ ਦੇਖਭਾਲ ਅਤੇ ਪਰਿਵਾਰ ਨਿਯੋਜਨ ਲਈ ਮਾਰਗ ਦਰਸ਼ਨ ਅਤੇ ਹੋਮ ਡਿਲੀਵਰੀ ਲਈ ਜਨਮ ਦੀ ਤਿਆਰੀ ਬਾਰੇ ਜਾਗਰੂਕਤਾ ਫੈਲਾਈ ਗਈ। ਤੀਸਰੇ ਦਿਨ ਅਨੀਮੀਆ ਦਿਵਸ ਵਜੋਂ ਮਨਾਇਆ ਗਿਆ। ਇਸ ਵਿਚ ਅਨੀਮੀਆ ਦੀ ਰੋਕਥਾਮ, ਅਨੀਮੀਆ ਦੇ ਕਾਰਨਾਂ ਬਾਰੇ ਜਾਗਰੂਕ ਕੀਤਾ ਗਿਆ। ਉਸ ਤੋਂ ਬਾਅਦ ਤਿੰਨ ਤੋਂ ਛੇ ਮਹੀਨੇ ਅਤੇ 3 ਸਾਲ ਤੋਂ 6 ਸਾਲ ਤੱਕ ਦੇ ਬੱਚਿਆਂ ਦਾ ਮੂਲਾਂਕਨ ਕਰਦੇ ਹੋਏ ਉਨ੍ਹਾਂ ਦੇ ਭਾਰ ਕੱਦ ਤੇ ਵਿਕਾਸ ਦਾ ਮੁਲਾਂਕਨ ਕੀਤਾ ਗਿਆ। ਹਫ਼ਤੇ ਦੇ ਅਖੀਰਲੇ ਦਿਨ ਮਾਂ ਦੇ ਦੁੱਧ ਪਿਲਾਉਣ, ਨਵਜੰਮੇ ਬੱਚਿਆਂ ਵਿਚ ਮਾਂ ਦਾ ਦੁੱਧ ਪਿਲਾਉਣ ਅਤੇ ਮਾਂ ਦੇ ਦੁੱਧ ਪਿਲਾਉਣ ਵਿਚ ਆਉਣ ਵਾਲੀਆਂ ਸਮੱਸਿਆਵਾਂ ਬਾਰੇ ਮਾਵਾਂ ਨੂੰ ਜਾਗਰੂਕ ਕੀਤਾ ਗਿਆ ਅਤੇ ਮਾਂ ਨੂੰ ਦੁੱਧ ਪਿਲਾਉਣ ਨੂੰ ਯਕੀਨੀ ਬਣਾਉਣ ਲਈ ਜਾਗਰੂਕਤਾ ਕੀਤੀ ਗਈ। ਬਲਾਕ ਫ਼ਿਰੋਜ਼ਪੁਰ ਦੀਆਂ ਸਮੂਹ ਸੁਪਰਵਾਈਜ਼ਰਾਂ ਅਤੇ ਬਲਾਕ ਕੁਆਰਡੀਨੇਟਰ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਪੋਸ਼ਣ ਮਾਹ ਦਾ ਪਹਿਲਾ ਹਫ਼ਤਾ ਸਾਰੇ ਆਂਗਣਵਾੜੀ ਸੈਂਟਰਾਂ ਵਿਚ ਬੜੀ ਸਫਲਤਾਪੂਰਵਕ ਮਨਾਇਆ ਗਿਆ ਹੈ ਅਤੇ ਲੋਕਾਂ ਨੂੰ ਇਸ ਤੋਂ ਕਾਫ਼ੀ ਲਾਭ ਵੀ ਮਿਲਿਆ।

Share:

ਸੰਪਾਦਕ ਦਾ ਡੈਸਕ

Jagdishthind

Reporter

ਕੱਪੜ ਛਾਣ

Watch LIVE TV
Emediasolutions TV
Subscribe

Get all latest content delivered to your email a few times a month.