ਤਾਜਾ ਖਬਰਾਂ
Bolda Punjav
ਬਠਿੰਡਾ, 29 ਨਵੰਬਰ : ਸਥਾਨਕ ਸ਼ਹਿਰ ਦੇ ਇੱਕ ਗਰੀਬ ਪਰਿਵਾਰ ਦੀ ਅਠਾਰਾਂ ਸਾਲਾਂ ਲੜਕੀ ਨਾਲ਼ ਬਠਿੰਡਾ ਦੇ ਇੱਕ ਲੜਕੇ ਵੱਲੋਂ ਵਿਆਹ ਦਾ ਝਾਂਸਾ ਦੇ ਕੇ ਕਥਿਤ ਸਰੀਰਕ ਸਬੰਧ ਬਣਾਉਣ ਦਾ ਮਾਮਲਾ ਸਾਹਮਣੇ ਆਇਆ ਹੈ।
ਇਸ ਸਬੰਧੀ ਬਠਿੰਡਾ ਪੁਲਿਸ ਵੱਲੋਂ ਪੀੜਤ ਲੜਕੀ ਦੀ ਸ਼ਿਕਾਇਤ ਤੇ ਕਾਰਵਾਈ ਨਾ ਕਰਨ ਤੇ ਪੀੜਤਾ ਵੱਲੋਂ ਆਪਣੇ ਪਰਿਵਾਰ ਨੂੰ ਨਾਲ ਲੈਕੇ ਸਰੀਰਕ ਸਬੰਧ ਬਣਾਉਣ ਵਾਲੇ ਲੜਕੇ ਖਿਲਾਫ਼ ਕਾਨੂੰਨੀ ਕਾਰਵਾਈ ਕਰਵਾਉਣ ਲਈ ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਦਾ ਦਰਵਾਜ਼ਾ ਖੜਕਾਉਦਿਆਂ ਮੈਡਮ ਪੂਨਮ ਕਾਂਗੜਾ ਮੈਂਬਰ ਐਸ.ਸੀ ਕਮਿਸ਼ਨ ਪੰਜਾਬ ਨਾਲ ਮੁਲਾਕਾਤ ਕੀਤੀ। ਪੀੜਤਾ ਨੇ ਮੈਡਮ ਪੂਨਮ ਕਾਂਗੜਾ ਨੂੰ ਦੱਸਿਆ ਕਿ ਹੈਰੀ ਬਾਂਸਲ ਨਾਮ ਦਾ ਲੜਕਾ ਉਸ ਨਾਲ ਪਿੱਛਲੇ ਕ਼ਰੀਬ ਚਾਰ ਸਾਲ ਤੋਂ ਵਿਆਹ ਦਾ ਝਾਂਸਾ ਦੇ ਕੇ ਕਥਿਤ ਤੌਰ ਤੇ ਸਰੀਰਕ ਸਬੰਧ ਬਣਾਉਂਦਾ ਆ ਰਿਹਾ ਹੈ। ਉਨ੍ਹਾਂ ਦੱਸਿਆ ਕਿ ਵਿਆਹ ਕਰਵਾਉਣਾ ਤਾਂ ਦੂਰ ਉਸ ਵੱਲੋਂ ਮੈਂਨੂੰ ਜਾਨ ਤੋਂ ਮਾਰਨ ਦੀਆਂ ਧਮਕੀਆਂ ਦਿੱਤੀਆਂ ਜਾ ਰਹੀਆਂ ਹਨ, ਜਿਸ ਸਬੰਧੀ ਉਨ੍ਹਾਂ ਕਰੀਬ ਇੱਕ ਮਹੀਨਾ ਪਹਿਲਾਂ ਬੱਸ ਅੱਡਾ ਪੁਲਿਸ ਚੌਂਕੀ ਬਠਿੰਡਾ ਵਿਖੇ ਦਰਖ਼ਾਸਤ ਦਿੱਤੀ ਉਸ ਤੋਂ ਬਾਅਦ ਉਨ੍ਹਾਂ 8 ਨਵੰਬਰ ਨੂੰ ਐਸ.ਐਸ.ਪੀ ਬਠਿੰਡਾ ਨੂੰ ਵੀ ਦਰਖ਼ਾਸਤ ਦਿੱਤੀ ਪਰੰਤੂ ਪੁਲਿਸ ਵੱਲੋਂ ਉਕਤ ਲੜਕੇ ਹੈਰੀ ਬਾਂਸਲ ਖਿਲਾਫ਼ ਕੋਈ ਕਾਰਵਾਈ ਨਹੀਂ ਕੀਤੀ ਗਈ।
ਪੀੜਤ ਲੜਕੀ ਨੇ ਕਿਹਾ ਕਿ ਜੇਕਰ ਹੈਰੀ ਬਾਂਸਲ ਉਸ ਨਾਲ ਵਿਆਹ ਨਹੀਂ ਕਰਵਾਉਂਦਾ ਤਾਂ ਉਸ ਤੇ ਕਾਨੂੰਨੀ ਕਾਰਵਾਈ ਕਰਕੇ ਮੈਨੂੰ ਇਨਸਾਫ਼ ਦਿਵਾਇਆ ਜਾਵੇ। ਮੈਡਮ ਪੂਨਮ ਕਾਂਗੜਾ ਨੇ ਪੀੜਤਾ ਦੀ ਸ਼ਿਕਾਇਤ ਤੇ ਅਜੇ ਤੱਕ ਕੋਈ ਕਾਰਵਾਈ ਨਾ ਕਰਨ ਲਈ ਮੌਕੇ ਤੇ ਹੀ ਸਬੰਧਤ ਪੁਲਿਸ ਅਧਿਕਾਰੀਆਂ ਨੂੰ ਆਦੇਸ਼ ਦਿੱਤੇ ਕਿ ਪੀੜਤਾ ਦੇ ਬਿਆਨ ਦਰਜ ਕਰਕੇ ਇਸ ਤੇ ਤੁਰੰਤ ਕਾਰਵਾਈ ਕੀਤੀ ਜਾਵੇ। ਮੈਡਮ ਪੂਨਮ ਕਾਂਗੜਾ ਨੇ ਕਿਹਾ ਕਿ ਹਰ ਇੱਕ ਨੂੰ ਇਨਸਾਫ਼ ਦਿਵਾਉਣ ਲਈ ਐਸ.ਸੀ ਕਮਿਸ਼ਨ ਹਮੇਸ਼ਾ ਤਤਪਰ ਹੈ।
ਇਸ ਮੌਕੇ ਪੀੜਤ ਲੜਕੀ ਨਾਲ ਉਸ ਦੇ ਪਰਿਵਾਰਕ ਮੈਂਬਰ ਵੀ ਹਾਜ਼ਰ ਸਨ ।
Get all latest content delivered to your email a few times a month.