ਤਾਜਾ ਖਬਰਾਂ
ਬਿਕਰਮਜੀਤ ਸਿੰਘ
ਅੰਮ੍ਰਿਤਸਰ, 9 ਸਤੰਬਰ- ਭਾਰਤ-ਪਾਕਿਸਤਾਨ ਅੰਤਰਰਾਸ਼ਟਰੀ ਸਰਹੱਦ ਨਾਲ ਲੱਗਦੇ ਅਜਨਾਲਾ ਖੇਤਰ 'ਚ ਪਾਕਿਸਤਾਨੀ ਡਰੋਨ ਰਾਹੀਂ ਸੁੱਟੀ ਗਈ ਸਾਢੇ ਪੰਜ ਕਿੱਲੋ ਹੈਰੋਇਨ ਸਮੇਤ ਚਾਰ ਮੁਲਜ਼ਮਾਂ ਨੂੰ ਸ਼ਨਿਚਰਵਾਰ ਦੁਪਹਿਰ ਗ੍ਰਿਫਤਾਰ ਕੀਤਾ ਗਿਆ ਹੈ। ਪਤਾ ਲੱਗਾ ਹੈ ਕਿ ਫੜੇ ਗਏ ਮੁਲਜ਼ਮ ਪਿਛਲੇ ਕਈ ਸਾਲਾਂ ਤੋਂ ਹੈਰੋਇਨ ਦੀ ਤਸਕਰੀ ਦਾ ਧੰਦਾ ਕਰ ਰਹੇ ਹਨ। ਫਿਲਹਾਲ ਪੁਲਿਸ ਮਾਮਲੇ ਦੀ ਜਾਂਚ ਕਰ ਰਹੀ ਹੈ।ਐਸਐਸਪੀ ਦਿਹਾਤੀ ਚਰਨਜੀਤ ਸਿੰਘ ਨੇ ਦੱਸਿਆ ਕਿ ਕੁਲਦੀਪ ਸਿੰਘ ਖਿਲਾਫ ਸਟੇਟ ਸਪੈਸ਼ਲ ਆਪ੍ਰੇਸ਼ਨ ਸੈੱਲ ਵਿਚ ਸਾਲ 2023 ਵਿਚ ਹੈਰੋਇਨ ਦੀ ਤਸਕਰੀ ਦੇ ਦੋਸ਼ ਹੇਠ ਕੇਸ ਦਰਜ ਕੀਤਾ ਗਿਆ ਸੀ। ਪੁਲਿਸ ਨੇ ਫੜੇ ਗਏ ਮੁਲਜ਼ਮਾਂ ਦੀ ਪਛਾਣ ਕੁਲਦੀਪ ਸਿੰਘ, ਕਿਰਪਾਲ ਸਿੰਘ ਵਾਸੀ ਪਿੰਡ ਤੇੜਾ ਰਾਜਪੂਤਾ, ਜਤਿੰਦਰ ਸਿੰਘ ਵਾਸੀ ਪਿੰਡ ਮੁਹਾਰ ਅਤੇ ਗੁਰਪ੍ਰੀਤ ਸਿੰਘ ਵਾਸੀ ਪਿੰਡ ਮੰਡਿਆਲਾ ਵਜੋਂ ਦੱਸੀ ਹੈ। ਪੁਲਿਸ ਨੂੰ ਸੂਚਨਾ ਮਿਲੀ ਸੀ ਕਿ ਉਕਤ ਪਾਕਿਸਤਾਨੀ ਸਮੱਗਲਰਾਂ ਨਾਲ ਮਿਲ ਕੇ ਹੈਰੋਇਨ ਦੀ ਤਸਕਰੀ ਦਾ ਧੰਦਾ ਕਰ ਰਹੇ ਹਨ। ਇੰਨਾ ਹੀ ਨਹੀਂ ਉਹ ਪਹਿਲਾਂ ਵੀ ਡਰੋਨ ਰਾਹੀਂ ਹੈਰੋਇਨ ਦੀ ਖੇਪ ਮੰਗਵਾ ਕੇ ਸਪਲਾਈ ਕਰ ਚੁੱਕਾ ਹੈ। ਇਸ ਦੇ ਆਧਾਰ 'ਤੇ ਬੀਐੱਸਐੱਫ ਅਤੇ ਪੁਲਿਸ ਟੀਮ ਨੇ ਨਾਕਾਬੰਦੀ ਕਰ ਕੇ ਚਾਰਾਂ ਨੂੰ ਰਸਤੇ 'ਚ ਫੜ ਲਿਆ। ਤਲਾਸ਼ੀ ਦੌਰਾਨ ਮੁਲਜ਼ਮਾਂ ਦੇ ਕਬਜ਼ੇ ’ਚੋਂ 5 ਕਿਲੋ 544 ਗ੍ਰਾਮ ਹੈਰੋਇਨ ਬਰਾਮਦ ਹੋਈ।
Get all latest content delivered to your email a few times a month.