ਤਾਜਾ ਖਬਰਾਂ
ਸ਼ਬਦੀਸ਼ ਥਿੰਦ
ਜਲੰਧਰ, 9 ਸਤੰਬਰ- ਨਸ਼ਾ ਤਸਕਰੀ ਦੇ ਮਾਮਲੇ ਵਿੱਚ ਅਦਾਲਤ ਵੱਲੋਂ ਭਗੌੜਾ ਐਲਾਨੇ ਗਏ ਮੁਲਜ਼ਮ ਨੂੰ ਜਲੰਧਰ ਦਿਹਾਤੀ ਪੁਲਿਸ ਨੇ ਤਾਮਿਲਨਾਡੂ ਤੋਂ ਗ੍ਰਿਫ਼ਤਾਰ ਕਰ ਲਿਆ ਹੈ। ਮੁਲਜ਼ਮ ਸੁਨੀਲ ਕੁਮਾਰ ਖ਼ਿਲਾਫ਼ ਥਾਣਾ ਸਦਰ ਨਕੋਦਰ ਵਿੱਚ 1 ਮਈ 2019 ਨੂੰ ਐਨਡੀਪੀਐਸ ਐਕਟ ਤਹਿਤ ਕੇਸ ਦਰਜ ਕੀਤਾ ਗਿਆ ਸੀ। ਸਾਲ 2020 ਵਿੱਚ ਅਦਾਲਤ ਵੱਲੋਂ ਮੁਲਜ਼ਮ ਨੂੰ ਭਗੌੜਾ ਕਰਾਰ ਦਿੱਤਾ ਗਿਆ ਸੀ। ਮਾਮਲੇ ਦੀ ਸੁਣਵਾਈ ਦੌਰਾਨ ਮੁਲਜ਼ਮ ਮਲੇਸ਼ੀਆ ਭੱਜ ਗਿਆ ਸੀ। ਜਦੋਂ ਦੋਸ਼ੀ ਐਤਵਾਰ ਨੂੰ ਮਲੇਸ਼ੀਆ ਤੋਂ ਤਾਮਿਲਨਾਡੂ ਦੇ ਤਿਰੂਚਿਰਾਪੱਲੀ ਹਵਾਈ ਅੱਡੇ 'ਤੇ ਉਤਰਿਆ ਤਾਂ ਸਥਾਨਕ ਪੁਲਿਸ ਨੇ ਉਸ ਨੂੰ ਗ੍ਰਿਫਤਾਰ ਕਰ ਲਿਆ। ਥਾਣਾ ਸਦਰ ਦੇ ਇੰਚਾਰਜ ਬਲਜਿੰਦਰ ਸਿੰਘ ਨੇ ਦੱਸਿਆ ਕਿ ਉਸ ਦੇ ਭਾਰਤ ਪਰਤਣ ਦੀ ਸੂਚਨਾ ਭਰੋਸੇਯੋਗ ਸੂਤਰਾਂ ਤੋਂ ਮਿਲੀ, ਜਿਸ ਤੋਂ ਬਾਅਦ ਉਨ੍ਹਾਂ ਨੇ ਤਾਮਿਲਨਾਡੂ ਪੁਲਿਸ ਨਾਲ ਸੰਪਰਕ ਕੀਤਾ ਅਤੇ ਦੋਸ਼ੀ ਨੂੰ ਗ੍ਰਿਫਤਾਰ ਕਰ ਲਿਆ ਗਿਆ। ਨਕੋਦਰ ਪੁਲਿਸ ਦੋਸ਼ੀ ਨੂੰ 2600 ਕਿਲੋਮੀਟਰ ਦੂਰ ਤਾਮਿਲਨਾਡੂ ਤੋਂ ਪੰਜਾਬ ਲੈ ਕੇ ਆਈ ਹੈ। ਹੁਣ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ।
Get all latest content delivered to your email a few times a month.