IMG-LOGO
ਹੋਮ ਪੰਜਾਬ : ਪੰਜਾਬ ਦੇ ਸੈਂਕੜੇ ਅਧਿਆਪਕ ਬਦਲੀਆਂ ਨੂੰ ਲੈ ਕੇ ਨਿਰਾਸ਼ਾ ਦੇ...

ਪੰਜਾਬ ਦੇ ਸੈਂਕੜੇ ਅਧਿਆਪਕ ਬਦਲੀਆਂ ਨੂੰ ਲੈ ਕੇ ਨਿਰਾਸ਼ਾ ਦੇ ਆਲਮ ਵਿੱਚ

Admin user - Sep 10, 2024 06:33 PM
IMG

ਐਸਏਐਸ ਨਗਰ,10 ਸਤੰਬਰ - ਸਿਖਿਆ ਵਿਭਾਗ ਨੇ ਅੱਧਾ ਸਾਲ ਲੰਘਾ ਕੇ ਬਦਲੀਆਂ ਦਾ ਪੋਰਟਲ ਖੋਲ੍ਹਿਆ, ਪਰੰਤ ਹੁਣ ਵਿਭਾਗ ਨੇ ਬਦਲੀਆਂ ਦੇ ਨਾਮ ਤੇ ਕੋਝਾ ਮਜਾਕ ਕੀਤਾ ਹੈ। ਜਾਣਕਾਰੀ ਦਿੰਦੇ ਅਧਿਆਪਕ ਆਗੂ ਈਟੀਟੀ ਯੂਨੀਅਨ ਦੇ ਸੂਬਾ ਪ੍ਰਧਾਨ ਅਮਨ ਸ਼ਰਮਾ,3704 ਅਧਿਆਪਕ ਯੂਨੀਅਨ ਪੰਜਾਬ ਦੇ ਆਗੂਆ ਨੇ ਦੱਸਿਆ ਕਿ ਪਹਿਲਾਂ ਡਾਟਾ ਮਿਸਮੈਚ ਕਾਰਣ ਪੂਰੇ ਪੰਜਾਬ ਦੇ ਸੈਂਕੜੇ ਅਧਿਆਪਕ ਨਿਰਾਸ਼ਾ ਦੇ ਆਲਮ ਵਿੱਚ ਹਨ। ਉਨਾਂ ਕਿਹਾ ਕਿ ਬਦਲੀਆਂ ਦੇ ਪਹਿਲੇ ਗੇੜ ਦੌਰਾਨ ਅਧਿਆਪਕਾਂ ਨੇ ਆਪਣੀ ਸਟਾਫ ਆਈ .ਡੀ ਤੋਂ ਦਿਖਾਈ ਦਿੰਦੇ ਸਟੇਸ਼ਨ ਭਰੇ ਸੀ ਪਰੰਤੂ ਅਫ਼ਸੋਸ ਉਨ੍ਹਾਂ ਸਟੇਸ਼ਨਾਂ ਤੇ ਕਿਸੇ ਵੀ ਅਧਿਆਪਕ ਦੀ ਬਦਲੀ ਨਹੀਂ ਹੋਈ ਜਿਹੜਾ ਕਿ ਪੂਰੇ  ਪੰਜਾਬ ਦੇ ਵੱਖ-ਵੱਖ ਵਿਸ਼ਿਆਂ ਦੇ ਅਧਿਆਪਕਾਂ ਨਾਲ ਬਹੁਤ ਵੱਡਾ ਧੱਕਾ ਤੇ ਅਨਿਆਂ ਹੈ। ਇਸ ਦੇ ਨਾਲ ਸੈਂਕੜੇ ਵੱਖ-ਵੱਖ ਵਿਸ਼ਿਆਂ ਦੇ ਅਧਿਆਪਕਾਂ ਨੇ ਆਪਣੇ ਜ਼ਿਲ੍ਹੇ ਅੰਦਰ ਬਦਲੀ ਕਰਵਾਉਣ ਦਾ ਮੌਕਾ ਵੀ ਗਵਾ ਲਿਆ ਹੈ। ਵਿਭਾਗ ਡਾਟਾ ਮਿਸਮੈਚ ਵਾਲੇ ਅਧਿਆਪਕਾਂ ਲਈ ਪੋਰਟਲ ਖੋਲੇ  ਤਾਂ ਜੋ ਦੂਰ-ਦੁਰਾਡੇ ਬੈਠੇ ਅਧਿਆਪਕ ਆਪਣੇ ਘਰਾਂ ਦੇ ਨਜ਼ਦੀਕ ਆ ਸਕਣ। ਉਨਾ ਸਿੱਖਿਆ ਮੰਤਰੀ, ਸਕੱਤਰ, ਡੀਜੀਐਸਈ, ਤੋਂ ਮੰਗ ਕੀਤੀ ਹੈ ਕਿ ਜਲਦ ਡਾਟਾ ਮਿਸਮੈਚ ਵਾਲੇ ਅਧਿਆਪਕਾਂ ਲਈ ਪੋਰਟਲ ਖੋਲਿਆ ਜਾਵੇ।

Share:

ਸੰਪਾਦਕ ਦਾ ਡੈਸਕ

Jagdishthind

Reporter

ਕੱਪੜ ਛਾਣ

Watch LIVE TV
Emediasolutions TV
Subscribe

Get all latest content delivered to your email a few times a month.