IMG-LOGO
ਹੋਮ ਪੰਜਾਬ : ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਫਿਰੋਜਪੁਰ ਵੱਲੋਂ ਜ਼ੇਲ੍ਹ ਮੁਹਿੰਮ ਮਿਤੀ 10.09.2024...

ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਫਿਰੋਜਪੁਰ ਵੱਲੋਂ ਜ਼ੇਲ੍ਹ ਮੁਹਿੰਮ ਮਿਤੀ 10.09.2024 ਤੋਂ 31.10.2024 ਤੱਕ ਚਲਾਈ ਜਾ ਰਹੀ ਮੁਹਿੰਮ  ਦੀ ਕੀਤੀ ਗਈ ਸ਼ੁਰੂਆਤ

Admin user - Sep 10, 2024 08:35 PM
IMG

ਬਾਲ ਕਿਸ਼ਨ

ਫਿਰੋਜ਼ਪੁਰ, 10 ਸਤੰਬਰ- ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ, ਐੱਸ.ਏ.ਐੱਸ ਨਗਰ (ਮੋਹਾਲੀ) ਜੀਆਂ ਵੱਲੋਂ ਜ਼ੇਲ੍ਹ ਵਿੱਚ ਇੱਕ ਮੁਹਿੰਮ ਮਿਤੀ 10.09.2024 ਤੋਂ 31.10.2024 ਤੱਕ ਚਲਾਉਣ ਬਾਰੇ ਆਦੇਸ਼ ਜਾਰੀ ਕੀਤੇ ਗਏ ਹਨ। ਅੱਜ ਮਿਤੀ 10.09.2024 ਨੂੰ ਸ਼੍ਰੀ ਵੀਰਇੰਦਰ ਅਗਰਵਾਲ, ਮਾਨਯੋਗ ਜ਼ਿਲ੍ਹਾ ਅਤੇ ਸੈਸ਼ਨਜ਼ ਜੱਜ—ਸਹਿਤ—ਚੇਅਰਮੈਨ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਫਿਰੋਜ਼ਪੁਰ ਜੀਆਂ ਦੀ ਰਹਿਨੁਮਾਈ ਹੇਠ ਮੈਡਮ ਅਨੁਰਾਧਾ, ਚੀਫ ਜੁਡੀਸ਼ੀਅਲ ਮੈਜਿਸਟ੍ਰੇਟ—ਕਮ—ਸਕੱਤਰ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਫਿਰੋਜਪੁਰ ਵੱਲੋਂ ਕੇਂਦਰੀ ਜ਼ੇਲ੍ਹ, ਫਿਰੋਜਪੁਰ ਵਿੱਚ ਇਸ ਮੁਹਿੰਮ ਦੀ ਸ਼ੁਰੂਆਤ ਕੀਤੀ ਗਈ। ਇਹ ਮੁਹਿੰਮ ਮਿਤੀ 10.09.2024 ਤੋਂ 31.10.2024 ਤੱਕ ਚਲਾਈ ਜਾਵੇਗੀ। ਇਸ ਮੁਹਿੰਮ ਦਾ ਮੁੱਖ ਮੰਤਵ ਜ਼ੇਲ੍ਹ ਵਿੱਚ ਬੰਦ ਕੈਦੀਆਂ ਜਿਹਨਾਂ ਦੀਆਂ ਸਜਾਵਾਂ ਦੇ ਖਿਲਾਫ ਉਹਨਾਂ ਵੱਲੋਂ ਕੋਈ ਅਪੀਲ ਨਹੀਂ ਕੀਤੀ ਗਈ ਉਹਨਾਂ ਕੈਦੀਆਂ ਦੀ ਭਾਲ ਕਰਕੇ ਉਹਨਾਂ ਦੀਆਂ ਅਪੀਲ ਮਾਨਯੋਗ ਸੈਸ਼ਨ ਕਰੋਟ, ਮਾਨਯੋਗ ਹਾਈ ਕੋਰਟ ਅਤੇ ਮਾਨਯੋਗ ਸੁਪਰੀਮ ਕੋਰਟ ਆਫ ਇੰਡੀਆ ਵਿੱਚ ਲਗਵਾਈਆਂ ਜਾਣਗੀਆਂ।

Share:

ਸੰਪਾਦਕ ਦਾ ਡੈਸਕ

Jagdishthind

Reporter

ਕੱਪੜ ਛਾਣ

Watch LIVE TV
Emediasolutions TV
Subscribe

Get all latest content delivered to your email a few times a month.