IMG-LOGO
ਹੋਮ ਪੰਜਾਬ : 5 ਅਕਤੂਬਰ ਨੂੰ ਚੋਣਾਂ ਕਰਵਾਈਆਂ ਜਾਣਗੀਆਂ , ਸਰਕਾਰ ਨੇ ਹਾਈਕੋਰਟ...

5 ਅਕਤੂਬਰ ਨੂੰ ਚੋਣਾਂ ਕਰਵਾਈਆਂ ਜਾਣਗੀਆਂ , ਸਰਕਾਰ ਨੇ ਹਾਈਕੋਰਟ ਵਿੱਚ ਗੱਲ ਕਹੀ

Admin user - Sep 11, 2024 02:16 PM
IMG

Bolda Punjab
ਚੰਡੀਗੜ੍ਹ 11 ਸਤੰਬਰ 2024,

ਪੰਜਾਬ ਵਿੱਚ ਪੰਚਾਇਤੀ ਚੋਣਾਂ ਨੂੰ ਲੈ ਕੇ ਹਾਈਕੋਰਟ ਵਿੱਚ ਅੱਜ ਸਰਕਾਰ ਨੇ ਜਾਣਕਾਰੀ ਦਿੰਦਿਆਂ ਦੱਸਿਆ ਹੈ ਕਿ 5 ਅਕਤੂਬਰ ਨੂੰ ਚੋਣਾਂ ਕਰਵਾਈਆਂ ਜਾਣਗੀਆਂ। ਇਹ ਜਾਣਕਾਰੀ ਹਾਈਕੋਰਟ ਵਿੱਚ ਪੰਜਾਬ ਦੇ ਐਡਵੋਕੇਟ ਜਨਰਲ ਨੇ ਦਿੱਤੀ ਹੈ।

ਦੱਸ ਦਈਏ ਕਿ ਭਾਵੇਂ ਪੰਜਾਬ ਸਰਕਾਰ ਨੇ ਪੰਚਾਇਤੀ ਚੋਣਾਂ 5 ਅਕਤੂਬਰ ਨੂੰ ਹੋਣ ਦੀ ਗੱਲ ਕਹੀ ਹੈ ਪਰ ਪੰਜਾਬ ਤੇ ਹਰਿਆਣਾ ਹਾਈਕੋਰਟ ਨੇ ਸਰਕਾਰ ਤੋਂ ਨਗਰ ਕੌਂਸਲਾਂ ਤੇ ਨਗਰ ਨਿਗਮਾਂ ਬਾਰੇ ਜਾਣਕਾਰੀ ਮੰਗੀ ਹੈ। ਇਸ ਕੇਸ ਦੀ ਅਗਲੀ ਸੁਣਵਾਈ 23 ਸਤੰਬਰ ਨੂੰ ਹੋਵੇਗੀ।

ਜ਼ਿਕਰ ਕਰ ਦਈਏ ਕਿ ਪੰਜਾਬ ਦੀਆਂ ਨਗਰ ਨਿਗਮਾਂ ਦੀਆਂ ਚੋਣਾਂ ਪਿਛਲੇ ਸਾਲ ਜਨਵਰੀ ਤੋਂ ਲਟਕ ਰਹੀਆਂ ਹਨ ਤੇ ਕਰੀਬ 42 ਨਗਰ ਕੌਂਸਲਾਂ ਦੀਆਂ ਚੋਣਾਂ ਵੀ ਲੰਬੇ ਸਮੇਂ ਤੋਂ ਲਟਕ ਰਹੀਆਂ ਹਨ। ਇਸ ਨੂੰ ਲੈ ਕੇ ਪਾਈ ਗਈ ਜਨਹਿਤ ਪਟੀਸ਼ਨ ਦੀ ਸੁਣਵਾਈ ਕਰਦਿਆਂ ਹਾਈਕੋਰਟ ਨੇ ਮਾਨ ਸਰਕਾਰ ਨੂੰ ਤਾੜਨਾ ਕਰਦਿਆਂ ਕਿਹਾ ਕਿ ਚੋਣਾਂ ਕਾਰਜਕਾਲ ਖ਼ਤਮ ਹੋਣ ਤੋਂ ਪਹਿਲਾਂ ਹੋ ਜਾਣੀਆਂ ਚਾਹੀਦੀਆਂ ਸਨ ਫਿਰ ਸਾਲਾਂ ਬਾਅਦ ਵੀ ਚੋਣਾਂ ਕਿਉਂ ਨਹੀਂ ਕਰਵਾਈਆਂ ਗਈਆਂ।

Share:

ਸੰਪਾਦਕ ਦਾ ਡੈਸਕ

Jagdishthind

Reporter

ਕੱਪੜ ਛਾਣ

Watch LIVE TV
Emediasolutions TV
Subscribe

Get all latest content delivered to your email a few times a month.