IMG-LOGO
ਹੋਮ ਪੰਜਾਬ : ਜਿਲ੍ਹਾ ਬਾਲ ਸੁਰੱਖਿਆ ਯੂਨਿਟ ਵੱਲੋਂ ਬਾਲ ਭਿੱਖਿਆ / ਰੈਗ ਪਿਕਿੰਗ...

ਜਿਲ੍ਹਾ ਬਾਲ ਸੁਰੱਖਿਆ ਯੂਨਿਟ ਵੱਲੋਂ ਬਾਲ ਭਿੱਖਿਆ / ਰੈਗ ਪਿਕਿੰਗ ਦੇ ਖਾਤਮੇ ਤਹਿਤ ਵੱਖ ਵੱਖ ਥਾਵਾਂ ਤੇ ਕੀਤੀ ਗਈ ਚੈਕਿੰਗ

Admin user - Sep 11, 2024 05:56 PM
IMG

ਦੀਪਕ ਗਰਗ 

ਫ਼ਰੀਦਕੋਟ 11 ਸਤੰਬਰ- ਡਾਇਰੈਕਟਰ ਸਮਾਜਿਕ ਸੁਰੱਖਿਆ ਅਤੇ ਇਸਤਰੀ ਤੇ ਬਾਲ ਵਿਕਾਸ ਵਿਭਾਗ ਪੰਜਾਬ, ਚੰਡੀਗੜ੍ਹ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਜਿਲ੍ਹਾ ਬਾਲ ਸੁਰੱਖਿਆ ਯੂਨਿਟ, ਫਰੀਦਕੋਟ ਵੱਲੋਂ ਡਿਪਟੀ ਕਮਿਸ਼ਨਰ ਫ਼ਰੀਦਕੋਟ ਸ੍ਰੀ ਵਿਨੀਤ ਕੁਮਾਰ ਦੀ ਯੋਗ ਅਗਵਾਈ ਹੇਠ ਸ਼੍ਰੀ ਸੁਮਨਦੀਪ ਸਿੰਘ ਪ੍ਰੋਟੈਕਸ਼ਨ ਅਫਸਰ.ਐਨ.ਆਈ.ਸੀ, ਫਰੀਦਕੋਟ ਵੱਲੋਂ ਬਾਲ ਭਿੱਖਿਆ/ਰੈਗ ਪਿਕਿੰਗ ਦੇ ਖਾਤਮੇ ਸਬੰਧੀ ਜੈਤੋ, ਬਾਜਾਖਾਨਾ ਅਤੇ ਬਰਗਾੜੀ ਵਿਖੇ ਵੱਖ-ਵੱਖ ਥਾਵਾਂ ਤੇ ਚੈਕਿੰਗ ਕੀਤੀ ਗਈ। ਚੈਕਿੰਗ ਦੌਰਾਨ ਉਨ੍ਹਾਂ ਵਲੋਂ 02 ਬੱਚਿਆਂ ਨੂੰ ਰੈਸਕਿਊ ਕੀਤਾ ਗਿਆ ਅਤੇ ਬਾਲ ਭਲਾਈ ਕਮੇਟੀ ਦੇ ਸਨਮੁੱਖ ਪੇਸ਼ ਕੀਤਾ ਗਿਆ। ਪ੍ਰੋਟੈਕਸ਼ਨ ਅਫਸਰ ਸ਼੍ਰੀ ਸੁਮਨਦੀਪ ਸਿੰਘ ਨੇ ਕਿਹਾ ਕਿ ਭੀਖ ਮੰਗਣਾ ਅਤੇ ਬੱਚਿਆਂ ਤੋਂ ਭਿੱਖਿਆ ਕਰਵਾਉਣਾ ਕਾਨੂੰਨੀ ਜੁਰਮ ਹੈ। ਉਨ੍ਹਾਂ ਇਹ ਵੀ ਕਿਹਾ ਕਿ ਬੱਚਿਆਂ ਨੂੰ ਪੜ੍ਹਨ ਲਈ ਸਕੂਲ ਭੇਜਣਾ ਚਾਹੀਦਾ ਹੈ ਤਾ ਜੋ ਪੜ੍ਹ-ਲਿਖ ਕੇ ਆਪਣੇ ਪੈਰਾ ਤੇ ਖੜੇ ਹੋ ਸਕਣ ਅਤੇ ਭਵਿੱਖ ਨੂੰ ਸਵਾਰਿਆ ਜਾ ਸਕੇ।  ਉਨ੍ਹਾਂ ਕਿਹਾ ਕਿ ਜੇਕਰ ਕਿਸੇ ਨੂੰ ਕਿਤੇ ਵੀ ਅਜਿਹਾ ਬੱਚਾ ਦਿਖਾਈ ਦਿੰਦਾ ਹੈ ਤਾਂ ਤੁਰੰਤ ਟੋਲ ਫਰੀ ਨੰਬਰ 1098 ਤੇ ਫੋਨ ਕਰਕੇ ਉਸ ਦੀ ਸੂਚਨਾ ਦੇ ਸਕਦੇ ਹਨ। ਇਸ ਵਿੱਚ ਜਾਣਕਾਰੀ ਦੇਣ ਵਾਲੇ ਦਾ ਨਾਮ ਅਤੇ ਨੰਬਰ ਗੁਪਤ ਰੱਖਿਆ ਜਾਵੇਗਾ।ਇਸ ਮੌਕੇ ਮਾਲਤੀ ਜੈਨ ਕਾਉਂਸਲਰ, ਪ੍ਰਿਆ ਸੇਠੀ ਆਉਟਰੀਚ ਵਰਕਰ, ਜਗਸੀਰ ਸਿੰਘ , ਜੀ.ਆਰ.ਪੀ, ਜੈਤੋਂ ਤੋਂ ਹਰਜੀਤ ਸਿੰਘ, ਸੁਖਦੇਵ ਸਿੰਘ, ਕ੍ਰਿਸ਼ਨਾ ਦੇਵੀ ਅਤੇ ਮਨਕਰਨਜੀਤ ਕੌਰ, ਟ੍ਰੈਫਿਕ ਪੁਲਿਸ ਜੈਤੋ ਤੋ ਭੋਲਾ ਸਿੰਘ ਅਤੇ ਬਲਕਾਰ ਸਿੰਘ, ਪੀ.ਸੀ.ਆਰ ਵਿਭਾਗ ਤੋਂ ਵਿਕਰਮ ਸ਼ਰਮਾ ਅਤੇ ਜਗਸੀਰ ਸਿੰਘ ਆਦਿ ਹਾਜ਼ਰ ਸਨ।

Share:

ਸੰਪਾਦਕ ਦਾ ਡੈਸਕ

Jagdishthind

Reporter

ਕੱਪੜ ਛਾਣ

Watch LIVE TV
Emediasolutions TV
Subscribe

Get all latest content delivered to your email a few times a month.