ਤਾਜਾ ਖਬਰਾਂ
ਬਾਲ ਕਿਸ਼ਨ
ਫ਼ਿਰੋਜ਼ਪੁਰ, 11 ਸਤੰਬਰ–ਕੇਂਦਰੀ ਜੇਲ੍ਹ ਫ਼ਿਰੋਜ਼ਪੁਰ ਵਿਚ ਬਾਹਰੋਂ ਆਏ ਸਮਾਜ ਵਿਰੋਧੀ ਅਨਸਰਾਂ ਵਲੋਂ ਪੈਕੇਟ ਥਰੋ ਕਰਨ ਦਾ ਸਿਲਸਿਲਾ ਲਗਾਤਾਰ ਜਾਰੀ ਹੈ ਅਤੇ ਉਕਤ ਪੈਕਟਾਂ ਵਿੱਚੋਂ ਮੋਬਾਈਲ ਫ਼ੋਨ ਅਤੇ ਹੋਰ ਸਮਾਨ ਬਰਾਮਦ ਕੀਤਾ ਜਾ ਰਿਹਾ ਹੈ। ਇਸੇ ਲੜੀ ਤਹਿਤ ਕੱਲ੍ਹ ਵੀ ਅਣਪਛਾਤੇ ਵਿਅਕਤੀਆਂ ਨੇ ਕੇਂਦਰੀ ਜੇਲ੍ਹ ਫ਼ਿਰੋਜ਼ਪੁਰ ਦੇ ਬਾਹਰੋਂ ਪੈਕੇਟ ਸੁੱਟੇ ਸਨ, ਜਿਨ੍ਹਾਂ ਵਿੱਚੋਂ ਜੇਲ੍ਹ ਅਧਿਕਾਰੀਆਂ ਨੇ ਮੋਬਾਈਲ ਫ਼ੋਨ, ਬੀੜੀਆਂ ਦੇ ਬੰਡਲ ਅਤੇ ਤੰਬਾਕੂ ਦੀਆਂ ਪੁੜੀਆਂ ਬਰਾਮਦ ਕੀਤੀਆਂ ਹਨ।ਪੁਲਿਸ ਨੇ ਜੇਲ ਅਧਿਕਾਰੀ ਦੇ ਬਿਆਨਾਂ ’ਤੇ ਅਣਪਛਾਤੇ ਵਿਅਕਤੀਆਂ ਖਿਲਾਫ ਵੱਖ-ਵੱਖ ਧਾਰਾਵਾਂ ਤਹਿਤ ਮਾਮਲਾ ਦਰਜ ਕਰ ਲਿਆ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਥਾਣਾ ਸਿਟੀ ਫਿਰੋਜ਼ਪੁਰ ਦੇ ਸਬ ਇੰਸਪੈਕਟਰ ਸਵਰਨ ਸਿੰਘ ਨੇ ਦੱਸਿਆ ਕਿ ਪੁਲਿਸ ਨੂੰ ਦਿੱਤੇ ਬਿਆਨਾਂ ’ਚ ਕੇਂਦਰੀ ਜੇਲ ਫਿਰੋਜ਼ਪੁਰ ਦੇ ਸੁਪਰਡੈਂਟ ਨੇ ਦੱਸਿਆ ਕਿ ਬੀਤੇ ਦਿਨ ਕਿਸੇ ਅਣਪਛਾਤੇ ਵਿਅਕਤੀ ਨੇ ਜੇਲ ਦੇ ਬਾਹਰੋਂ ਪੈਕਟ ਸੁੱਟੇ ਹਨ। ਜੇਲ ਅਧਿਕਾਰੀਆਂ ਅਤੇ ਕਰਮਚਾਰੀਆਂ ਨੇ ਜਦੋਂ ਤਲਾਸ਼ੀ ਲਈ ਤਾਂ 9 ਮੋਬਾਇਲ ਫੋਨ, 41 ਬੰਡਲ ਬੀੜੀਆਂ ਅਤੇ 61 ਤੰਬਾਕੂ ਦੀਆਂ ਪੁੜੀਆਂ ਬਰਾਮਦ ਹੋਈਆਂ। ਮਾਮਲੇ ਦੀ ਜਾਂਚ ਕਰ ਰਹੇ ਸਵਰਨ ਸਿੰਘ ਨੇ ਦੱਸਿਆ ਕਿ ਪੁਲਸ ਨੇ ਉਕਤ ਮਾਮਲੇ ’ਚ ਅਣਪਛਾਤੇ ਵਿਅਕਤੀਆਂ ਖਿਲਾਫ ਮਾਮਲਾ ਦਰਜ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।
Get all latest content delivered to your email a few times a month.