IMG-LOGO
ਹੋਮ ਪੰਜਾਬ : ਫਿਰੋਜ਼ਪੁਰ ਵਿਚ ਲਗਾਤਾਰ ਵੱਧਣ ਲੱਗਾ ਕੋਰੋਨਾ ਦਾ ਪ੍ਰਕੋਪ, 62 ਨਵੇਂ...

ਫਿਰੋਜ਼ਪੁਰ ਵਿਚ ਲਗਾਤਾਰ ਵੱਧਣ ਲੱਗਾ ਕੋਰੋਨਾ ਦਾ ਪ੍ਰਕੋਪ, 62 ਨਵੇਂ ਕੇਸ ਮਿਲੇ

Admin user - Feb 04, 2022 01:02 AM
IMG


ਫਿਰੋਜ਼ਪੁਰ 4 ਫਰਵਰੀ (ਵਿਸ਼ਵਜੀਤ ਸਿੰਘ ਥਿੰਦ): ਕੋਰੋਨਾ ਮਹਾਂਮਾਰੀ ਦਾ ਪ੍ਰਕੋਪ ਜ਼ਿਲ੍ਹਾ ਫਿਰੋਜ਼ਪੁਰ ਵਿਚ ਲਗਾਤਾਰ ਜਾਰੀ ਹੈ। ਇਸ ਬਿਮਾਰੀ ਦੇ ਕਾਰਨ ਹਰ ਰੋਜ਼ ਕਈ ਲੋਕਾਂ ਦੀ ਜਾਨ ਜਾ ਰਹੀ ਹੈ ਅਤੇ ਸੈਂਕੜੇ ਨਵੇਂ ਕੇਸ ਸਾਹਮਣੇ ਆ ਰਹੇ ਹਨ। ਸਿਹਤ ਵਿਭਾਗ ਤੋਂ ਮਿਲੀ ਜਾਣਕਾਰੀ ਅਨੁਸਾਰ ਵੀਰਵਾਰ ਨੂੰ ਫਿਰੋਜ਼ਪੁਰ ਵਿਚ 62 ਕੋਰੋਨਾ ਦੇ ਨਵੇਂ ਕੇਸ ਵੇਖਣ ਨੂੰ ਮਿਲੇ ਹਨ ਅਤੇ ਇਸ ਦੇ ਇਲਾਵਾ 36 ਲੋਕਾਂ ਨੇ ਇਸ ਬਿਮਾਰੀ ਨੂੰ ਮਾਤ ਦੇ ਕੇ ਰਿਕਵਰ ਕੀਤਾ ਹੈ। ਹੁਣ ਫਿਰੋਜ਼ਪੁਰ ਵਿਚ ਮਰਨ ਵਾਲਿਆਂ ਦੀ ਗਿਣਤੀ 520 ਹੋ ਗਈ ਹੈ। ਫਿਰੋਜ਼ਪੁਰ ਵਿਚ ਇਕ ਵਾਰ ਫਿਰ ਤੋਂ ਕੋਰੋਨਾ ਮਰੀਜ਼ਾਂ ਦੀ ਗਿਣਤੀ ਤੇਜ਼ੀ ਨਾਲ ਵੱਧਣ ਲੱਗੀ ਹੈ, ਜੋ ਕਿ ਚਿੰਤਾ ਦਾ ਵਿਸ਼ਾ ਹੈ। ਸਿਵਲ ਹਸਪਤਾਲ ਤੋਂ ਮਿਲੀ ਜਾਣਕਾਰੀ ਅਨੁਸਾਰ ਜ਼ਿਲ੍ਹੇ ਵਿਚ ਹੁਣ ਤੱਕ 337401 ਲੋਕਾਂ ਦੇ ਟੈਸਟ ਨੈਗਟਿਵ ਆਏ ਹਨ। ਇਸ ਦੇ ਇਲਾਵਾ 17543 ਪੋਜੀਟਿਵ ਕੇਸ ਪਾਏ ਗਏ ਹਨ ਅਤੇ ਉਨ੍ਹਾਂ ਵਿਚੋਂ 16614 ਲੋਕ ਠੀਕ ਵੀ ਹੋਏ ਹਨ। ਸਿਹਤ ਵਿਭਾਗ ਦੇ ਅਧਿਕਾਰੀਆਂ ਨੇ ਕੋਰੋਨਾ ਬਿਮਾਰੀ ਤੋਂ ਬਚਣ ਦੇ ਲਈ ਲੋਕਾਂ ਨੂੰ ਸਿਹਤ ਵਿਭਾਗ ਵੱਲੋਂ ਜਾਰੀ ਗਾਇਡ ਲਾਇਨ ਦੀ ਪਾਲਣਾ ਕਰਨ ਦੇ ਲਈ ਅਪੀਲ ਕੀਤੀ ਹੈ।

PDF
Share:

ਸੰਪਾਦਕ ਦਾ ਡੈਸਕ

Jagdishthind

Reporter

ਕੱਪੜ ਛਾਣ

Watch LIVE TV
Emediasolutions TV
Subscribe

Get all latest content delivered to your email a few times a month.