IMG-LOGO
ਹੋਮ ਪੰਜਾਬ : ਪੰਜਾਬ ਖੇਡਾਂ ਦੇ ਖੇਤਰ ਵਿਚ ਦੇਸ਼ ਵਿਚੋਂ ਮੋਹਰੀ ਬਣ ਕੇ...

ਪੰਜਾਬ ਖੇਡਾਂ ਦੇ ਖੇਤਰ ਵਿਚ ਦੇਸ਼ ਵਿਚੋਂ ਮੋਹਰੀ ਬਣ ਕੇ ਉੱਭਰੇਗਾ-ਐਡਵੋਕੇਟ ਚੰਦੀ

Admin user - Sep 12, 2024 03:27 PM
IMG

ਗੌਰਵ ਮੜੀਆ 
ਕਪੂਰਥਲਾ 12 ਸਿਤੰਬਰ- ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਸੂਬਾ ਸਰਕਾਰ ਵਲੋਂ ਠੋਸ ਉਪਰਾਲਿਆਂ ਨਾਲ ਜਲਦ ਹੀ ਪੰਜਾਬ ਖੇਡਾਂ ਦੇ ਖੇਤਰ ਵਿਚ ਦੇਸ਼ ਦਾ ਮੋਹਰੀ ਸੂਬਾ ਬਣ ਕੇ ਉੱਭਰੇਗਾ।ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਆਮ ਆਦਮੀ ਪਾਰਟੀ ਲੀਗਲ ਸੈੱਲ ਦੇ ਸੂਬਾ ਜੁਆਇੰਟ ਸਕੱਤਰ ਐਡਵੋਕੇਟ ਕਰਮਬੀਰ ਸਿੰਘ ਚੰਦੀ ਨੇ ਬੁੱਧਵਾਰ ਨੂੰ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕੀਤਾ।ਉਨ੍ਹਾਂਨੇ ਕਿਹਾ ਕਿ ਪੰਜਾਬ ਸਰਕਾਰ ਸੂਬੇ ਵਿਚ ਖੇਡਾਂ ਨੂੰ ਪ੍ਰਫੁਲਿਤ ਕਰਨ ਲਈ ਵਿਸੇਸ਼ ਤਵੱਜੋਂ ਦੇ ਰਹੀ ਹੈ। ਉਨ੍ਹਾਂ ਨੇ ਕਿਹਾ ਕਿ ਇਸੇ ਦਾ ਹੀ ਨਤੀਜਾ ਹੈ ਕਿ ਪੰਜਾਬੀ ਖਿਡਾਰੀਆਂ ਨੇ ਪਿਛਲੇ ਸਾਲ ਹੋਇਆ ਏਸ਼ਿਆਈ ਖੇਡਾਂ ਵਿਚ 19 ਮੈਡਲ ਜਿੱਤੇ ਸਨ,ਜੋ ਕਿ ਇਨ੍ਹਾਂ ਖੇਡਾਂ ਦੇ ਸੰਦਰਭ ਵਿਚ ਕਿਸੇ ਇਕ ਰਾਜ ਵਜੋਂ ਹੁਣ ਤੱਕ ਦੀ ਸਭ ਤੋਂ ਵੱਡੀ ਪ੍ਰਾਪਤੀ ਹੈ। ਉਨ੍ਹਾਂਨੇ ਕਿਹਾ ਕਿ ਇਹ ਸਾਡੇ ਲਈ ਬੜੇ ਮਾਣ ਅਤੇ ਸਤੁੰਸ਼ਟੀ ਵਾਲੀ ਗੱਲ ਹੈ ਕਿ ਇਸ ਮੁਕਾਬਲੇ ਵਿਚ ਹੋਏ 68 ਗੋਲਾਂ ਵਿਚੋਂ 43 ਗੋਲ ਭਾਰਤੀ ਟੀਮ ਵਿਚ ਸ਼ਾਮਿਲ ਪੰਜਾਬੀ ਖਿਡਾਰੀਆਂ ਨੇ ਕੀਤੇ ਸਨ।ਚੰਦੀ ਨੇ ਅੱਗੇ ਕਿਹਾ ਕਿ ਪੰਜਾਬੀਆਂ ਨੂੰ ਕੁਦਰਤ ਨੇ ਆਪਣੀ ਪਸੰਦ ਦੇ ਹਰ ਖੇਤਰ ਵਿਚ ਜਿੱਤ ਪ੍ਰਾਪਤ ਕਰਨ ਦਾ ਅਦੁੱਤੀ ਜਜ਼ਬਾ ਬਖਸਿ਼ਆ ਹੈ। ਉਨ੍ਹਾਂ ਨੇ ਕਿਹਾ ਕਿ ਇਸ ਕਾਰਨ ਪੰਜਾਬੀਆਂ ਨੇ ਆਪਣੀ ਮਿਹਨਤ ਅਤੇ ਲਗਨ ਨਾਲ ਦੁਨੀਆਂ ਭਰ ਵਿਚ ਆਪਣੀ ਕਾਬਲੀਅਤ ਦਾ ਲੋਹਾ ਮਨਵਾਇਆ ਹੈ।ਉਨ੍ਹਾਂਨੇ ਕਿਹਾ ਕਿ ਹੁਣ ਜਦੋਂ ਪੰਜਾਬੀਆਂ ਨੇ ਸੂਬੇ ਵਿਚੋਂ ਨਸਿ਼ਆਂ ਦੇ ਸਰਾਪ ਨੂੰ ਮਿਟਾਉਣ ਦਾ ਮਨ ਬਣਾ ਲਿਆ ਹੈ ਤਾਂ ਉਹ ਦਿਨ ਦੂਰ ਨਹੀਂ ਜਦੋਂ ਪੰਜਾਬ ਪੂਰੀ ਤਰਾਂ ਨਾਲ ਨਸ਼ਾ ਮੁਕਤ ਹੋ ਜਾਵੇਗਾ।ਉਨ੍ਹਾਂਨੇ ਕਿਹਾ ਕਿ ਸੂਬਾ ਸਰਕਾਰ ਸੂਬੇ ਵਿਚ ਖੇਡ ਸਭਿਆਚਾਰ ਨੂੰ ਮੁੜ ਪ੍ਰਫੁਲਿਤ ਕਰਨ ਲਈ ਦ੍ਰਿੜ ਸੰਕਲਪ ਹੈ।ਉਨ੍ਹਾਂ ਨੇ ਕਿਹਾ ਕਿ ਰਾਜ ਵਿਚੋਂ ਨਸ਼ੇ ਦੇ ਖਾਤਮੇ ਲਈ ਸੂਬਾ ਸਰਕਾਰ ਠੋਸ ਉਪਰਾਲੇ ਕਰ ਰਹੀ ਹੈ, ਇਸ ਲਈ ਰਾਜ ਵਿਚ ਖੇਡਾਂ ਨੂੰ ਉਤਸਾਹਿਤ ਕੀਤਾ ਜਾ ਰਿਹਾ ਹੈ।ਉਨ੍ਹਾਂ ਨੇ ਕਿਹਾ ਕਿ ਇਹ ਉਪਰਾਲਾ ਰਾਜ ਵਿਚ ਖੇਡਾਂ ਨੂੰ ਉਤਸਾਹਿਤ ਕਰਕੇ ਨਸਿ਼ਆਂ ਦੇ ਖਾਤਮੇ ਲਈ ਜਾਗ ਦਾ ਕੰਮ ਕਰੇਗਾ। ਉਨ੍ਹਾਂ ਨੇ ਕਿਹਾ ਕਿ ਸੂਬਾ ਸਰਕਾਰ ਦੇ ਉਪਰਾਲਿਆਂ ਸਦਕਾ ਸਾਡੇ ਖਿਡਾਰੀ ਰਾਸ਼ਟਰੀ ਅਤੇ ਅੰਤਰ ਰਾਸ਼ਟਰੀ ਮੁਕਾਬਲਿਆਂ ਵਿਚ ਮੈਡਲ ਜਿੱਤ ਕੇ ਰਾਜ ਦਾ ਨਾਂ ਰੌਸ਼ਨ ਕਰ ਰਹੇ ਹਨ।ਉਨ੍ਹਾਂ ਨੇ ਕਿਹਾ ਕਿ ਰਾਜ ਸਰਕਾਰ ਖਿਡਾਰੀਆਂ ਨੂੰ ਨਗਦ ਇਨਾਮ ਅਤੇ ਹੋਰ ਉਤਸ਼ਾਹਤ ਕਰਨ ਲਈ ਉਨ੍ਹਾਂ ਦੀ ਹੌਂਸਲਾ ਅਫਜਾਈ ਕਰ ਰਹੀ ਹੈ।ਚੰਦੀ ਨੇ ਕਿਹਾ ਕਿ ਇਤਿਹਾਸ ਵਿਚ ਪਹਿਲੀ ਵਾਰ ਹੋਇਆ ਹੈ ਕਿ ਕੌਮਾਂਤਰੀ ਪੱਧਰ ਦੇ ਮੁਕਾਬਲਿਆਂ ਦੀ ਤਿਆਰੀਆਂ ਲਈ ਵੀ ਖਿਡਾਰੀਆਂ ਨੂੰ ਵਿੱਤੀ ਮਦਦ ਦਿੱਤੀ ਗਈ ਹੋਵੇ।ਉਨ੍ਹਾਂਨੇ  ਕਿਹਾ ਕਿ ਖੇਡਾਂ ਵਤਨ ਪੰਜਾਬ ਦੀਆਂ ਨੇ ਖਿਡਾਰੀਆਂ ਨੂੰ ਆਪਣੇ ਹੁਨਰ ਦੇ ਪ੍ਰਦਰਸ਼ਨ ਲਈ ਉਚਿਤ ਮੰਚ ਮੁਹਈਆ ਕਰਵਾਇਆ ਹੈ।ਉਨ੍ਹਾਂਨੇ ਕਿਹਾ ਕਿ ਇਨ੍ਹਾਂ ਖੇਡਾਂ ਰਾਹੀਂ ਖਿਡਾਰੀਆਂ ਨੂੰ ਉਨ੍ਹਾਂ ਦੀਆਂ ਸਮਰੱਥਾਵਾਂ ਅਤੇ ਭਣਤਾਈਆਂ ਦਾ ਪਤਾ ਲਗਦਾ ਹੈ ਜੋ ਕਿ ਉਨ੍ਹਾਂ ਲਈ ਕੌਮੀ ਤੇ ਕੌਮਾਂਤਰੀ ਮੁਕਾਬਲਿਆਂ ਦੀ ਤਿਆਰੀ ਵਿਚ ਸਹਾਈ ਸਿੱਧ ਹੁੰਦਾ ਹੈ।ਉਨ੍ਹਾਂ ਨੇ ਕਿਹਾ ਕਿ ਸੂਬਾ ਸਰਕਾਰ ਰਾਜ ਵਿਚ ਖੇਡਾਂ ਨੂੰ ਉਤਸਾਹਿਤ ਕਰਨ ਵਿਚ ਕੋਈ ਕੋਰ ਕਸਰ ਨਹੀਂ ਛੱਡ ਰਹੀ ਅਤੇ ਖੇਡਾਂ ਰਾਜ ਤੇ ਲੋਕਾਂ ਦੀ ਤਰੱਕੀ ਵਿਚ ਅਹਿਮ ਭੂਮਿਕਾ ਨਿਭਾਉਣਗੀਆਂ।
 

Share:

ਸੰਪਾਦਕ ਦਾ ਡੈਸਕ

Jagdishthind

Reporter

ਕੱਪੜ ਛਾਣ

Watch LIVE TV
Emediasolutions TV
Subscribe

Get all latest content delivered to your email a few times a month.