IMG-LOGO
ਹੋਮ ਪੰਜਾਬ : ਸਿਵਲ ਹਸਪਤਾਲ ਫ਼ਿਰੋਜ਼ਪੁਰ ਵਿਖੇ ਡਾਕਟਰਾਂ ਦੀ ਚੌਥੇ ਦਿਨ ਹੜਤਾਲ ਜਾਰੀ

ਸਿਵਲ ਹਸਪਤਾਲ ਫ਼ਿਰੋਜ਼ਪੁਰ ਵਿਖੇ ਡਾਕਟਰਾਂ ਦੀ ਚੌਥੇ ਦਿਨ ਹੜਤਾਲ ਜਾਰੀ

Admin user - Sep 12, 2024 07:56 PM
IMG

ਬਾਲ ਕਿਸ਼ਨ

ਫ਼ਿਰੋਜ਼ਪੁਰ, 12 ਸਤੰਬਰਅੱਜ ਪੀ.ਸੀ.ਐੱਮ.ਐੱਸ. ਐਸੋਸੀਏਸ਼ਨ ਜ਼ਿਲ੍ਹਾ ਫਿਰੋਜ਼ਪੁਰ ਵੱਲੋਂ ਡਾਕਟਰ ਜਤਿੰਦਰ ਕੋਛੜ ਜ਼ਿਲ੍ਹਾ ਪ੍ਰਧਾਨ ਦੀ ਅਗਵਾਈ ਵਿਚ ਸਿਵਲ ਹਸਪਤਾਲ ਫ਼ਿਰੋਜ਼ਪੁਰ ਵਿਖੇ ਚੌਥੇ ਦਿਨ ਦੀ ਹੜਤਾਲ ਕੀਤੀ ਗਈ। ਇਸ ਮੌਕੇ ਡਾਕਟਰ ਨਿਖਿਲ ਗੁਪਤਾ ਨੇ ਦੱਸਿਆ ਕਿ ਪੰਜਾਬ ਸਰਕਾਰ ਨਾਲ ਕੱਲ ਪੀ.ਸੀ.ਐੱਮ.ਐੱਸ ਐਸੋਸੀਏਸ਼ਨ ਦੀ ਮੀਟਿੰਗ ਹੋਈ, ਜਿਸ ਵਿਚ ਹੈੱਲਥ ਮੰਤਰੀ ਅਤੇ ਫਾਇਨਾਂਸ ਮੰਤਰੀ ਵੱਲੋਂ ਮੰਗਾਂ ਨੂੰ ਜਾਇਜ ਠਹਿਰਾਉਂਦਿਆਂ ਹੋਇਆਂ ਮੰਗਾਂ ਮੰਨ ਲਈਆਂ ਗਈਆਂ, ਪਰ ਐਸੋਸੀਏਸ਼ਨ ਦੀ ਮੀਟਿੰਗ ਤੋਂ ਬਾਅਦ ਇਹ ਫੈਸਲਾ ਲਿਆ ਗਿਆ ਕਿ ਜਿੰਨਾ ਸਮਾਂ ਸਰਕਾਰ ਲਿਖਤੀ ਰੂਪ ਵਿੱਚ ਮੰਗਾਂ ਨੂੰ ਮੰਨ ਕੇ ਨੋਟੀਫਿਕੇਸ਼ਨ ਜਾਰੀ ਨਹੀਂ ਕਰਦੀ, ਉਨ੍ਹਾਂ ਸਮਾਂ ਹੜਤਾਲ ਜਾਰੀ ਰਹੇਗੀ ਰੋਸ ਪ੍ਰਗਟ ਕਰਦਿਆਂ ਡਾਕਟਰ ਸਾਹਿਬਾਨਾਂ ਵੱਲੋਂ ਕਿਹਾ ਗਿਆ ਕਿ ਭਗਵੰਤ ਮਾਨ ਵੱਲੋਂ ਵੋਟਾਂ ਦੌਰਾਨ ਲੋਕਾਂ ਨੂੰ ਸਿਹਤ ਸਹੂਲਤਾਂ ਦੀ ਗੱਲ ਕਹਿ ਕੇ ਆਪਣੀ ਸਰਕਾਰ ਬਣਾਈ ਗਈ ਸੀ, ਪਰ ਲਗਾਤਾਰ ਤਿੰਨ ਸਾਲ ਬੀਤਣ ਤੋਂ ਬਾਅਦ ਵੀ ਪੰਜਾਬ ਸਰਕਾਰ ਵੱਲੋਂ ਨਵੀਆਂ ਭਰਤੀਆਂ ਨਹੀਂ ਕੀਤੀਆਂ ਗਈਆਂ ਅਤੇ ਨਾ ਹੀ ਖਾਲੀ ਪਈਆਂ ਪੋਸਟਾਂ ਨੂੰ ਭਰਿਆ ਗਿਆ, ਜਿਸ ਕਰਕੇ ਲੋਕਾਂ ਨੂੰ ਸਿਵਲ ਹਸਪਤਾਲਾਂ ਵਿੱਚ ਡਾਕਟਰਾਂ ਦੀ ਘਾਟ ਹੋਣ ਕਰਕੇ ਅਤੇ ਪੈਰਾਮੈਡੀਕਲ ਸਟਾਫ ਦੀ ਘਾਟ ਹੋਣ ਕਰਕੇ ਬੜੀਆਂ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਜਿਸ ਦੇ ਰੋਸ ਵਜੋਂ ਪੀਸੀਐੱਮ ਐਸੋਸੀਏਸ਼ਨ ਪੰਜਾਬ ਵੱਲੋਂ ਤਿੰਨ ਦਿਨ ਦਾ ਸੰਕੇਤਕ ਧਰਨਾ ਦੇ ਕੇ ਪੰਜਾਬ ਸਰਕਾਰ ਨੂੰ ਚੇਤਾਵਨੀ ਦਿੱਤੀ ਗਈ ਹੈ। ਜੇਕਰ ਪੰਜਾਬ ਸਰਕਾਰ ਨੇ ਸਾਡੀਆਂ ਜਾਇਜ਼ ਮੰਗਾਂ ਪ੍ਰਵਾਨ ਨਾ ਕੀਤੀਆਂ, ਖਾਲੀ ਪਈਆਂ ਅਸਾਮੀਆਂ ਤੇ ਪੈਰਾ ਮੈਡੀਕਲ ਅਤੇ ਡਾਕਟਰਾਂ ਦੀ ਭਰਤੀ ਨਾ ਕੀਤੀ ਗਈ, ਏਸੀਪੀ ਸਕੀਮ ਬਹਾਲ ਨਾ ਕੀਤੀ ਗਈ, ਹਸਪਤਾਲਾਂ ਵਿੱਚ ਸੁਰੱਖਿਆ ਦਾ ਪ੍ਰਬੰਧ ਨਾ ਕੀਤਾ ਗਿਆ ਤਾਂ ਆਉਣ ਵਾਲੇ ਦਿਨਾਂ ਵਿੱਚ ਜਥੇਬੰਦੀ ਨੂੰ ਸੰਘਰਸ਼ ਲਈ ਮਜ਼ਬੂਰ ਹੋਣਾ ਪਏਗਾ, ਜਿਸ ਹੜਤਾਲ ਕਰਕੇ ਲੋਕਾਂ ਦਾ ਖੱਜਲ ਖੁਆਰ ਹੋਣ ਦੀ ਜ਼ਿੰਮੇਵਾਰੀ ਪੰਜਾਬ ਸਰਕਾਰ ਦੀ ਹੋਵੇਗੀ ਇਸ ਸਮੇਂ ਮੈਡੀਕਲ ਅਤੇ ਸਿਹਤ ਕਰਮਚਾਰੀ ਯੂਨੀਅਨ ਪੰਜਾਬ ਦੇ ਮੀਤ ਪ੍ਰਧਾਨ ਨਰਿੰਦਰ ਸ਼ਰਮਾ, ਪੈਰਾਮੈਡੀਕਲ ਸਿਹਤ ਕਰਮਚਾਰੀ ਯੂਨੀਅਨ ਜ਼ਿਲ੍ਹਾ ਫਿਰੋਜ਼ਪੁਰ ਦੇ ਮੁੱਖ ਸਲਾਹਕਾਰ ਰਾਮ ਪ੍ਰਸਾਦ ਅਤੇ ਜਸਵਿੰਦਰ ਸਿੰਘ ਕੌੜਾ ਨੇ ਦੱਸਿਆ ਕਿ ਪੈਰਾਮੈਡੀਕਲ ਸਿਹਤ ਕਰਮਚਾਰੀ ਯੂਨੀਅਨ ਡਾਕਟਰਾਂ ਦੇ ਹਰ ਸੰਘਰਸ਼ ਦਾ ਸਮਰਥਨ ਕਰਦੀ ਹੈ। ਇਸ ਮੌਕੇ ਹੋਰਨਾਂ ਤੋਂ ਇਲਾਵਾ ਡਾ: ਡਿਸ਼ਵਿਨ ਬਾਜਵਾ, ਡਾਕਟਰ ਸ਼ਿਵਮ, ਡਾ: ਮਨਪ੍ਰੀਤ, ਡਾ: ਯੁਗਪ੍ਰੀਤ, ਡਾ:‌ ਰਚਨਾ ਮਿੱਤਲ, ਡਾ: ਨਵਦੀਪ ਸੋਈ, ਡਾਰਾਜਨ, ਡਾ: ਸਤਿੰਦਰ, ਡਾਕਟਰ ਹਮਾਨੀ ਸ਼ਰਮਾ, ਡਾ: ਪੰਕਜ ਗੁਪਤਾ, ਡਾ: ਰੀਚਾ, ਡਾ. ਮਨਦੀਪ ਕੌਰ, ਡਾ: ਨਵੀਨ ਸੇਠੀ, ਡਾ: ਪੰਕਜ, ਡਾ. ਈਸ਼ਾ ਨਰੂਲਾ, ਪੈਰਾ ਮੈਡੀਕਲ ਸਿਹਤ ਕਰਮਚਾਰੀ ਯੂਨੀਅਨ ਦੇ ਜ਼ਿਲ੍ਹਾ ਪ੍ਰਧਾਨ ਸੁਧੀਰਜੈਂਡਰ, ਰੇਡੀਓਗ੍ਰਾਫਰ ਸੰਦੀਪ ਸਿੰਘ ਸਿੱਧੂ, ਰਮਨਦੀਪ ਸਿੰਘ, ਗੁਰਮੇਲ ਸਿੰਘ, ਸੁਮਿਤ ਗਿੱਲ, ਨਰਸਿੰਗ ਆਗੂ ਡਲਫੀਨਾ, ਸੀਐਚਓ ਨਰਿੰਦਰ ਸਿੰਘ, ਡਾਕਟਰ ਪ੍ਰੀਤ ਮਖੀਜਾ, ਮਨਿੰਦਰਜੀਤ ਸਿੰਘ, ਅਜੀਤ ਗਿੱਲ, ਗੀਤਾਂਜਲੀ, ਸਵੇਤਾ, ਸ਼ੈਲੀ, ਮੋਨਿਕਾ, ਕੌਰ ਜੀ ਸਿੰਘ, ਅਮਰਿੰਦਰ ਸਿੰਘ, ਹਰਮਿੰਦਰ ਪਾਲ, ਕਮਲਜੀਤ, ਰਾਜਵੀਰ, ਜਤਿੰਦਰ ਸ਼ਰਮਾ, ਰਿੰਕੂ, ਮਨਦੀਪ, ਕਰਨ, ਰਾਜਬੀਰ, ਰੋਬਿਨ, ਵਿਜੇ, ਸੰਦੀਪ ਸਿੰਘ, ਮਨੀਸ਼ ਕੁਮਾਰ, ਸੁਮਿਤ ਗਿੱਲ, ਆਸ਼ਾ ਵਰਕਰ ਯੂਨੀਅਨ ਦੀ ਪ੍ਰਧਾਨ ਰਾਜਵੰਤ ਕੌਰ, ਬਲਜੀਤ ਕੌਰ ਆਦਿ ਹਾਜ਼ਰ ਸਨ।

Share:

ਸੰਪਾਦਕ ਦਾ ਡੈਸਕ

Jagdishthind

Reporter

ਕੱਪੜ ਛਾਣ

Watch LIVE TV
Emediasolutions TV
Subscribe

Get all latest content delivered to your email a few times a month.