IMG-LOGO
ਹੋਮ ਪੰਜਾਬ : ਬਿਜਲੀ ਕਰਮਚਾਰੀਆਂ ਨੇ ਤੀਜੇ ਦਿਨ ਵੀ ਮੰਗਾਂ ਨੂੰ ਲੈ ਕੇ...

ਬਿਜਲੀ ਕਰਮਚਾਰੀਆਂ ਨੇ ਤੀਜੇ ਦਿਨ ਵੀ ਮੰਗਾਂ ਨੂੰ ਲੈ ਕੇ ਕੀਤਾ ਰੋਹ ਭਰਪੂਰ ਪ੍ਰਦਰਸ਼ਨ

Admin user - Sep 12, 2024 07:58 PM
IMG

ਬਾਲ ਕਿਸ਼ਨ
ਫ਼ਿਰੋਜ਼ਪੁਰ, 12 ਸਤੰਬਰ–ਅੱਜ ਸਰਕਲ ਫ਼ਿਰੋਜ਼ਪੁਰ ਵਿਖੇ ਪੀ.ਐੱਸ.ਈ.ਬੀ ਇੰਪਲਾਈਜ਼ ਜੁਆਇੰਟ ਫੋਰਮ ਬਿਜਲੀ ਮੁਲਾਜ਼ਮ ਏਕਤਾ ਮੰਚ ਪੰਜਾਬ ਅਤੇ ਐਸੋਸੀਏਸ਼ਨ ਆਫ ਜੂਨੀਅਰ ਇੰਜੀਨੀਅਰ ਦੇ ਸੱਦੇ ’ਤੇ ਲਗਾਤਾਰ ਤੀਜੇ ਦਿਨ ਵੀ ਰੋਸ ਪ੍ਰਦਰਸ਼ਨ ਕੀਤਾ ਗਿਆ ਤੇ ਸਰਕਾਰ ਖਿਲਾਫ਼ ਨਾਅਰੇਬਾਜ਼ੀ ਕੀਤੀ, ਆਪਣੀਆਂ ਹੱਕੀ ਮੰਗਾਂ ਨੂੰ ਲੈ ਕੇ ਬਿਜਲੀ ਮੁਲਾਜ਼ਮ ਲਗਾਤਾਰ ਸੰਘਰਸ਼ ਦੇ ਰਾਹ ਤੇ ਹਨ ਅਤੇ ਆਪਣਾ ਰੋਸ ਪ੍ਰਦਰਸ਼ਨ ਕਰ ਰਹੇ ਹਨ ।10, 11 ਅਤੇ 12 ਸਤੰਬਰ 2024 ਤੱਕ ਆਪਣੀਆਂ ਹੱਕੀ ਮੰਗਾਂ ਨੂੰ ਲੈ ਕੇ ਸਾਰੇ ਸਾਥੀ ਲਗਾਤਾਰ ਸਮੂਹਿਕ ਛੁੱਟੀ ਹਨ। ਸਰਕਲ ਫਿਰੋਜ਼ਪੁਰ ਵਿੱਚ ਲੱਗੇ ਧਰਨੇ ਦੀ ਪ੍ਰਧਾਨਗੀ ਸਾਥੀ ਰਜੇਸ਼ ਦੇਵਗਨ ਨੇ ਕੀਤੀ। ਧਰਨੇ ਨੂੰ ਸੰਬੋਧਨ ਕਰਦੇ ਹੋਏ ਵੱਖ ਵੱਖ ਬੁਲਾਰੇ ਸਾਥੀਆਂ ਨੇ ਕਿਹਾ ਕਿ ਮੈਨੇਜਮੈਂਟ ਤੇ ਪੰਜਾਬ ਸਰਕਾਰ ਜ਼ਬਰਦਸਤੀ ਕਲਰਕ ਤੇ ਸੇਵਾਦਾਰ ਤੋਂ ਬਿਜਲੀ ਘਰਾਂ ਵਿੱਚ ਡਿਊਟੀ ਲੈ ਰਹੀ ਹੈ। ਭੋਗਪੁਰ ਡਵੀਜ਼ਨ ਵਿੱਚ ਇੱਕ ਲਾਇਨਮੈਨ ਸਾਥੀ ਵੱਲੋ ਮਾਨਸਿਕ ਤੌਰ ’ਤੇ ਪ੍ਰੇਸ਼ਾਨ ਕਰਨ ਕਾਰਨ ਸਾਥੀ ਨੇ ਖੁਦਕਸ਼ੀ ਕਰ ਲਈ ਹੈ। ਜਥੇਬੰਦੀ ਮੰਗ ਕਰਦੀ ਹੈ ਉਸ ਸਾਥੀ ਨੂੰ ਸ਼ਹੀਦ ਦਾ ਦਰਜਾ ਦੇ ਕੇ ਇੱਕ ਕਰੋੜ ਦੀ ਰਾਸ਼ੀ ਦਿੱਤੀ ਜਾਵੇ। ਅੱਜ ਦੇ ਧਰਨੇ ਨੂੰ ਕੁਲਵੰਤ ਸਿੰਘ, ਸੁਭਾਸ਼ ਚੰਦਰ, ਗੁਰਦੇਵ ਸਿੰਘ, ਸਰਕਲ ਪ੍ਰਧਾਨ ਅਸ਼ਵਨੀ ਕੁਮਾਰ, ਸਰਕਲ ਪ੍ਰਧਾਨ ਜਗਤਾਰ ਸਿੰਘ, ਰਮਨਦੀਪ ਸਿੰਘ, ਅਮੋਲਕ ਸਿੰਘ, ਰਵੀ ਸ਼ਰਮਾ, ਤਰਲੋਚਨ ਸਿੰਘ, ਅਵਤਾਰ ਸਿੰਘ, ਰਜਿੰਦਰ ਸ਼ਰਮਾ, ਰੇਸ਼ਮ ਸਿੰਘ ਆਦਿ ਨੇ ਪਾਵਰਕਾਮ ਦੀ ਮੈਨੇਜਮੈਂਟ ਤੇ ਪੰਜਾਬ ਸਰਕਾਰ ਨਿੰਦਾ ਕੀਤੀ ਤੇ ਕਿਹਾ ਕਿਪਾਵਰਕਾਮ ਦੀ ਮੈਨੇਜਮੈਂਟ ਤੇ ਪੰਜਾਬ ਸਰਕਾਰ ਮੁਲਾਜ਼ਮਾਂ ਦੀਆਂ ਮੰਗਾਂ ਨੂੰ ਟਾਲ ਮਟੋਲ ਕੀਤਾ ਜਾ ਰਿਹਾ ਹੈ। ਜਿਸ ਦਾ ਬਿਜਲੀ ਮੁਲਾਜ਼ਮਾਂ ਵਿਚ ਕਾਫੀ ਰੋਸ ਪਾਇਆ ਜਾ ਰਿਹਾ ਹੈ। ਪੰਜਾਬ ਸਰਕਾਰ ਤੇ ਪਾਵਰਕਾਮ ਦੀ ਮੈਨੇਜਮੈਂਟ ਦੇ ਅੜੀਅਲ ਰਵੱਈਏ ਕਾਰਨ ਬਿਜਲੀ ਮੁਲਾਜ਼ਮਾਂ ਨੇ ਸੰਘਰਸ਼ ਨੂੰ ਹੋਰ ਤੇਜ਼ ਕਰਦੇ ਹੋਏ 13 ਸਤੰਬਰ ਤੋਂ 17 ਸਤੰਬਰ ਤੱਕ ਸਮੂਹਿਕ ਛੁੱਟੀ ਤੇ ਜਾਣ ਦਾ ਫੈਸਲਾ ਕੀਤਾ ਹੈ, ਜਿਸ ਦੇ ਨਿਕਲਣ ਵਾਲੇ ਸਿੱਟਿਆਂ ਦੀ ਜ਼ਿੰਮੇਵਾਰੀ ਪੰਜਾਬ ਸਰਕਾਰ ਤੇ ਪਾਵਰਕਾਮ ਦੀ ਮੈਨੇਜਮੈਂਟ ਦੀ ਹੋਵੇਗੀ। ਇਸ ਰੋਸ ਧਰਨੇ ਨੂੰ ਰਿਟਾਇਰੀ ਸਾਥੀ ਗੁਰਦਿੱਤ ਸਿੰਘ, ਸ਼ਾਮ ਸਿੰਘ, ਚੰਨਣ ਸਿੰਘ, ਸੀਐੱਚਬੀ ਪ੍ਰਧਾਨ ਵਿਸ਼ਾਲ ਤੇਜੀ ਅਤੇ ਕ੍ਰਾਂਤੀਕਾਰੀ ਕਿਸਾਨ ਯੂਨੀਅਨ ਦੇ ਆਗੂ ਸੁਰਜੀਤ ਸ਼ਰਮਾ ਨੇ ਸੰਬੋਧਨ ਪੰਜਾਬ ਸਰਕਾਰ ਤੇ ਮੈਨੇਜਮੈਂਟ ਤੁਰੰਤ ਮੀਟਿੰਗ ਦੇ ਕੇ ਮੰਗਾਂ ਮਸਲੇ ਹੱਲ ਕਰੇ ਨਹੀਂ ਤਾਂ ਆਉਣ ਵਾਲੇ ਦਿਨਾਂ ਵਿੱਚ ਸਰਕਾਰ ਦੇ ਕਿਸੇ ਵੀ ਲੀਡਰ ਨੂੰ ਸਟੇਜ ਤੋਂ ਬੋਲਣ ਨਹੀਂ ਦਿੱਤਾ ਜਾਵੇਗਾ। ਧਰਨਾ ਦੇਣ ਤੋਂ ਬਾਅਦ ਸਾਰੇ ਬਿਜਲੀ ਕਾਮਿਆਂ ਨੇ ਫਿਰੋਜ਼ਪੁਰ ਛਾਉਣੀ ’ਚ ਰੋਸ ਮਾਰਚ ਕਰਕੇ ਸਰਕਾਰ ਨੂੰ ਸੰਘਰਸ਼ ਨੂੰ ਤਿੱਖਾ ਕਰਨ ਦੀ ਚਿਤਾਵਨੀ ਦਿੱਤੀ। ਅੱਜ ਦੇ ਇਸ ਧਰਨੇ ਦੀ ਸਟੇਜ ਦੀ ਕਾਰਵਾਈ ਰਾਜੇਸ਼ ਦੱਤਾ ਨੇ ਚਲਾਈ।

Share:

ਸੰਪਾਦਕ ਦਾ ਡੈਸਕ

Jagdishthind

Reporter

ਕੱਪੜ ਛਾਣ

Watch LIVE TV
Emediasolutions TV
Subscribe

Get all latest content delivered to your email a few times a month.