IMG-LOGO
ਹੋਮ ਪੰਜਾਬ : ਖਾਧ ਪਦਾਰਥਾਂ ’ਚ ਮਿਲਾਵਟ ਬਿਲਕੁਲ ਵੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ–...

ਖਾਧ ਪਦਾਰਥਾਂ ’ਚ ਮਿਲਾਵਟ ਬਿਲਕੁਲ ਵੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ– ਜ਼ਿਲ੍ਹਾ ਸਿਹਤ ਅਫ਼ਸਰ

Admin user - Sep 14, 2024 02:57 PM
IMG

ਬਾਲ ਕਿਸ਼ਨ

ਫ਼ਿਰੋਜ਼ਪੁਰ, 14 ਸਤੰਬਰ - ਜ਼ਿਲ੍ਹਾ ਸਿਹਤ ਵਿਭਾਗ ਦੀ ਫ਼ੂਡ ਸੇਫ਼ਟੀ ਟੀਮ ਨੇ ਪਿਛਲੇ 1 ਹਫ਼ਤੇ ਦੌਰਾਨ ਵੱਖ-ਵੱਖ ਖਾਧ ਪਦਾਰਥਾਂ ਦੇ 5 ਸੈਂਪਲ ਲਏ ਹਨ। ਜ਼ਿਲ੍ਹਾ ਸਿਹਤ ਅਫ਼ਸਰ ਡਾ ਦੀਪਇੰਦਰ ਕੁਮਾਰ ਨੇ ਦੱਸਿਆ ਕਿ ਪਿਛਲੇ ਹਫ਼ਤੇ ਦੌਰਾਨ ਜ਼ਿਲ੍ਹੇ ਵਿਚ ਵੱਖ-ਵੱਖ ਥਾਵਾਂ ’ਤੇ ਵਿਆਪਕ ਚੈਕਿੰਗ ਕੀਤੀ, ਜਿਸ ਦੌਰਾਨ ਦੁੱਧ, ਖੋਆ, ਮਠਿਆਈ, ਬੇਕਰੀ ਤੇ ਹੋਰ ਚੀਜ਼ਾਂ ਦੇ 5 ਸੈਂਪਲ ਲਏ ਗਏ।  ਇਹ ਸਾਰੀਆਂ ਜਾਂਚ ਮੁਹਿੰਮਾਂ ਵੱਖ ਵੱਖ ਥਾਈਂ ਤੜਕਸਾਰ ਚਲਾਈਆਂ ਗਈਆਂ। ਜਿਲ੍ਹਾ ਸਿਹਤ ਅਫ਼ਸਰ ਡਾ ਦੀਪਇੰਦਰ ਕੁਮਾਰ ਨੇ ਦੱਸਿਆ ਕਿ ਫ਼ੂਡ ਸੇਫ਼ਟੀ ਟੀਮ ਸਥਾਨਕ ਪ੍ਰਸ਼ਾਸਨ ਦੇ ਸਹਿਯੋਗ ਨਾਲ ਨਿਰੰਤਰ ਛਾਪੇ ਮਾਰ ਰਹੀ ਹੈ ਤਾਂ ਜੋ ਖਾਧ ਪਦਾਰਥਾਂ ਵਿਚ ਮਿਲਾਵਟ ਨੂੰ ਠੱਲ ਪਾਈ ਜਾ ਸਕੇ। ਸਿਹਤ ਵਿਭਾਗ ਦਾ ਸੁਨੇਹਾ ਬਿਲਕੁਲ ਸਪੱਸ਼ਟ ਹੈ ਕਿ ਖਾਧ ਪਦਾਰਥਾਂ ਵਿਚ ਮਿਲਾਵਟ ਬਿਲਕੁਲ ਵੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ ਅਤੇ ਫ਼ੂਡ ਸੇਫ਼ਟੀ ਕਾਨੂੰਨ ਦੀ ਉਲੰਘਣਾ ਕਰਨ ਵਾਲਿਆਂ ਨੂੰ ਬਖ਼ਸ਼ਿਆ ਨਹੀਂ ਜਾਵੇਗਾ। ਜ਼ਿਲ੍ਹਾ ਸਿਹਤ ਅਧਿਕਾਰੀ ਨੇ ਦੁੱਧ ਦੀਆਂ ਵਸਤਾਂ ਬਣਾਉਣ ਵਾਲੇ ਦੁਕਾਨਦਾਰਾਂ ਨੂੰ ਖਾਣ-ਪੀਣ ਦੀਆਂ ਚੀਜ਼ਾਂ ਦੀ ਸੁਰੱਖਿਆ ਅਤੇ ਸੰਭਾਲ ਵਾਸਤੇ ਲੋੜੀਂਦੀਆਂ ਸਾਵਧਾਨੀਆਂ ਵਰਤਣ ਦੀ ਹਦਾਇਤ ਕੀਤੀ। ਡੀ.ਐਚ.ਓ. ਨੇ ਦੁਕਾਨਦਾਰਾਂ ਨੂੰ ਸਾਫ਼-ਸਫ਼ਾਈ ਵਲ ਵਿਸ਼ੇਸ਼ ਧਿਆਨ ਦੇਣ ਲਈ ਵੀ ਆਖਿਆ। ਉਨ੍ਹਾਂ ਕਿਹਾ ਕਿ “ਫ਼ੂਡ ਸੇਫ਼ਟੀ ਸਟੈਂਡਰਡਜ਼ ਐਂਡ ਰੈਗੂਲੇਸ਼ਨ ਐਕਟ”ਤਹਿਤ ਹਰ ਦੁਕਾਨਦਾਰ, ਦੋਧੀ ਜਾਂ ਹੋਰ ਸਬੰਧਤ ਵਿਅਕਤੀ ਲਈ ਸ਼ੁੱਧ, ਮਿਲਾਵਟ-ਰਹਿਤ ਤੇ ਪੌਸ਼ਟਿਕ ਚੀਜ਼ਾਂ ਵੇਚਣਾ ਜ਼ਰੂਰੀ ਹੈ। ਜੇ ਕੋਈ ਵੀ ਦੁਕਾਨਦਾਰ ਇਸ ਕਾਨੂੰਨ ਦੀ ਉਲੰਘਣਾ ਕਰਦਾ ਹੈ ਤਾਂ ਸਖ਼ਤ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ। ਉਨ੍ਹਾਂ ਸਮੂਹ ਦੁਕਾਨਦਾਰਾਂ ਖ਼ਾਸਕਰ ਮਠਿਆਈ ਦੁਕਾਨਦਾਰਾਂ ਨੂੰ ਹਦਾਇਤ ਕੀਤੀ ਕਿ ਉਹ ਸ਼ੁੱਧ ਅਤੇ ਮਿਲਾਵਟ ਰਹਿਤ ਮਠਿਆਈਆਂ ਬਣਾਉਣਾ ਯਕੀਨੀ ਬਣਾਉਣ। ਅਜਿਹਾ ਨਾ ਕਰਨ ਦੀ ਹਾਲਤ ਵਿਚ ਉਨ੍ਹਾਂ ਦਾ ਵਿਕਰੀ ਲਾਇਸੰਸ ਰੱਦ ਕੀਤਾ ਜਾਵੇਗਾ ਅਤੇ ਨਾਲ ਹੀ ਕਾਨੂੰਨ ਵਿਚ ਜੁਰਮਾਨੇ ਅਤੇ ਸਜ਼ਾ ਦਾ ਵੀ ਪ੍ਰਬੰਧ ਹੈ। ਉਨ੍ਹਾਂ ਲੋਕਾਂ ਨੂੰ ਵੀ ਅਪੀਲ ਕੀਤੀ ਕਿ ਉਹ ਖ਼ੁਦ ਵੀ ਜਾਗਰੂਕ ਹੋਣ ਅਤੇ ਖਾਣ-ਪੀਣ ਦੀਆਂ ਚੀਜ਼ਾਂ ਦੀ ਖ਼ਰੀਦ ਸਮੇਂ ਮਿਆਰ ਅਤੇ ਸ਼ੁੱਧਤਾ ਨਾਲ ਕਿਸੇ ਕਿਸਮ ਦਾ ਸਮਝੌਤਾ ਨਾ ਕਰਨ।

Share:

ਸੰਪਾਦਕ ਦਾ ਡੈਸਕ

Jagdishthind

Reporter

ਕੱਪੜ ਛਾਣ

Watch LIVE TV
Emediasolutions TV
Subscribe

Get all latest content delivered to your email a few times a month.