IMG-LOGO
ਹੋਮ ਪੰਜਾਬ : ਪੈਰੋਲ ਤੋਂ ਬਾਅਦ ਵਾਪਸ ਪਰਤੇ ਕੈਦੀ ਕੋਲੋਂ ਤਲਾਸ਼ੀ ਦੌਰਾਨ ਪਾਬੰਦੀਸ਼ੁਦਾ...

ਪੈਰੋਲ ਤੋਂ ਬਾਅਦ ਵਾਪਸ ਪਰਤੇ ਕੈਦੀ ਕੋਲੋਂ ਤਲਾਸ਼ੀ ਦੌਰਾਨ ਪਾਬੰਦੀਸ਼ੁਦਾ ਸਾਮਾਨ ਬਰਾਮਦ, ਮਾਮਲਾ ਦਰਜ

Admin user - Sep 16, 2024 07:46 PM
IMG

ਬਾਲ ਕਿਸ਼ਨ

ਫ਼ਿਰੋਜ਼ਪੁਰ, 16 ਸਤੰਬਰ- ਕੇਂਦਰੀ ਜੇਲ੍ਹ ਫ਼ਿਰੋਜ਼ਪੁਰ ਵਿਚ ਪੈਰੋਲ ਕੱਟ ਕੇ ਵਾਪਸ ਆਏ ਇੱਕ ਕੈਦੀ ਕੋਲੋਂ ਜੇਲ੍ਹ ਸਟਾਫ਼ ਨੇ ਪੱਗ ਵਿੱਚ ਛੁਪਾ ਕੇ 114 ਗ੍ਰਾਮ ਪਾਊਡਰ, 45 ਨਸ਼ੀਲੀਆਂ ਗੋਲੀਆਂ, 1 ਮੋਬਾਈਲ ਫ਼ੋਨ ਕੀ-ਪੈਡ ਅਤੇ 37 ਮੋਬਾਈਲ ਸਿੰਮ ਬਰਾਮਦ ਕੀਤੀ ਹੈ। ਉਕਤ ਮਾਮਲੇ ’ਚ ਪੁਲਿਸ ਨੇ ਸਹਾਇਕ ਸੁਪਰਡੈਂਟ ਕੇਂਦਰੀ ਜੇਲ੍ਹ ਦੇ ਬਿਆਨਾਂ ’ਤੇ ਥਾਣਾ ਸਿਟੀ ਫ਼ਿਰੋਜ਼ਪੁਰ ’ਚ ਵੱਖ-ਵੱਖ ਧਾਰਾਵਾਂ ਤਹਿਤ ਮੁਲਜ਼ਮ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਹੈ। ਜਾਣਕਾਰੀ ਦਿੰਦਿਆਂ ਥਾਣਾ ਸਿਟੀ ਦੇ ਸਬ ਇੰਸਪੈਕਟਰ ਸਵਰਨ ਸਿੰਘ ਨੇ ਦੱਸਿਆ ਕਿ ਪੁਲਸ ਨੂੰ ਦਿੱਤੇ ਬਿਆਨਾਂ ’ਚ ਰਿਸ਼ਵਪਾਲ ਗੋਇਲ ਸਹਾਇਕ ਸੁਪਰਡੈਂਟ ਕੇਂਦਰੀ ਜੇਲ ਫਿਰੋਜ਼ਪੁਰ ਨੇ ਦੱਸਿਆ ਕਿ ਸੂਚਨਾ ਦੇ ਆਧਾਰ ’ਤੇ ਜਦੋਂ ਕੈਦੀ ਹਰਦੇਵ ਸਿੰਘ ਪੁੱਤਰ ਗੁਰਬਚਨ ਸਿੰਘ ਵਾਸੀ ਮਾਣਕੀਆਂ ਵਾਲਾ ਕੱਲ੍ਹ ਪੈਰੋਲ ਕੱਟ ਕੇ ਕੇਂਦਰੀ ਜੇਲ੍ਹ ਪੁੱਜਾ ਸੀ ਪਰ ਜਦੋਂ ਉਸ ਦੀ ਤਲਾਸ਼ੀ ਲਈ ਗਈ ਤਾਂ ਉਸ ਦੀ ਪੱਗ ਵਿੱਚ ਛੁਪੇ ਦੋ ਕਾਲੇ ਲਿਫ਼ਾਫ਼ੇ ਬਰਾਮਦ ਹੋਏ। ਜਦੋਂ ਤਲਾਸ਼ੀ ਲਈ ਗਈ ਤਾਂ 114 ਗ੍ਰਾਮ ਚਿੱਟਾ ਪਾਊਡਰ, 45 ਨਸ਼ੀਲੀਆਂ ਗੋਲੀਆਂ, 1 ਮੋਬਾਈਲ ਫ਼ੋਨ ਕੀਪੈਡ ਅਤੇ ਵੱਖ-ਵੱਖ ਕੰਪਨੀਆਂ ਦੇ 37 ਮੋਬਾਈਲ ਸਿਮ ਬਰਾਮਦ ਹੋਏ। ਮਾਮਲੇ ਦੀ ਜਾਂਚ ਕਰ ਰਹੇ ਸਵਰਨ ਸਿੰਘ ਨੇ ਦੱਸਿਆ ਕਿ ਪੁਲਸ ਨੇ ਉਕਤ ਮਾਮਲੇ ’ਚ ਕਥਿਤ ਦੋਸ਼ੀਆਂ ਖਿਲਾਫ ਮਾਮਲਾ ਦਰਜ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਇਕ ਹੋਰ ਮਾਮਲੇ ਸਬੰਧੀ ਸਬ-ਇੰਸਪੈਕਟਰ ਸਵਰਨ ਸਿੰਘ ਨੇ ਦੱਸਿਆ ਕਿ ਪੁਲਿਸ ਨੂੰ ਦਿੱਤੇ ਬਿਆਨਾਂ ’ਚ ਕੇਂਦਰੀ ਜੇਲ੍ਹ ਫਿਰੋਜ਼ਪੁਰ ਦੇ ਸਹਾਇਕ ਸੁਪਰਡੈਂਟ ਸੁਖਜਿੰਦਰ ਸਿੰਘ ਨੇ ਦੱਸਿਆ ਕਿ ਬੀਤੇ ਦਿਨ ਉਨ੍ਹਾਂ ਆਪਣੇ ਸਾਥੀ ਮੁਲਾਜ਼ਮਾਂ ਦੇ ਨਾਲ ਜੇਲ੍ਹ ਅੰਦਰ ਤਲਾਸ਼ੀ ਮੁਹਿੰਮ ਦੌਰਾਨ ਜੇਲ ’ਚ ਬੰਦ ਕੈਦੀਆਂ ਦੀ ਤਲਾਸ਼ੀ ਲਈ ਤਾਂ ਕੈਦੀ ਸਤਪਾਲ ਸਿੰਘ ਪੁੱਤਰ ਪਰਮਜੀਤ ਸਿੰਘ ਦੀ ਜੇਬ ਵਿੱਚੋਂ 88 ਨਸ਼ੀਲੀਆਂ ਗੋਲੀਆਂ ਬਰਾਮਦ ਹੋਈਆਂ। ਮਾਮਲੇ ਦੀ ਜਾਂਚ ਕਰ ਰਹੇ ਸਵਰਨ ਸਿੰਘ ਨੇ ਦੱਸਿਆ ਕਿ ਪੁਲਿਸ ਨੇ ਉਕਤ ਮਾਮਲੇ ’ਚ ਕਥਿਤ ਦੋਸ਼ੀਆਂ ਖਿਲਾਫ ਮਾਮਲਾ ਦਰਜ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।

Share:

ਸੰਪਾਦਕ ਦਾ ਡੈਸਕ

Jagdishthind

Reporter

ਕੱਪੜ ਛਾਣ

Watch LIVE TV
Emediasolutions TV
Subscribe

Get all latest content delivered to your email a few times a month.