IMG-LOGO
ਹੋਮ ਪੰਜਾਬ : ਫੈਡਰੇਸ਼ਨ ਮਹਿਤਾ ਦੀ ਚੋਣਾਂ ਸਬੰਧੀ ਡਿਪਟੀ ਕਮਿਸ਼ਨਰ ਨਾਲ ਹੋਈ ਮੀਟਿੰਗ

ਫੈਡਰੇਸ਼ਨ ਮਹਿਤਾ ਦੀ ਚੋਣਾਂ ਸਬੰਧੀ ਡਿਪਟੀ ਕਮਿਸ਼ਨਰ ਨਾਲ ਹੋਈ ਮੀਟਿੰਗ

Admin user - Sep 16, 2024 08:20 PM
IMG

ਬਾਲ ਕਿਸ਼ਨ

ਫ਼ਿਰੋਜ਼ਪੁਰ, 16 ਸਤੰਬਰ- ਫ਼ਿਰੋਜ਼ਪੁਰ ਦੇ ਨਵੇਂ ਆਏ ਡਿਪਟੀ ਕਮਿਸ਼ਨਰ ਦੀਪਸ਼ਿਖਾ ਸ਼ਰਮਾ ਨੇ ਅੱਜ ਧਾਰਮਿਕ ਜਥੇਬੰਦੀ ਸਿੱਖ ਸਟੂਡੈਂਟਸ ਫੈਡਰੇਸ਼ਨ ਮਹਿਤਾ ਦੇ ਸੀਨੀਅਰ ਆਗੂਆਂ ਨਾਲ ਇਕ ਮੀਟਿੰਗ ਕੀਤੀ ਅਤੇ ਆ ਰਹੀਆਂ ਸ਼੍ਰੋਮਣੀ ਪ੍ਰਬੰਧਕ ਕਮੇਟੀ ਦੀਆਂ ਆਮ ਚੋਣਾਂ ਲਈ ਵੱਧ ਤੋਂ ਵੱਧ ਵੋਟਾਂ ਬਨਾਉਣ ਲਈ ਸਿਵਲ ਪ੍ਰਸ਼ਾਸਨ ਦੀ ਸਹਾਇਤਾ ਕਰਨ ਦੀ ਮੰਗ ਕੀਤੀ। ਫੈਡਰੇਸ਼ਨ ਆਗੂਆਂ ਨੇ ਡਿਪਟੀ ਕਮਿਸ਼ਨਰ ਨੂੰ ਵਿਸਵਾਸ਼ ਦੁਆਇਆ ਕਿ ਉਹ ਹਰ ਕੰਮ ਲਈ ਪ੍ਰਸ਼ਾਸਨ ਨੂੰ ਸਹਿਯੋਗ ਦਿੰਦੇ ਅਤੇ ਲੈਂਦੇ ਹਨ। ਉਨ੍ਹਾਂ ਪਿਛਲੇ ਸਮੇਂ ਦੌਰਾਨ ਸਿਵਲ ਅਤੇ ਪੁਲਿਸ ਪ੍ਰਸ਼ਾਸਨ ਨੂੰ ਦਿੱਤੇ ਸਹਿਯੋਗ ਬਾਰੇ ਸਾਰੀ ਜਾਣਕਾਰੀ ਦਿੱਤੀ, ਜਿਸ ਤੇ ਮੈਡਮ ਦੀਪਸ਼ਿਖਾ ਸ਼ਰਮਾ ਅਤੇ ਐਡੀਸ਼ਨਲ ਡਿਪਟੀ ਕਮਿਸ਼ਨਰ ਮੈਡਮ ਨਿਧੀ ਨੇ ਵੀ ਫੈਡਰੇਸ਼ਨ ਮਹਿਤਾ ਆਗੂਆਂ ਨੂੰ ਵਿਸਵਾਸ਼ ਦੁਆਇਆ ਕਿ ਉਨ੍ਹਾਂ ਦਾ ਸਰਕਾਰੇ ਦਰਬਾਰੇ ਬਣਦਾ ਮਾਨ ਸਨਮਾਨ ਉਨ੍ਹਾਂ ਨੂੰ ਜ਼ਰੂਰ ਮਿਲੇਗਾ। ਉਨ੍ਹਾਂ ਵਰਕਰਾਂ ਨੂੰ ਇਹ ਵੀ ਅਪੀਲ ਕੀਤੀ ਕਿ ਹਰ ਪਿੰਡ, ਮੁਹੱਲੇ ਵਿਚ ਪਹੁੰਚ ਕਰਕੇ ਸਿੱਖ ਵੋਟਰਾਂ ਨੂੰ ਜਾਗਰੂਕ ਕਰਕੇ ਅਤੇ ਖਾਸ ਕਰ ਸਿੱਖ ਔਰਤਾਂ ਦੀਆਂ ਵੱਧ ਤੋਂ ਵੱਧ ਵੋਟਾਂ ਦੇ ਫਾਰਮ ਭਰੇ ਜਾਣ। ਮੀਟਿੰਗ ਉਪਰੰਤ ਫੈਡਰੇਸ਼ਨ ਵਰਕਰਾਂ ਨੇ ਡਿਪਟੀ ਕਮਿਸ਼ਨਰ ਫਿਰੋਜ਼ਪੁਰ ਮੈਡਮ ਦੀਪਸ਼ਿਖਾ ਸ਼ਰਮਾ ਨੂੰ ਸਿਰੋਪਾਓ ਦੇ ਕੇ ਉਨ੍ਹਾਂ ਦਾ ਸਵਾਗਤ ਕੀਤਾ, ਜਿਸ ਤੇ ਉੁਨ੍ਹਾਂ ਨੇ ਫੈਡਰੇਸ਼ਨ ਵਰਕਰਾਂ ਦਾ ਧੰਨਵਾਦ ਕੀਤਾ। ਫੈਡਰੇਸ਼ਨ ਦੀ ਇਸ ਟੀਮ ਵਿਚ ਫੈਡਰੇਸ਼ਨ ਦੇ ਕੌਮੀ ਸੀਨੀਅਰ ਮੀਤ ਪ੍ਰਧਾਨ ਭਾਈ ਜਸਪਾਲ ਸਿੰਘ, ਕੌਮੀ ਸਕੱਤਰ ਜਰਨੈਲ ਸਿੰਘ ਗਾਬੜੀਆ, ਜ਼ਿਲ੍ਹਾ ਪ੍ਰਧਾਨ ਸ਼ਹਿਰੀ ਡਾ. ਗੁਰਮੀਤ ਸਿੰਘ ਸਿੱਧੂ, ਸ਼ਹਿਰੀ ਪ੍ਰਧਾਨ ਕੁਲਦੀਪ ਸਿੰਘ ਨੰਢਾ, ਬਲਾਕ ਛਾਉੁਣੀ ਦੇ ਪ੍ਰਧਾਨ ਗੁਰਮਿੰਦਰ ਸਿੰਘ, ਖਜ਼ਾਨਚੀ ਕੁਲਦੀਪ ਸਿੰਘ ਲੋਕੋ, ਆਈਟੀ ਸੈੱਲ ਦੇ ਇੰਚਾਰਜ਼ ਡਾ. ਮਨਜੀਤ ਸਿੰਘ ਮਹਾਲਮ, ਗੁਰਮੇਲ ਸਿੰਘ ਭੇਡੀਆ ਆਦਿ ਆਗੂ ਹਾਜ਼ਰ ਸਨ। 

Share:

ਸੰਪਾਦਕ ਦਾ ਡੈਸਕ

Jagdishthind

Reporter

ਕੱਪੜ ਛਾਣ

Watch LIVE TV
Emediasolutions TV
Subscribe

Get all latest content delivered to your email a few times a month.