ਤਾਜਾ ਖਬਰਾਂ
Bolda Punjab
ਐਸ.ਏ.ਐਸ ਨਗਰ 02 ਦਸੰਬਰ ,
ਪਟਿਆਲਾ ਲੋਕ ਸਭਾ ਹਲਕੇ ਤੋਂ ਮੈਂਬਰ ਪਾਰਲੀਮੈਂਟ ਸ੍ਰੀਮਤੀ ਪ੍ਰਨੀਤ ਕੌਰ ਵੱਲੋਂ ਅੱਜ ਜਿਲ੍ਹਾ ਐਸ.ਏ.ਐਸ ਨਗਰ ਵਿੱਚ ਪੈਂਦੇ ਆਪਣੀ ਸੰਸਥੀ ਖੇਤਰ ਜੀਰਕਪੁਰ, ਪੀਰਮੁਛੱਲਾ ਅਤੇ ਡੇਰਾਬਸੀ ਨਾਲ ਸਬੰਧਿਤ ਲੋਕਾਂ ਦੇ ਮਸਲਿਆਂ ਦੇ ਹੱਲ ਲਈ ਡਿਪਟੀ ਕਮਿਸ਼ਨਰ ਸ੍ਰੀ ਅਮਿਤ ਤਲਵਾੜ ਨਾਲ ਵਿਸ਼ੇਸ ਮੀਟਿੰਗ ਕੀਤੀ ਗਈ । ਜਿਲ੍ਹਾ ਪ੍ਰਬੰਧਕੀ ਕੰਪਲੈਕਸ ਵਿੱਚ ਹੋਈ ਇਸ ਮੀਟਿੰਗ ਵਿੱਚ ਜਿਲ੍ਹੇ ਦੇ ਸਮੂਹ ਸੀਨੀਅਰ ਸਿਵਲ ਅਤੇ ਪੁਲਿਸ ਅਧਿਕਾਰੀ ਹਾਜ਼ਿਰ ਸਨ ।
ਇਸ ਸਬੰਧੀ ਵਧੇਰੇ ਜਾਣਕਾਰੀ ਦਿੰਦੇ ਹੋਏ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਮੈਂਬਰ ਪਾਰਲੀਮੈਂਟ ਸ੍ਰੀਮਤੀ ਪ੍ਰਨੀਤ ਕੌਰ ਵੱਲੋਂ ਖਾਸ ਤੌਰ ਤੇ ਜੀਰਕਪੁਰ ਵਿਖੇ ਟ੍ਰੈਫਿਕ ਦੀ ਸਮੱਸਿਆ ਦੇ ਨਾਲ ਨਾਲ ਕਾਨੂੰਨ ਅਤੇ ਵਿਵਸਥਾ ਦਾ ਮੁੱਦਾ ਉਠਾਇਆ ਗਿਆ ਇਸ ਦੇ ਨਾਲ ਹੀ ਉਨ੍ਹਾਂ ਵੱਲੋ ਪੀਰ ਮੁਛੱਲਾ ਤੇ ਡੇਰਾਬਸੀ ਨਾਲ ਸਬੰਧਿਤ ਕਈ ਪੇਂਡੂ ਖੇਤਰਾਂ ਦੇ ਮਸਲੇ ਵੀ ਉਠਾਏ ਗਏ । ਡਿਪਟੀ ਕਮਿਸ਼ਨਰ ਸ੍ਰੀ ਅਮਿਤ ਤਲਵਾੜ ਵੱਲੋਂ ਸੰਸਦ ਮੈਂਬਰ ਨੂੰ ਇਹ ਭਰੋਸਾ ਦਿੱਤਾ ਗਿਆ ਕਿ ਉਨ੍ਹਾਂ ਵੱਲੋਂ ਪ੍ਰਸ਼ਾਸਨ ਦੇ ਧਿਆਨ ਵਿੱਚ ਲਿਆਏ ਗਏ ਸਾਰੇ ਮਸਲਿਆਂ ਦਾ ਹੱਲ ਸਮਾਂਬੱਧ ਢੰਗ ਨਾਲ ਕੀਤਾ ਜਾਵੇਗਾ । ਡਿਪਟੀ ਕਮਿਸ਼ਨਰ ਵੱਲੋਂ ਮੌਕੇ ਤੇ ਹੀ ਅਧਿਕਾਰੀਆਂ ਨੂੰ ਸੰਸਦ ਮੈਂਬਰ ਵੱਲੋਂ ਉਠਾਏ ਗਏ ਮਸਲਿਆਂ ਨੂੰ ਤਰਜੀਹੀ ਆਧਾਰ ਤੇ ਹੱਲ ਕਰਨ ਦੇ ਨਿਰਦੇਸ਼ ਦਿੱਤੇ ।
ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਪੇਂਡੂ ਵਿਕਾਸ) ਸ੍ਰੀਮਤੀ ਅਵਨੀਤ ਕੌਰ, ਵਧੀਕ ਡਿਪਟੀ ਕਮਿਸ਼ਨਰ (ਸ਼ਹਿਰੀ ਵਿਕਾਸ )ਸ੍ਰੀ ਦਮਨਜੀਤ ਸਿੰਘ ਮਾਨ,ਮੋਹਾਲੀ ਦੇ ਐਸ.ਡੀ.ਐਮ ਸ੍ਰੀਮਤੀ ਸਰਬਜੀਤ ਕੌਰ, ਐਸ.ਡੀ.ਐਮ ਡੇਰਾਬਸੀ ਸ੍ਰੀ ਹਿਮਾਂਸ਼ੂ ਗੁਪਤਾ ਤੋਂ ਇਲਾਵਾ ਹੋਰ ਪ੍ਰਸ਼ਾਸਨਿਕ ਅਧਿਕਾਰੀ ਮੌਜੂਦ ਸਨ ।
Get all latest content delivered to your email a few times a month.