IMG-LOGO
ਹੋਮ ਪੰਜਾਬ : ਸਵਿਫਟ ਕਾਰ ’ਚ ਸਵਾਰ ਲੋਕਾਂ ਨੇ ਔਰਤ ਦੇ ਘਰ ਦੇ...

ਸਵਿਫਟ ਕਾਰ ’ਚ ਸਵਾਰ ਲੋਕਾਂ ਨੇ ਔਰਤ ਦੇ ਘਰ ਦੇ ਬਾਹਰ ਚਲਾਈਆਂ ਗੋਲੀਆਂ, ਮਾਮਲਾ ਦਰਜ

Admin user - Sep 17, 2024 05:09 PM
IMG

ਬਾਲ ਕਿਸ਼ਨ
ਫ਼ਿਰੋਜ਼ਪੁਰ, 17 ਸਤੰਬਰ- ਥਾਣਾ ਮਮਦੋਟ ਦੀ ਪੁਲਿਸ ਨੇ ਬੀਤੇ ਦਿਨ ਪਿੰਡ ਗਾਮੇ ਵਾਲਾ ਵਿਖੇ ਇੱਕ ਔਰਤ ਦੇ ਘਰ ਅੱਗੇ ਗੋਲੀਆਂ ਚਲਾਉਣ ਵਾਲੇ ਸਵਿਫਟ ਕਾਰ ਸਵਾਰ ਅਣਪਛਾਤੇ ਵਿਅਕਤੀਆਂ ਖਿਲਾਫ ਵੱਖ-ਵੱਖ ਧਾਰਾਵਾਂ ਤਹਿਤ ਪੀੜਤ ਔਰਤ ਦੇ ਬਿਆਨਾਂ ’ਤੇ ਮਾਮਲਾ ਦਰਜ ਕੀਤਾ ਹੈ। ਜਾਣਕਾਰੀ ਦਿੰਦਿਆਂ ਥਾਣਾ ਮਮਦੋਟ ਦੇ ਸਹਾਇਕ ਇੰਸਪੈਕਟਰ ਗੁਰਦੇਵ ਸਿੰਘ ਨੇ ਦੱਸਿਆ ਕਿ ਪੁਲਸ ਨੂੰ ਦਿੱਤੇ ਬਿਆਨਾਂ ’ਚ ਸ਼ਿਕਾਇਤਕਰਤਾ ਮਨਪ੍ਰੀਤ ਕੌਰ ਪਤਨੀ ਜਸ਼ਨਪ੍ਰੀਤ ਸਿੰਘ ਵਾਸੀ ਪਿੰਡ ਗਾਮੇ ਵਾਲਾ ਨੇ ਦੱਸਿਆ ਕਿ ਬੀਤੇ ਦਿਨ ਇਕ ਚਿੱਟੇ ਰੰਗ ਦੀ ਸਵਿਫਟ 2/3 ਕਾਰ ਨੂੰ ਉਸ ਦੇ ਘਰ ਦੇ ਬਾਹਰ ਗਲੀ ’ਚ ਅਣਪਛਾਤੇ ਵਿਅਕਤੀ ਜਿਨ੍ਹਾਂ ਕੋਲ ਨਾਜਾਇਜ਼ ਹਥਿਆਰ ਸਨ। ਪੀੜਤਾ ਨੇ ਦੱਸਿਆ ਕਿ ਕਾਰ ’ਚ ਸਵਾਰ ਲੋਕਾਂ ਨੇ ਉਸ ਦੇ ਘਰ ਦੇ ਬਾਹਰ ਗੋਲੀਆਂ ਚਲਾ ਦਿੱਤੀਆਂ ਅਤੇ ਫਿਰ ਕਾਰ ਸਮੇਤ ਮੌਕੇ ਤੋਂ ਫਰਾਰ ਹੋ ਗਏ। ਮਾਮਲੇ ਦੀ ਜਾਂਚ ਕਰ ਰਹੇ ਗੁਰਦੇਵ ਸਿੰਘ ਨੇ ਦੱਸਿਆ ਕਿ ਪੁਲਸ ਨੇ ਉਕਤ ਮਾਮਲੇ ’ਚ ਅਣਪਛਾਤੇ ਵਿਅਕਤੀਆਂ ਖਿਲਾਫ ਮਾਮਲਾ ਦਰਜ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।

Share:

ਸੰਪਾਦਕ ਦਾ ਡੈਸਕ

Jagdishthind

Reporter

ਕੱਪੜ ਛਾਣ

Watch LIVE TV
Emediasolutions TV
Subscribe

Get all latest content delivered to your email a few times a month.