IMG-LOGO
ਹੋਮ ਪੰਜਾਬ : ਮੋਟਰਸਾਈਕਲ ਰੇਹੜੀ ਤੇ ਮੋਟਰਸਾਈਕਲ ਦੀ ਟੱਕਰ ’ਚ 1 ਜ਼ਖ਼ਮੀ, ਮਾਮਲਾ...

ਮੋਟਰਸਾਈਕਲ ਰੇਹੜੀ ਤੇ ਮੋਟਰਸਾਈਕਲ ਦੀ ਟੱਕਰ ’ਚ 1 ਜ਼ਖ਼ਮੀ, ਮਾਮਲਾ ਦਰਜ

Admin user - Sep 17, 2024 05:14 PM
IMG

ਬਾਲ ਕਿਸ਼ਨ

ਫ਼ਿਰੋਜ਼ਪੁਰ, 17 ਸਤੰਬਰ- ਆਰਿਫ ਕੇ ਦੇ ਅਧੀਨ ਆਉਂਦੇ ਪਿੰਡ ਕਟੋਰਾ ਸੂਆ ਨਹਿਰ ਦੇ ਕੋਲ ਮੋਟਰਸਾਈਕਲ ਰੇਹੜੀ ਤੇ ਮੋਟਰਸਾਈਕਲ ਦੀ ਆਹਮੋ-ਸਾਹਮਣੇ ਟੱਕਰ ਵਿੱਚ ਇੱਕ ਵਿਅਕਤੀ ਦੇ ਜ਼ਖਮੀ ਹੋਣ ਦੇ ਮਾਮਲੇ ਵਿੱਚ ਪੀੜਿਤਾ ਦੇ ਬਿਆਨਾਂ ਤੇ ਥਾਣਾ ਆਰਿਫਕੇ ਦੀ ਪੁਲਿਸ ਨੇ ਇੱਕ ਅਣਪਛਾਤੇ ਮੋਟਰਸਾਈਕਲ ਰੇਹੜੀ ਖ਼ਿਲਾਫ਼ ਮਾਮਲਾ ਦਰਜ ਕੀਤਾ ਹੈ। ਜਾਣਕਾਰੀ ਦਿੰਦੇ ਹੋਏ ਥਾਣਾ ਆਰਿਫ ਕੇ ਦੇ ਸਹਾਇਕ ਇੰਸਪੈਕਟਰ ਕੁਲਬੀਰ ਸਿੰਘ ਨੇ ਦੱਸਿਆ ਕਿ ਪੁਲਿਸ ਨੂੰ ਦਿੱਤੇ ਬਿਆਨਾਂ ’ਚ ਸ਼ਿਕਾਇਤਕਰਤਾ ਸੁਖਵਿੰਦਰ ਸਿੰਘ ਪੁੱਤਰ ਮੁਖਤਿਆਰ ਸਿੰਘ ਵਾਸੀ ਪਿੰਡ ਲੱਧੂ ਵਾਲਾ ਨੇ ਦੱਸਿਆ ਕਿ ਬੀਤੇ ਦਿਨ ਮੋਟਰਸਾਈਕਲ ’ਤੇ ਸਵਾਰ ਹੋ ਕੇ ਆਪਣੀ ਡਿਊਟੀ ਖਤਮ ਕਰਨ ਤੋਂ ਬਾਅਦ ਪਿੰਡ ਦੇ ਕਟੋਰਾ ਸੂਆ ਨਹਿਰ ਦੇ ਕੋਲ ਅਣਪਛਾਤੇ ਮੋਟਰਸਾਈਕਲ ਰੇਹੜੀ ਸਵਾਰ ਨੇ ਉਸ ਨੂੰ ਟੱਕਰ ਮਾਰ ਦਿੱਤੀ। ਜਿਸ ਕਾਰਨ ਉਹ ਜ਼ਖਮੀ ਹੋ ਗਿਆ ਅਤੇ ਕਾਫੀ ਸੱਟਾਂ ਲੱਗੀਆਂ। ਮਾਮਲੇ ਦੀ ਜਾਂਚ ਕਰ ਰਹੇ ਕੁਲਬੀਰ ਸਿੰਘ ਨੇ ਦੱਸਿਆ ਕਿ ਪੁਲਸ ਨੇ ਉਕਤ ਮਾਮਲੇ ’ਚ ਕਥਿਤ ਦੋਸ਼ੀਆਂ ਖਿਲਾਫ ਮਾਮਲਾ ਦਰਜ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।

Share:

ਸੰਪਾਦਕ ਦਾ ਡੈਸਕ

Jagdishthind

Reporter

ਕੱਪੜ ਛਾਣ

Watch LIVE TV
Emediasolutions TV
Subscribe

Get all latest content delivered to your email a few times a month.