IMG-LOGO
ਹੋਮ ਪੰਜਾਬ : ਸੂਬੇ ਵਿੱਚ ਵੱਧ ਰਹੀਆਂ ਕਤਲ ਅਤੇ ਲੁੱਟਾਂ ਖੋਹਾਂ ਦੀਆਂ ਵਾਰਦਾਤਾਂ...

ਸੂਬੇ ਵਿੱਚ ਵੱਧ ਰਹੀਆਂ ਕਤਲ ਅਤੇ ਲੁੱਟਾਂ ਖੋਹਾਂ ਦੀਆਂ ਵਾਰਦਾਤਾਂ ਦੇ ਵਿਰੋਧ ਕਾਂਗਰਸੀਆਂ ਨੇ ਲਗਾਇਆ ਧਰਨਾ

Admin user - Sep 17, 2024 05:46 PM
IMG

ਬਾਲ ਕਿਸ਼ਨ

ਫ਼ਿਰੋਜ਼ਪੁਰ, 17 ਸਤੰਬਰ–ਸੂਬੇ ਵਿੱਚ ਦਿਨ-ਦਿਹਾੜੇ ਹੋ ਰਹੀਆਂ ਲੁੱਟਾਂ ਖੋਹਾਂ ਅਤੇ ਕਤਲ ਦੀਆਂ ਵਾਰਦਾਤਾਂ ਵੱਲ ਧਿਆਨ ਦਿਵਾਉਣ ਲਈ ਜ਼ਿਲ੍ਹਾ ਪ੍ਰਧਾਨ ਕੁਲਬੀਰ ਸਿੰਘ ਜ਼ੀਰਾ ਦੀ ਰਹਿਨੁਮਾਈ ਹੇਠ ਸਾਬਕਾ ਐੱਮਐੱਲਏ ਪਰਮਿੰਦਰ ਸਿੰਘ ਪਿੰਕੀ, ਆਸ਼ੂ ਬੰਗੜ ਹਲਕਾ ਇੰਚਾਰਜ਼ ਫਿਰੋਜ਼ਪੁਰ ਦਿਹਾਤੀ, ਵਿਜੇ ਕੁਮਾਰ ਕਾਲੜਾ ਹਲਕਾ ਗੁਰੂਹਰਸਹਾਏ ਦੀ ਯੋਗ ਅਗਵਾਈ ਵਿਚ ਮੰਗਲਵਾਰ ਨੂੰ ਸਵੇਰੇ 10 ਵਜੇੇ ਤੋਂ ਦੁਪਹਿਰ 1 ਵਜੇ ਤੱਕ ਸਥਿਤ ਐੱਸਐੱਸਪੀ ਦਫਤਰ ਫਿਰੋਜ਼ਪੁਰ ਦੇ ਸਾਹਮਣੇ ਵੱਡੀ ਗਿਣਤੀ ਵਿੱਚ ਵਿਸ਼ਾਲ ਰੋਸ ਧਰਨਾ ਦਿੱਤਾ ਗਿਆ। ਜਿਸ ਦੌਰਾਨ ਸਾਬਕਾ ਐੱਮਐੱਲਏ ਪਰਮਿੰਦਰ ਸਿੰਘ ਪਿੰਕੀ, ਆਸ਼ੂ ਬੰਗੜ, ਵਿਜੇ ਕਾਲੜਾ ਵੱਲੋਂ ਵੱਡੀ ਗਿਣਤੀ ਵਿਚ ਪਹੁੰਚੇ ਵਰਕਰਾਂ ਨੂੰ ਸੰਬੋਧਨ ਕੀਤਾ ਗਿਆ। ਉਪਰੰਤ ਐੱਸਐੱਸਪੀ ਦਫਤਰ ਫਿਰੋਜ਼ਪੁਰ ਵਿਖੇ ਮੰਗ ਪੱਤਰ ਸੌਂਪਿਆ ਗਿਆ। ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਪਿੰਕੀ, ਬੰਗੜ ਤੇ ਕਾਲੜਾ ਨੇ ਕਿਹਾ ਕਿ ਪੰਜਾਬ ਦੇ ਹਰ ਪਿੰਡ ਅਤੇ ਸ਼ਹਿਰ ਨੂੰ ਕਾਨੂੰਨ ਵਿਵਸਥਾ ਦੀ ਢਿੱਲੀ ਕਾਰਗੁਜ਼ਾਰੀ ਕਾਰਨ ਕਈ ਸਮੱਸਿਆਵਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਇਸ ਗੈਂਗਸਟਰਵਾਦ ਅਤੇ ਲੁੱਟਾਂ ਖੋਹਾਂ ਦੀਆਂ ਵਾਰਦਾਤਾਂ ਨੇ ਆਮ ਲੋਕਾਂ ਦੇ ਦਿਲਾਂ ਵਿੱਚ ਡਰ ਦਾ ਮਾਹੌਲ ਪੈਦਾ ਕੀਤਾ ਹੋਇਆ ਹੈ। ਜਿਸਦੇ ਕਾਰਨ ਆਮ ਵਰਗ ਅਤੇ ਵਪਾਰੀ ਵਰਗ ਲਈ ਆਪਣੇ ਘਰਾਂ ਅਤੇ ਬਾਹਰ ਆਪਣੇ ਕਿੱਤਿਆਂ ’ਤੇ ਆਪਣੇ ਆਪ ਨੂੰ ਸੁਰੱਖਿਅਤ ਮਹਿਸੂਸ ਕਰਨਾ ਬੇਹੱਦ ਚਿੰਤਾ ਦਾ ਵਿਸ਼ਾ ਹੈ। ਢਹਿੰਦੀ ਕਾਨੂੰਨ ਵਿਵਸਥਾ ਕਾਰਨ ਗੈਂਗਸਟਰਾਂ ਅਤੇ ਲੁਟੇਰਿਆਂ ਦੇ ਹੌਂਸਲੇ ਇੰਨੇ ਬੁਲੰਦ ਹੋ ਚੁੱਕੇ ਹਨ ਕਿ ਲੋਕਾਂ ਨੂੰ ਉਨ੍ਹਾਂ ਦੇ ਘਰਾਂ ਵਿੱਚ ਵੜ ਕੇ ਮਾਰਿਆ ਜਾ ਰਿਹਾ ਹੈ, ਜਿਸ ਕਾਰਨ ਆਮ ਜਨ ਜੀਵਨ ਬੁਰੀ ਤਰ੍ਹਾਂ ਪ੍ਰਭਾਵਿਤ ਹੋ ਚੁੱਕਾ ਹੈ। ਸਭ ਕੁਝ ਅੱਖਾਂ ਸਾਹਮਣੇ ਦੇਖਦੇ ਹੋਏ ਵੀ ਸੂਬੇ ਦਾ ਕਾਨੂੰਨ ਪ੍ਰਸ਼ਾਸਨ ਹੱਥ ’ਤੇ ਹੱਥ ਧਰ ਕੇ ਬੈਠਾ ਤਮਾਸ਼ਾ ਦੇਖ ਰਿਹਾ ਹੈ। ਆਮ ਲੋਕਾਂ ਨੂੰ ਰਾਹ ਜਾਂਦਿਆਂ ਬੰਦੂਕ ਦੀ ਨੋਕ ’ਤੇ ਲੁੱਟ ਲਿਆ ਜਾਂਦਾ ਹੈ ਤੇ ਵਪਾਰੀ ਵਰਗ ਨੂੰ ਫਿਰੌਤੀਆਂ ਦੀਆਂ ਧਮਕੀਆਂ ਹਰ ਰੋਜ਼ ਮਿਲ ਰਹੀਆਂ ਹਨ। ਜਿਸ ਨਾਲ ਸੂਬੇ ਦੇ ਲੋਕਾਂ ਦਾ ਜੀਵਨ ਡਰ ਦੇ ਮਾਹੌਲ ਵਿੱਚੋਂ ਲੰਘ ਰਿਹਾ ਹੈ।ਅਸੀਂ ਸਮੁੱਚੇ ਪ੍ਰਸਾਸ਼ਨ ਅਤੇ ਪੰਜਾਬ ਸਰਕਾਰ ਨੂੰ ਬੇਨਤੀ ਕਰਦੇ ਹਾਂ ਕਿ ਜਲਦ ਤੋਂ ਜਲਦ ਇਸ ਪਾਸੇ ਕੋਈ ਠੋਸ ਕਦਮ ਚੁੱਕਿਆ ਜਾਵੇ ਤਾਂ ਜੋ ਆਮ ਲੋਕ ਆਪਣਾ ਜੀਵਨ ਬਿਨ੍ਹਾ ਕਿਸੇ ਡਰ-ਭੈਅ ਤੋਂ ਬਤੀਤ ਕਰ ਸਕਣ। ਇਸ ਮੌਕੇ ਵਿਸ਼ੇਸ ਤੌਰ ਜ਼ਿਲ੍ਹਾ ਮੀਤ ਪ੍ਰਧਾਨ ਬਲਜੀਤ ਕੌਰ ਬੰਗੜ, ਸਾਬਕਾ ਜ਼ਿਲ੍ਹਾ ਪ੍ਰਧਾਨ ਚਮਕੌਰ ਸਿੰਘ ਢੀਂਡਸਾ ਸਮੇਤ ਵੱਡੀ ਗਿਣਤੀ ਵਿਚ ਕਾਂਗਰਸੀ ਆਗੂ ਹਾਜ਼ਰ ਸਨ। 
 

Share:

ਸੰਪਾਦਕ ਦਾ ਡੈਸਕ

Jagdishthind

Reporter

ਕੱਪੜ ਛਾਣ

Watch LIVE TV
Emediasolutions TV
Subscribe

Get all latest content delivered to your email a few times a month.