IMG-LOGO
ਹੋਮ ਵਿਰਾਸਤ ਔਰ ਧਰਮ: ਬਾਬਾ ਸ਼ੇਖ ਫਰੀਦ ਆਗਮਨ ਪੁਰਬ ਅੱਜ -19 ਸਤੰਬਰ ਸਵੇਰੇ ਸੁਖਮਨੀ...

ਬਾਬਾ ਸ਼ੇਖ ਫਰੀਦ ਆਗਮਨ ਪੁਰਬ ਅੱਜ -19 ਸਤੰਬਰ ਸਵੇਰੇ ਸੁਖਮਨੀ ਸਾਹਿਬ ਦੇ ਪਾਠ ਤੇ ਅਰਦਾਸ ਉਪਰੰਤ ਸ਼ੁਰੂ ਹੋਵੇਗਾ ਸ਼ੁਰੂ

Admin user - Sep 19, 2024 06:41 AM
IMG

ਦੀਪਕ ਗਰਗ

ਫਰੀਦਕੋਟ 19 ਸਤੰਬਰ,2024

ਬਾਬਾ ਸ਼ੇਖ ਫਰੀਦ ਆਗਮਨ ਪੁਰਬ 19 ਸਤੰਬਰ ਤੋਂ 29 ਸਤੰਬਰ ਤੱਕ ਹਰ ਸਾਲ ਦੀ ਤਰ੍ਹਾਂ ਇਸ ਸਾਲ ਵੀ ਧੂਮ ਧਾਮ ਨਾਲ ਮਨਾਇਆ ਜਾ ਰਿਹਾ ਹੈ ਤੇ ਇਸ ਸਬੰਧੀ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਵੱਖ-ਵੱਖ ਸੰਸਥਾਵਾਂ ਦੇ ਸਹਿਯੋਗ ਨਾਲ ਤਿਆਰੀਆਂ ਮੁਕੰਮਲ ਕੀਤੀਆਂ ਗਈਆਂ ਹਨ । ਇਹ ਜਾਣਕਾਰੀ ਡਿਪਟੀ ਕਮਿਸ਼ਨਰ ਸ੍ਰੀ ਵਿਨੀਤ ਕੁਮਾਰ ਨੇ ਦਿੱਤੀ।

ਉਨ੍ਹਾਂ ਦੱਸਿਆ ਕਿ ਬਾਬਾ ਫਰੀਦ ਆਗਮਨ ਪੁਰਬ ਦਾ ਆਰੰਭ 19 ਸਤੰਬਰ ਨੂੰ ਟਿੱਲਾ ਬਾਬਾ ਫਰੀਦ ਵਿਖੇ ਸਵੇਰੇ 6.30 ਵਜੇ ਸ੍ਰੀ ਸੁਖਮਨੀ ਸਹਿਬ ਦੇ ਪਾਠ ਨਾਲ ਹੋਵੇਗਾ। ਉਨ੍ਹਾਂ ਕਿਹਾ ਕਿ ਇਸ ਤੋਂ ਇਲਾਵਾ ਸ਼ਹਿਰ ਵਿੱਚ ਵੱਖ ਵੱਖ ਥਾਵਾਂ ਤੇ ਪ੍ਰੋਗਰਾਮਾਂ ਦਾ ਆਯਜੋਨ ਕੀਤਾ ਜਾ ਰਿਹਾ ਹੈ।

ਉਨ੍ਹਾਂ ਹੋਰ ਜਾਣਕਾਰੀ ਦਿੰਦਿਆ ਦੱਸਿਆ ਕਿ ਸਵੇਰੇ 9 ਵਜੇ ਤੋਂ ਸ਼ਾਮ 5 ਵਜੇ ਤੱਕ ਖੂਨਦਾਨ ਕੈਂਪ ਕਿਲ੍ਹਾ ਮੁਬਾਰਕ ਵਿਖੇ, ਸਵੇਰੇ 9 ਵਜੇ ਨਹਿਰੂ ਸਟੇਡੀਅਮ ਵਿਖੇ ਖੇਡ ਮੇਲੇ ਦਾ ਉਦਘਾਟਨ, ਸਵੇਰੇ 9.30 ਵਜੇ ਬਾਬਾ ਫਰੀਦ ਸਾਹਿਤ ਮੇਲਾ ਸਰਕਾਰੀ ਬ੍ਰਿੰਜਿਦਰਾ ਕਾਲਜ ਵਿਖੇ, ਸਵੇਰੇ 10.30 ਵਜੇ ਸੈਮੀਨਾਰ ਦੇਸ਼ ਭਗਤ ਪੰ.ਚੇਤਨ ਦੇਵ ਸਰਕਾਰੀ ਕਾਲਜ ਆਫ ਐਜੂਕੇਸ਼ਨ ਫ਼ਰੀਦਕੋਟ ਵਿਖੇ, ਸਵੇਰੇ 10 ਵਜੇ ਕੌਮੀ ਲੋਕ ਨਾਚ  ਨਵੀ ਦਾਣਾ ਮੰਡੀ ਵਿਖੇ ਉੱਤਰ ਖੇਤਰੀ ਸੱਭਿਆਚਾਰਕ ਕੇਂਦਰ ਪਟਿਆਲਾ ਵਲੋਂ, ਸਵੇਰੇ 10.00 ਵਜੇ ਤੋਂ ਸ਼ਾਮ 06.00 ਵਜੇ ਤੱਕ ਫੋਟੋਗਰਾਫੀ ਅਤੇ ਵਾਤਾਵਰਨ ਪ੍ਰਦਰਸ਼ਨੀ ਬੀੜ ਸੁਸਾਇਟੀ ਵਲੋਂ ਸਰਕਾਰੀ ਬ੍ਰਿੰਜਿਦਰਾ ਕਾਲਜ ਵਿਖੇ, ਸਵੇਰੇ 10.30 ਵਜੇ ਕਰਾਫਟ ਮੇਲੇ ਦਾ ਉਦਘਾਟਨ ਨਵੀਂ ਦਾਣਾ ਮੰਡੀ ਵਿਖੇ, ਸਵੇਰੇ 09.00 ਵਜੇ ਤੋਂ 02.00 ਵਜੇ ਤੱਕ ਖੂਨਦਾਨ ਕੈਂਪ, ਸਰਕਾਰੀ ਬ੍ਰਿੰਜਿਦਰਾ ਕਾਲਜ ਵਿਖੇ, ਸ਼ਾਮ 5 ਵਜੇ ਕੌਮੀ ਲੋਕ ਨਾਚ ਉੱਤਰ ਖੇਤਰੀ ਸੱਭਿਆਚਾਰਕ ਕੇਂਦਰ, ਪਟਿਆਲਾ ਵਲੋਂ, ਨਵੀਂ ਦਾਣਾ ਮੰਡੀ ਵਿਖੇ, ਸ਼ਾਮ 06.00 ਵਜੇ ਡਰਾਮਾ ਫੈਸਟੀਵਲ, ਦੇਸ਼ ਭਗਤ ਪੰ.ਚੇਤਨ ਦੇਵ ਸਰਕਾਰੀ ਕਾਲਜ ਆਫ ਐਜੂਕੇਸ਼ਨ ਫ਼ਰੀਦਕੋਟ ਵਿਖੇ, ਸ਼ਾਮ 7.00 ਵਜੇ ਤੋਂ 10.00 ਵਜੇ ਤੱਕ ਧਾਰਮਿਕ ਪ੍ਰੋਗਰਾਮ ਗੁਰਦੁਆਰਾ ਖਾਲਸਾ ਦੀਵਾਨ,ਫ਼ਰੀਦਕੋਟ ਵਿਖੇ ਅਤੇ ਸ਼ਾਮ 7.30 ਵਜੇ ਰਾਣੀ ਰਣਦੀਪ ਵੱਲੋਂ ਸਭਿੱਆਚਾਰਕ ਪ੍ਰੋਗਰਾਮ ਨਵੀਂ ਦਾਣਾ ਮੰਡੀ ਵਿਖੇ ਹੋਵੇਗਾ। ਉਨ੍ਹਾਂ ਕਿਹਾ ਕਿ ਸਾਰੇ ਸਮਾਗਮ ਲਈ ਸੁਰੱਖਿਆ ਸਮੇਤ ਹਰ ਤਰ੍ਹਾਂ ਦੇ ਢੁੱਕਵੇਂ ਪ੍ਰਬੰਧ ਕੀਤੇ ਗਏ ਹਨ।

 ਉਨ੍ਹਾਂ ਲੋਕਾਂ ਨੂੰ ਇਨ੍ਹਾਂ ਸਮਾਗਮਾਂ ਵਿੱਚ ਵੱਧ ਤੋਂ ਵੱਧ ਸ਼ਿਰਕਤ ਦੀ ਅਪੀਲ ਕੀਤੀ।

Share:

ਸੰਪਾਦਕ ਦਾ ਡੈਸਕ

Jagdishthind

Reporter

ਕੱਪੜ ਛਾਣ

Watch LIVE TV
Emediasolutions TV
Subscribe

Get all latest content delivered to your email a few times a month.