ਤਾਜਾ ਖਬਰਾਂ
ਜਗਦੀਸ਼ ਥਿੰਦ
ਫਾਜ਼ਿਲਕਾ 19 ਸਤੰਬਰ- ਡਿਪਟੀ ਕਮਿਸ਼ਨਰ ਅਮਰਪ੍ਰੀਤ ਕੌਰ ਸੰਧੂ ਦੇ ਦਿਸ਼ਾ ਨਿਰਦੇਸ਼ਾਂ *ਤੇ ਵਧੀਕ ਡਿਪਟੀ ਕਮਿਸ਼ਨਰ (ਵਿ) ਅਮਰਿੰਦਰ ਸਿੰਘ ਮੱਲੀ ਦੀ ਅਗਵਾਈ ਹੇਠ ਪੁਲਿਸ ਵਿਭਾਗ ਦੇ ਥਾਣਾ ਮੁਖੀ ਅਫਸਰਾਂ ਨਾਲ ਕਿਸਾਨਾਂ ਨੂੰ ਪਰਾਲੀ ਨੂੰ ਅੱਗ ਲਗਾਉਣ ਤੋਂ ਰੋਕਣ ਲਈ ਪਹਿਲਕਦਮੀਆਂ ਬਾਰੇ ਮੀਟਿੰਗ ਕੀਤੀ। ਉਨ੍ਹਾਂ ਕਿਹਾ ਕਿ ਪੁਲਿਸ ਵਿਭਾਗ ਹੰਬਲਾ ਮਾਰਦੇ ਹੋਏ ਪਿੰਡਾਂ ਵਿਚ ਪਹੁੰਚ ਕੇ ਕਿਸਾਨਾਂ ਨੂੰ ਪਰਾਲੀ ਨੂੰ ਅੱਗ ਨਾ ਲਗਾਉਣ ਬਾਰੇ ਜਾਗਰੂਕ ਕਰੇਗਾ। ਬੈਠਕ ਦੌਰਾਨ ਉਨ੍ਹਾਂ ਕਿਹਾ ਕਿ ਪੁਲਿਸ ਵਿਭਾਗ ਦੇ ਅਧਿਕਾਰੀ ਪਿੰਡਾਂ ਵਿਚ ਗਸ਼ਤ ਕਰਦਿਆਂ ਕਿਸਾਨਾਂ ਨੂੰ ਪਰਾਲੀ ਪ੍ਰਬੰਧਨ ਬਾਰੇ ਜਾਗਰੂਕ ਕਰਨਗੇ ਤਾਂ ਜ਼ੋ ਵਾਤਾਵਰਣ ਪੱਖੀ ਅਤੇ ਬਚਿਆਂ ਦੀ ਸਿਹਤ ਪ੍ਰਤੀ ਸੁਚੇਤ ਹੁੰਦਿਆਂ ਪਰਾਲੀ ਅਤੇ ਰਹਿੰਦ—ਖੂਹੰਦ ਨੂੰ ਅੱਗ ਨਹੀਂ ਲਗਾਉਣਗੇ। ਉਨ੍ਹਾਂ ਕਿਹਾ ਕਿ ਇਹ ਵੀ ਜਾਗਰੂਕਤਾ ਫੈਲਾਈ ਜਾਵੇਗੀ ਕਿ ਪਰਾਲੀ ਦੀਆਂ ਗਠਾਂ ਬਣਾਉਣ ਤੋਂ ਪਿਛੇ ਰਹਿ ਜਾਂਦੀ ਰਹਿੰਦ—ਖੂਹੰਦ ਨੂੰ ਵੀ ਅਗ ਲਗਾਉਣ ਤੋਂ ਪਰਹੇਜ਼ ਕੀਤਾ ਜਾਵੇ। ਉਨ੍ਹਾਂ ਕਿਹਾ ਕਿ ਪੁਲਿਸ ਪ੍ਰਸ਼ਾਸਨ ਕਿਸਾਨਾਂ ਵੀਰਾਂ ਨੂੰ ਵਾਤਾਵਰਣ ਬਚਾਉਣ ਵਿਚ ਆਪਣਾ ਯੋਗਦਾਨ ਪਾਉਣ ਦੀ ਅਪੀਲ ਕਰਦਾ ਹੈ। ਉਨ੍ਹਾਂ ਕਿਹਾ ਕਿ ਆਪਣੇ ਆਲੇ—ਦੁਆਲੇ ਨੂੰ ਬਿਮਾਰੀਆਂ ਮੁਕਤ ਸਿਰਜਣ ਲਈ ਪਰਾਲੀ ਨੂੰ ਅਗ ਨਾ ਲਗਾਈ ਜਾਵੇ ਤੇ ਸਰਕਾਰ ਵੱਲੋਂ ਪਰਾਲੀ ਪ੍ਰਬੰਧਨ ਲਈ ਮੁਹੱਈਆ ਕਰਵਾਏ ਗਏ ਯੋਗ ਸਾਧਨ ਦੀ ਵਰਤੋਂ ਕੀਤੀ ਜਾਵੇ। ਇਸ ਮੌਕੇ ਸਮੂਹ ਥਾਣਿਆਂ ਦੇ ਐਸ.ਐਚ.ਓ ਆਦਿ ਮੌਜ਼ੂਦ ਸਨ।
Get all latest content delivered to your email a few times a month.