ਤਾਜਾ ਖਬਰਾਂ
ਬਾਲ ਕਿਸ਼ਨ
ਫ਼ਿਰੋਜ਼ਪੁਰ, 19 ਸਤੰਬਰ– ਥਾਣਾ ਸਿਟੀ ਫਿਰੋਜ਼ਪੁਰ ਪੁਲਿਸ ਨੇ ਬੀਤੇ ਦਿਨ ਨਿਊ ਗੁਰੂ ਨਾਨਕਪੁਰਾ ਵਿਚ ਔਰਤ ਦੀ ਜ਼ਮੀਨ ਬੀਜੀ ਫ਼ਸਲ ਦਾ ਨੁਕਸਾਨ ਕਰਨ ਅਤੇ ਉਸ ਦੀ ਕੁੱਟਮਾਰ ਕਰਕੇ ਜ਼ਖਮੀਂ ਕਰਨ ਵਾਲੇ 4 ਲੋਕਾਂ ਖਿਲਾਫ ਕੁੱਟਮਾਰ ਕਰਨ ਦੀਆਂ ਵੱਖ ਵੱਖ ਧਾਰਾਵਾਂ ਤਹਿਤ ਸ਼ਿਕਾਇਤਕਰਤਾ ਦੇ ਬਿਆਨਾਂ ’ਤੇ ਮਾਮਲਾ ਦਰਜ ਕੀਤਾ ਹੈ। ਥਾਣਾ ਸਿਟੀ ਫ਼ਿਰੋਜ਼ਪੁਰ ਦੇ ਸਹਾਇਕ ਇੰਸਪੈਕਟਰ ਗਹਿਣਾ ਰਾਮ ਨੇ ਦੱਸਿਆ ਕਿ ਪੁਲਿਸ ਨੂੰ ਦਿੱਤੇ ਬਿਆਨਾਂ ’ਚ ਸ਼ਿਕਾਇਤਕਰਤਾ ਕੁਲਵਿੰਦਰ ਕੌਰ ਪੁੱਤਰੀ ਸਵਰਨ ਸਿੰਘ ਵਾਸੀ ਨਿਊ ਗੁਰੂ ਨਾਨਕ ਨਗਰ ਪੁਰਾ ਨੇ ਦੱਸਿਆ ਕਿ ਉਸ ਦੇ ਖੇਤਾਂ ’ਚ ਤੂਤ ਦਾ ਦਰੱਖਤ ਲੱਗਾ ਹੋਇਆ ਹੈ, ਜਿਸ ਨੂੰ ਜਿਸ ਨੂੰ ਮੁਲਜ਼ਮ ਰਿੰਕੂ ਪੁੱਤਰ ਕੁਲਵਿੰਦਰ ਸਿੰਘ, ਸੋਨੀਆ ਪਤਨੀ ਕੁਲਵਿੰਦਰ ਸਿੰਘ ਅਤੇ ਦੋ ਅਣਪਛਾਤੇ ਵਿਅਕਤੀ ਵੱਢ ਕੇ ਘਰ ਲੈ ਗਏ ਅਤੇ ਮੁਲਜ਼ਮਾਂ ਨੇ ਪੀੜਤ ਦੀ ਜ਼ਮੀਨ ਵਿੱਚ ਬੀਜੀ ਫ਼ਸਲ ਨੂੰ ਨੁਕਸਾਨ ਪਹੁੰਚਾਇਆ। ਜਦੋਂ ਉਸ ਨੇ ਮੁਲਜ਼ਮਾਂ ਨੂੰ ਅਜਿਹਾ ਕਰਨ ਤੋਂ ਰੋਕਿਆ ਤਾਂ ਮੁਲਜ਼ਮਾਂ ਨੇ ਉਸ ਦੀ ਕੁੱਟਮਾਰ ਕਰਕੇ ਉਸ ਨੂੰ ਜ਼ਖ਼ਮੀ ਕਰ ਦਿੱਤਾ। ਜਿਸ ਤੋਂ ਬਾਅਦ ਦੋਸ਼ੀ ਫਰਾਰ ਹੋ ਗਿਆ ਅਤੇ ਪਰਿਵਾਰ ਨੇ ਉਸ ਨੂੰ ਇਲਾਜ ਲਈ ਸਰਕਾਰੀ ਹਸਪਤਾਲ ’ਚ ਦਾਖਲ ਕਰਵਾਇਆ। ਮਾਮਲੇ ਦੀ ਜਾਂਚ ਕਰ ਰਹੇ ਗਹਿਣਾ ਰਾਮ ਨੇ ਦੱਸਿਆ ਕਿ ਪੁਲਿਸ ਨੇ ਉਕਤ ਮਾਮਲੇ ’ਚ ਕਥਿਤ ਦੋਸ਼ੀਆਂ ਖਿਲਾਫ ਮਾਮਲਾ ਦਰਜ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।
Get all latest content delivered to your email a few times a month.