IMG-LOGO
ਹੋਮ ਪੰਜਾਬ : ਨੌਜਵਾਨ ਦੀ ਨਸ਼ੇ ਦੀ ਓਵਰਡੋਜ਼ ਨਾਲ ਹੋਈ ਮੌਤ, ਮਾਮਲਾ ਦਰਜ

ਨੌਜਵਾਨ ਦੀ ਨਸ਼ੇ ਦੀ ਓਵਰਡੋਜ਼ ਨਾਲ ਹੋਈ ਮੌਤ, ਮਾਮਲਾ ਦਰਜ

Admin user - Sep 19, 2024 06:32 PM
IMG

ਬਾਲ ਕਿਸ਼ਨ

ਫ਼ਿਰੋਜ਼ਪੁਰ, 19 ਸਤੰਬਰ- ਬੀਤੇ ਦਿਨ ਨਸ਼ੇ ਦੀ ਓਵਰਡੋਜ਼ ਕਾਰਨ ਪਿੰਡ ਆਲੇਵਾਲਾ ਦੇ ਰਹਿਣ ਵਾਲੇ ਇੱਕ ਨੌਜਵਾਨ ਦੀ ਹੋਈ ਮੌਤ ਦੇ ਮਾਮਲੇ ਵਿੱਚ ਥਾਣਾ ਮੱਲਾਂਵਾਲਾ ਦੀ ਪੁਲਿਸ ਨੇ ਮਿ੍ਰਤਕਾ ਦੇ ਪਿਤਾ ਦੇ ਬਿਆਨਾਂਤੇ ਤਿੰਨ ਵਿਅਕਤੀਆਂ ਖਿਲਾਫ ਵੱਖ-ਵੱਖ ਧਾਰਾਵਾਂ ਤਹਿਤ ਮਾਮਲਾ ਦਰਜ ਕੀਤਾ ਹੈ। ਜਾਣਕਾਰੀ ਦਿੰਦਿਆਂ ਥਾਣਾ ਮੱਲਾਂਵਾਲਾ ਦੇ ਸਹਾਇਕ ਇੰਸਪੈਕਟਰ ਸੁਖਪਾਲ ਸਿੰਘ ਨੇ ਦੱਸਿਆ ਕਿ ਪੁਲਿਸ ਨੂੰ ਦਿੱਤੇ ਬਿਆਨਾਂ ਸ਼ਿਕਾਇਤਕਰਤਾ ਗੁਰਸੇਵਕ ਸਿੰਘ ਪੁੱਤਰ ਅਨੋਖ ਸਿੰਘ ਵਾਸੀ ਪਿੰਡ ਆਲੇਵਾਲਾ ਨੇ ਦੱਸਿਆ ਕਿ ਉਸ ਦਾ ਲੜਕਾ ਗੁਰਜੀਤ ਸਿੰਘ ਪੁੱਤਰ ਗੁਰਸੇਵਕ ਸਿੰਘ ਵਾਸੀ ਪਿੰਡ ਆਲੇਵਾਲਾ ਦੀ ਮੌਤ ਨਸ਼ੇ ਦੀ ਓਵਰਡੋਜ਼ ਕਾਰਨ ਹੋਈ ਹੈ। ਸ਼ਿਕਾਇਤਕਰਤਾ ਨੇ ਦੱਸਿਆ ਕਿ ਕਥਿਤ ਦੋਸ਼ੀ ਕੁਲਵਿੰਦਰ ਸਿੰਘ ਪੁੱਤਰ ਬਲਵੀਰ ਸਿੰਘ ਵਾਸੀ ਆਲੇਵਾਲਾ, ਬਿੱਕਰ ਸਿੰਘ ਪੁੱਤਰ ਬਲਵੀਰ ਸਿੰਘ ਵਾਸੀ ਆਲੇਵਾਲਾ ਅਤੇ ਗੁਰਵਿੰਦਰ ਸਿੰਘ ਪੁੱਤਰ ਮੇਜਰ ਸਿੰਘ ਵਾਸੀ ਮਾਸ਼ੀਏ ਕੇ ਨਸ਼ਾ ਵੇਚਣ ਦੇ ਆਦੀ ਹਨ ਅਤੇ ਕਥਿਤ ਦੋਸ਼ੀਆਂ ਨੇ ਉਸ ਦੇ ਲੜਕੇ ਨੂੰ ਨਸ਼ਾ ਦਿੱਤਾ ਸੀ, ਜਿਸ ਕਾਰਨ ਉਸ ਦੀ ਮੌਤ ਹੋ ਗਈ। ਮਾਮਲੇ ਦੀ ਜਾਂਚ ਕਰ ਰਹੇ ਸਹਾਇਕ ਥਾਣੇਦਾਰ ਸੁਖਪਾਲ ਸਿੰਘ ਨੇ ਦੱਸਿਆ ਕਿ ਪੁਲਿਸ ਨੇ ਉਕਤ ਮਾਮਲੇ ਕਥਿਤ ਦੋਸ਼ੀਆਂ ਖਿਲਾਫ ਮਾਮਲਾ ਦਰਜ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।

Share:

ਸੰਪਾਦਕ ਦਾ ਡੈਸਕ

Jagdishthind

Reporter

ਕੱਪੜ ਛਾਣ

Watch LIVE TV
Emediasolutions TV
Subscribe

Get all latest content delivered to your email a few times a month.