IMG-LOGO
ਹੋਮ ਪੰਜਾਬ : ਰੰਜਿਸ਼ ਤਹਿਤ ਇੱਕ ਵਿਅਕਤੀ ਦੀ ਕੁੱਟਮਾਰ, ਮਾਮਲਾ ਦਰਜ

ਰੰਜਿਸ਼ ਤਹਿਤ ਇੱਕ ਵਿਅਕਤੀ ਦੀ ਕੁੱਟਮਾਰ, ਮਾਮਲਾ ਦਰਜ

Admin user - Sep 19, 2024 06:36 PM
IMG

ਬਾਲ ਕਿਸ਼ਨ

ਫ਼ਿਰੋਜ਼ਪੁਰ, 19 ਸਤੰਬਰ- ਥਾਣਾ ਸਦਰ ਫ਼ਿਰੋਜ਼ਪੁਰ ਦੀ ਪੁਲਿਸ ਨੇ ਪਿੰਡ ਦੁਲਚੀਕੇ ਕੋਲ ਕੁੱਝ ਸਮਾਂ ਪਹਿਲਾਂ ਹੋਏ ਝਗੜੇ ਵਿੱਚ ਇੱਕ ਵਿਅਕਤੀ ਦੀ ਕੁੱਟਮਾਰ ਕਰਕੇ ਜ਼ਖਮੀ ਕਰਨ ਵਾਲੇ ਤਿੰਨ ਵਿਅਕਤੀਆਂ ਦੇ ਖ਼ਿਲਾਫ਼ ਕੁੱਟਮਾਰ ਦੀਆਂ ਵੱਖ-ਵੱਖ ਧਾਰਾਵਾਂ ਤਹਿਤ ਪੀੜਤ ਦੇ ਬਿਆਨਾਂਤੇ ਮਾਮਲਾ ਦਰਜ ਕੀਤਾ ਹੈ। ਜਾਣਕਾਰੀ ਦਿੰਦੇ ਹੋਏ ਥਾਣਾ ਸਦਰ ਫ਼ਿਰੋਜ਼ਪੁਰ ਦੇ ਸਹਾਇਕ ਇੰਸਪੈਕਟਰ ਬਲਦੇਵ ਰਾਜ ਨੇ ਪੁਲਿਸ ਨੂੰ ਦਿੱਤੇ ਬਿਆਨਾਂ ਸ਼ਿਕਾਇਤਕਰਤਾ ਅਨਿਕੇਤ ਪੁੱਤਰ ਮੰਗਲ ਵਾਸੀ ਪਿੰਡ ਦੁਲਚੀਕੇ ਨੇ ਦੱਸਿਆ ਕਿ ਬੀਤੇ ਦਿਨ ਜਦੋਂ ਉਹ ਫ਼ਿਰੋਜ਼ਪੁਰ ਤੋਂ ਪਿੰਡ ਦੁਲਚੀਕੇ ਨੂੰ ਜਾ ਰਿਹਾ ਸੀ ਤਾਂ ਰਸਤੇ ਮੁਲਜ਼ਮ ਸਰਬਜੀਤ ਸਿੰਘ ਉਰਫ਼ ਸੋਬੀ ਪੁੱਤਰ ਸੁਰਜੀਤ, ਕਰਨ ਪੁੱਤਰ ਸੋਨੂੰ ਵਾਸੀ ਦੁਲਚੀਕੇ ਨੇ 1 ਅਣਪਛਾਤੇ ਵਿਅਕਤੀ ਨਾਲ ਮਿਲ ਕੇ ਉਸ ਦੀ ਕੁੱਟਮਾਰ ਕਰ ਕੇ ਜ਼ਖ਼ਮੀ ਕਰ ਦਿੱਤਾ। ਮਾਮਲੇ ਦੀ ਜਾਂਚ ਕਰ ਰਹੇ ਬਲਦੇਵ ਰਾਜ ਨੇ ਦੱਸਿਆ ਕਿ ਪੀੜਤ ਪਹਿਲਾਂ ਪੰਚਾਇਤ ਰਾਹੀਂ ਇਨਸਾਫ਼ ਦੀ ਮੰਗ ਕਰ ਰਹੀ ਸੀ ਪਰ ਇਨਸਾਫ਼ ਨਾ ਮਿਲਣ ਕਾਰਨ ਉਸ ਦੇ ਬਿਆਨਾਂਤੇ ਮੁਲਜ਼ਮਾਂ ਖ਼ਿਲਾਫ਼ ਕੇਸ ਦਰਜ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।

Share:

ਸੰਪਾਦਕ ਦਾ ਡੈਸਕ

Jagdishthind

Reporter

ਕੱਪੜ ਛਾਣ

Watch LIVE TV
Emediasolutions TV
Subscribe

Get all latest content delivered to your email a few times a month.