ਤਾਜਾ ਖਬਰਾਂ
ਬਾਲ ਕਿਸ਼ਨ
ਫ਼ਿਰੋਜ਼ਪੁਰ, 19 ਸਤੰਬਰ- ਡਿਪਟੀ ਕਮਿਸ਼ਨਰ ਫ਼ਿਰੋਜਪੁਰ ਦੀਪਸ਼ਿਖਾ ਸ਼ਰਮਾ ਦੇ ਹੁਕਮਾਂ ਅਨੁਸਾਰ ਸਬ-ਡਵੀਜਨ ਪੱਧਰ ’ਤੇ ਬਣਾਈ ਗਈ ਬਾਲ ਅਤੇ ਕਿਸ਼ੋਰ ਮਜ਼ਦੂਰੀ ਖਾਤਮਾ ਟਾਸਕ ਫੋਰਸ ਕਮੇਟੀ ਫ਼ਿਰੋਜ਼ਪੁਰ ਵਲੋਂ ਤਲਵੰਡੀ ਭਾਈ ਵਿਖੇ ਵੱਖ-ਵੱਖ ਦੁਕਾਨਾਂ ਅਤੇ ਵਪਾਰਕ ਅਦਾਰਿਆਂ ਦੀ ਅਚਨਚੇਤ ਚੈਕਿੰਗ ਕੀਤੀ ਗਈ। ਚੈਕਿੰਗ ਦੌਰਾਨ ਟਾਸਕ ਫੋਰਸ ਕਮੇਟੀ ਵਲੋਂ ਦੁਕਾਨਾਂ ਅਤੇ ਹੋਰ ਵਪਾਰਕ ਅਦਾਰਿਆਂ ’ਤੇ 18 ਸਾਲ ਤੋਂ ਘੱਟ ਕਿਰਤੀਆਂ ਤੋਂ ਕੰਮ ਨਾ ਕਰਵਾਉਣ ਬਾਰੇ ਜਾਗਰੂਕ ਕੀਤਾ ਗਿਆ ਅਤੇ 18 ਸਾਲ ਤੋਂ ਘੱਟ ਕਿਰਤੀਆਂ ਤੋਂ ਕੰਮ ਕਰਵਾਉਣ ਕਾਰਨ ਬਾਲ ਅਤੇ ਕਿਸ਼ੋਰ ਮਜ਼ਦੂਰੀ ਖਾਤਮਾ ਅਮੈਂਡਮੈਂਟ ਐਕਟ 2016 ਦੀ ਧਾਰਾ 3, 3 ਏ ਅਤੇ ਐਕਟ ਦੇ ਪਾਰਟ 3 ਬਾਰੇ ਜ਼ੁਰਮਾਨਾ/ਸਜ਼ਾ ਬਾਰੇ ਦੁਕਾਨਦਾਰਾਂ ਨੂੰ ਤਾੜਨਾ ਕੀਤੀ ਗਈ ਅਤੇ ਦੋ ਅਦਾਰਿਆ ਦੇ ਚਲਾਨ ਵੀ ਕੀਤੇ ਗਏ। ਇਸ ਮੌਕੇ ਕਿਰਤ ਇੰਸਪੈਕਟਰ ਫ਼ਿਰੋਜ਼ਪੁਰ, ਜਿਲ੍ਹਾ ਬਾਲ ਸੁਰਖਿਆ ਯੂਨਿਟ ਫ਼ਿਰੋਜ਼ਪੁਰ, ਜ਼ਿਲ੍ਹਾ ਸਿੱਖਿਆ ਵਿਭਾਗ, ਪੁਲਿਸ ਵਿਭਾਗ ਅਤੇ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਫ਼ਿਰੋਜ਼ਪੁਰ ਦੇ ਅਧਿਕਾਰੀ ਅਤੇ ਨੁਮਾਇੰਦੇ ਹਾਜ਼ਰ ਸਨ।
Get all latest content delivered to your email a few times a month.