IMG-LOGO
ਹੋਮ ਪੰਜਾਬ : ਭਗਵੰਤ ਮਾਨ ਨੇ ਕੀਤਾ ਪੰਜਾਬੀਆਂ ਨਾਲ ਧੋਖਾ-ਉਮੇਸ਼ ਸ਼ਾਰਦਾ 

ਭਗਵੰਤ ਮਾਨ ਨੇ ਕੀਤਾ ਪੰਜਾਬੀਆਂ ਨਾਲ ਧੋਖਾ-ਉਮੇਸ਼ ਸ਼ਾਰਦਾ 

Admin user - Sep 20, 2024 02:21 PM
IMG

ਗੌਰਵ  ਮੜੀਆ

ਕਪੂਰਥਲਾ 20 ਸਿਤੰਬਰ- ਪੰਜਾਬ ਦੇ ਪ੍ਰਾਈਵੇਟ ਹਸਪਤਾਲਾਂ ਵੱਲੋਂ ਕਰੀਬ 600 ਕਰੋੜ ਰੁਪਏ ਦੇ ਬਕਾਏ ਦਾ ਭੁਗਤਾਨ ਨਾ ਹੋਣ ਤੇ ਆਯੂਸ਼ਮਾਨ ਸਕੀਮ ਤਹਿਤ ਸੇਵਾਵਾਂ ਬੰਦ ਕੀਤੇ ਜਾਣ ਤੇ ਪੰਜਾਬ ਦੀ ਆਮ ਆਦਮੀ ਪਾਰਟੀ ਤੇ ਹਮਲਾ ਬੋਲਦੇ ਹੋਏ ।ਭਾਜਪਾ ਦੇ ਸਾਬਕਾ ਸੂਬਾ ਸਕੱਤਰ ਅਤੇ ਸੂਬਾ ਕਾਰਜਕਾਰਣੀ ਦੇ ਮੈਂਬਰ ਉਮੇਸ਼ ਸ਼ਾਰਦਾ ਨੇ ਕਿਹਾ ਕਿ ਪੰਜਾਬ ਦੇ ਲੋਕਾਂ ਨੂੰ ਆਧੁਨਿਕ ਸਿਹਤ ਸੇਵਾਵਾਂ ਦੇਣ ਦੇ ਝੂਠੇ ਵਾਅਦੇ ਕਰਨ ਵਾਲੀ ਆਮ ਆਦਮੀ ਪਾਰਟੀ ਦੀ ਸਰਕਾਰ ਨੇ ਪੰਜਾਬ ਦੇ ਲੋਕਾਂ ਨਾਲ ਧੋਖਾ ਕੀਤਾ ਹੈ।ਸ਼ਾਰਦਾ ਨੇ ਕਿਹਾ ਕਿ ਆਯੂਸ਼ਮਾਨ ਯੋਜਨਾ ਦੀ ਸ਼ੁਰੂਆਤ   ਕੇਂਦਰ ਸਰਕਾਰ ਵੱਲੋਂ ਪੂਰੇ ਦੇਸ਼ ਦੇ ਨਾਗਰਿਕਾਂ ਨੂੰ ਸਹੂਲਤਾਂ ਦੇਣ ਲਈ ਕੀਤੀ ਗਈ ਸੀ,ਜਿਸ ਵਿੱਚ ਦੇਸ਼ ਦੇ ਕਈ ਲੋਕਾਂ ਨੇ ਇਸ ਯੋਜਨਾ ਦਾ ਲਾਭ ਵੀ ਉਠਾਇਆ ਸੀ।ਪਰ ਪੰਜਾਬ ਵਿੱਚ ਮੌਜੂਦਾ ਸਰਕਾਰ ਦੀ ਅਣਦੇਖੀ ਕਾਰਨ ਇਹ ਸੇਵਾ ਬੰਦ ਹੁੰਦੀ ਨਜ਼ਰ ਆ ਰਹੀ ਹੈ।ਜਿਸ ਕਾਰਨ ਪੰਜਾਬ ਦੇ ਹਜ਼ਾਰਾਂ ਗਰੀਬ ਲੋਕਾਂ ਨੂੰ ਇਹ ਲਾਭ ਮਿਲਣਾ ਬੰਦ ਹੋ ਗਿਆ ਹੈ।ਉਨ੍ਹਾਂ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਪੰਜਾਬ ਦੇ ਲੋਕਾਂ ਲਈ ਆਯੂਸ਼ਮਾਨ ਯੋਜਨਾ ਸ਼ੁਰੂ ਕੀਤੀ ਸੀ,ਜਿਸਦੇ ਦੌਰਾਨ ਪੰਜਾਬ ਦੇ ਨਾਮਵਰ ਹਸਪਤਾਲਾਂ ਵਿੱਚ ਗਰੀਬ ਲੋਕਾਂ ਨੂੰ 5 ਲੱਖ ਰੁਪਏ ਤੱਕ ਦਾ ਮੁਫ਼ਤ ਇਲਾਜ ਦਿੱਤਾ ਗਿਆ,ਪਰ ਪੰਜਾਬ ਦੀ ਆਮ ਆਦਮੀ ਪਾਰਟੀ ਦੀ ਸਰਕਾਰ ਵਲੋਂ ਆਪਣਾ ਬਣਦਾ ਹਿੱਸਾ ਨਾ ਦੇਣ ਦੇ ਕਾਰਨ ਪੰਜਾਬ ਦੇ ਹਸਪਤਾਲਾਂ ਵਿੱਚ ਇਹ ਯੋਜਨਾ ਬੰਦ ਹੋ ਚੁੱਕੀ ਹੈ।ਉਮੇਸ਼ ਸ਼ਾਰਦਾ ਨੇ ਆਮ ਆਦਮੀ ਪਾਰਟੀ ਵੱਲੋਂ ਪੰਜਾਬ ਦੇ ਹਰ ਖੇਤਰ ਵਿੱਚ ਖੋਲ੍ਹੇ ਜਾ ਰਹੇ ਮੁਹੱਲਾ ਕਲੀਨਿਕਾਂ ਤੇ ਪ੍ਰਤੀਕਰਮ ਦਿੰਦਿਆਂ ਕਿਹਾ ਕਿ ਆਮ ਆਦਮੀ ਪਾਰਟੀ ਸਿਰਫ ਲੋਕਾਂ ਨੂੰ ਗੁੰਮਰਾਹ ਕਰ ਰਹੀ ਹੈ।

Share:

ਸੰਪਾਦਕ ਦਾ ਡੈਸਕ

Jagdishthind

Reporter

ਕੱਪੜ ਛਾਣ

Watch LIVE TV
Emediasolutions TV
Subscribe

Get all latest content delivered to your email a few times a month.