IMG-LOGO
ਹੋਮ ਪੰਜਾਬ : ਪਰਾਲੀ ਸਾੜਨ ਦੇ ਮਾਮਲਿਆਂ ਨੂੰ ਰੋਕਣ ਲਈ ਕਲੱਸਟਰ, ਨੋਡਲ ਅਫਸਰ...

ਪਰਾਲੀ ਸਾੜਨ ਦੇ ਮਾਮਲਿਆਂ ਨੂੰ ਰੋਕਣ ਲਈ ਕਲੱਸਟਰ, ਨੋਡਲ ਅਫਸਰ ਤੇ ਸਬੰਧਿਤ ਵਿਭਾਗਾਂ ਦੇ ਅਧਿਕਾਰੀ ਕਾਰਜ ਯੋਜਨਾ ਅਨੁਸਾਰ ਤਨਦੇਹੀ ਨਾਲ ਕੰਮ ਕਰਨ-ਡਿਪਟੀ ਕਮਿਸ਼ਨਰ

Admin user - Sep 20, 2024 02:44 PM
IMG

ਬਾਲ ਕਿਸ਼ਨ

ਫਿਰੋਜ਼ਪੁਰ 20 ਸਤੰਬਰ- ਆਗਾਮੀ ਝੋਨੇ ਦੇ ਸੀਜ਼ਨ ਨੂੰ ਮੱਦੇਨਜ਼ਰ ਰੱਖਦਿਆਂ ਪਰਾਲੀ ਸਾੜਨ ਦੇ ਮਾਮਲਿਆਂ ਨੂੰ ਰੋਕਣ ਲਈ ਨਿਯੁਕਤ ਕਲੱਸਟਰ, ਨੋਡਲ ਅਫਸਰ ਤੇ ਸਬੰਧਿਤ ਵਿਭਾਗਾਂ ਦੇ ਅਧਿਕਾਰੀ ਕਾਰਜ ਯੋਜਨਾ ਅਨੁਸਾਰ ਤਨਦੇਹੀ ਨਾਲ ਕੰਮ ਕਰਨ। ਇਹ ਪ੍ਰਗਟਾਵਾ ਡਿਪਟੀ ਕਮਿਸ਼ਨਰ ਦੀਪਸ਼ਿਖਾ ਸ਼ਰਮਾ ਨੇ ਜ਼ਿਲ੍ਹੇ ਦੇ ਐੱਸ.ਡੀ.ਐੱਮਜ਼, ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ ਅਤੇ ਖੇਤੀਬਾੜੀ ਸਮੇਤ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਰੱਖੀ ਵਿਸ਼ੇਸ਼ ਮੀਟਿੰਗ ਦੌਰਾਨ ਕੀਤਾ। ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ ਡਾ. ਨਿਧੀ ਕੁਮੁਦ ਬੰਬਾਹ ਅਤੇ ਐੱਸ.ਪੀ.ਡੀ. ਰਣਧੀਰ ਕੁਮਾਰ ਵੀ ਮੌਜੂਦ ਸਨ। ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਡਿਪਟੀ ਕਮਿਸ਼ਨਰ ਨੇ ਕਿਹਾ ਕਿ ਜ਼ਿਲ੍ਹੇ ਦੇ ਐੱਸ.ਡੀ.ਐੱਮਜ਼, ਤਹਿਸੀਲਦਾਰ, ਕਲੱਸਟਰ, ਪਿਡ ਦੇ ਪਟਵਾਰੀ, ਹੋਰ ਵਿਭਾਗਾਂ ਦੇ ਅਧਿਕਾਰੀ ਬਤੌਰ ਨੋਡਲ ਅਫਸਰ ਪਰਾਲੀ ਨੂੰ ਅੱਗ ਲਗਾਉਣ ਤੋਂ ਰੋਕਣ ਲਈ ਕੰਮ ਕਰਨਗੇ। ਉਨ੍ਹਾਂ ਨੇ ਦੱਸਿਆ ਕਿ ਇਸ ਵਾਰ ਪਿਛਲੇ ਸਾਲ ਰਹੇ 24 ਹੌਟ ਸਪਾਟ ਪਿੰਡਾਂ ਤੇ ਵਿਸ਼ੇਸ਼ ਨਜ਼ਰ ਰੱਖੀ ਜਾਵੇ ਅਤੇ ਸਬੰਧਿਤ ਅਧਿਕਾਰੀ ਹੌਟ ਸਪਾਟ ਪਿੰਡਾਂ ਦੀ ਸਖਤ ਨਿਗਰਾਨੀ ਲਈ ਥਾਣਾ ਮੁਖੀਆਂ ਨਾਲ ਵੀ ਤਾਲਮੇਲ ਰੱਖਣ। ਉਨ੍ਹਾਂ ਕਿਹਾ ਕਿ ਖੇਤੀਬਾੜੀ ਵਿਭਾਗ ਵੱਲੋਂ ਪਰਾਲੀ ਦੇ ਪ੍ਰਬੰਧ ਲਈ ਉਪਲੱਬਧ ਮਸ਼ੀਨਾਂ ਦੀ ਪਿੰਡ ਵਾਰ ਸੂਚੀ ਤਿਆਰ ਕੀਤੀ ਜਾਵੇ ਤੇ ਇਨ੍ਹਾਂ ਦੀ ਮੈਪਿੰਗ ਵੀ ਕੀਤੀ ਜਾਵੇ। ਇਸ ਤੋਂ ਇਲਾਵਾ ਪਰਾਲੀ ਦੇ ਪ੍ਰਬੰਧਨ ਲਈ ਉਪਲੱਬਧ ਮਸ਼ੀਨਾਂ ਲੈਣ ਲਈ ਕਿਸ ਅਧਿਕਾਰੀ ਨਾਲ ਗੱਲਬਾਤ ਕਰਨੀ ਹੈ ਅਧਿਕਾਰੀ ਦਾ ਨਾਮ ਤੇ ਫੋਨ ਨੰਬਰ ਦੀ ਵੀ ਜਾਣਕਾਰੀ ਪਿੰਡਾਂ ਦੇ ਕਿਸਾਨਾਂ ਨਾਲ ਸਾਂਝੀ ਕੀਤੀ ਜਾਵੇ ਤਾਂ ਜੋ ਉਨ੍ਹਾਂ ਨੂੰ ਪਰਾਲੀ ਪ੍ਰਬੰਧਨ/ਨਿਪਟਾਰੇ ਲਈ ਕੋਈ ਪ੍ਰੇਸ਼ਾਨੀ ਨਾ ਆਵੇ। ਉਨ੍ਹਾਂ ਕਿਹਾ ਕਿ ਖੇਤੀਬਾੜੀ ਵਿਭਾਗ ਵੱਲੋਂ ਜ਼ਿਲ੍ਹੇ ਵਿੱਚ ਪਰਾਲੀ ਪ੍ਰਬੰਧਨ/ਨਿਪਟਾਰੇ ਲਈ ਮਸ਼ੀਨਰੀ ਲੈਣ ਲਈ ਕਿਸਾਨ ਇੰਜੀ. ਸਤਿੰਦਰ ਸਿੰਘ ਨਾਲ ਮੋਬਾਇਲ ਨੰ.94782-33980 ਜਾਂ ਜੂਨੀ. ਤਕਨੀਸ਼ੀਅਨ ਗੁਰਮੇਜ ਸਿੰਘ ਨਾਲ 98551-83341 ਤੇ ਸੰਪਰਕ ਕਰ ਸਕਦੇ ਹਨ। ਮੀਟਿੰਗ ਦੌਰਾਨ ਮੁੱਖ ਖੇਤੀਬਾੜੀ ਅਫਸਰ ਡਾ. ਜੰਗੀਰ ਸਿੰਘ ਨੇ ਦੱਸਿਆ ਕਿ ਜ਼ਿਲ੍ਹੇ ਵਿੱਚ 11 ਹਜ਼ਾਰ 291 ਮਸ਼ੀਨਾਂ ਪਰਾਲੀ ਦੇ ਪ੍ਰਬੰਧ ਲਈ ਉਪਲਬਧ ਹਨ। ਡਿਪਟੀ ਕਮਿਸ਼ਨਰ ਨੇ ਕਿਹਾ ਕਿ ਖੇਤੀਬਾੜੀ ਵਿਭਾਗ ਵੱਲੋਂ ਵੱਧ ਤੋਂ ਵੱਧ ਕਿਸਾਨਾਂ ਨਾਲ ਰਾਬਤਾ ਕਰਕੇ ਜਿਵੇਂ ਕਿ ਕੈਂਪ ਆਦਿ ਲਗਾ ਕੇ ਉਨ੍ਹਾਂ ਨੂੰ ਝੋਨੇ ਦੀ ਪਰਾਲੀ ਦੀ ਸਾਂਭ ਸੰਭਾਲ ਦੇ ਤਕਨੀਕੀ ਨੁਕਤੇ ਅਤੇ ਉਪਲਬਧ ਮਸ਼ੀਨਰੀ ਦੀ ਜਾਣਕਾਰੀ ਦਿੱਤੀ ਜਾਵੇ ਅਤੇ ਕਿਸਾਨਾਂ ਨੂੰ ਪਰਾਲੀ ਸਾੜਨ ਦੇ ਨੁਕਸਾਨ ਬਾਰੇ ਜਾਣਕਾਰੀ ਦਿੱਤੀ ਜਾਵੇ। ਉਨ੍ਹਾਂ ਜ਼ਿਲ੍ਹੇ ਦੇ ਕਿਸਾਨਾਂ ਨੂੰ ਪਰਾਲੀ ਨਾ ਸਾੜਨ ਦੀ ਅਪੀਲ ਵੀ ਕੀਤੀ। ਇਸ ਮੌਕੇ ਐੱਸ.ਡੀ.ਐੱਮ ਫਿਰੋਜ਼ਪੁਰ ਹਰਕੰਵਲਜੀਤ ਸਿੰਘ, ਐੱਸ.ਡੀ.ਐੱਮ ਜ਼ੀਰਾ ਗੁਰਮੀਤ ਸਿੰਘ, ਸਹਾਇਕ ਕਮਿਸ਼ਨਰ ਸੂਰਜ ਕੁਮਾਰ, ਮੁੱਖ ਖੇਤੀਬਾੜੀ ਅਫਸਰ ਡਾ. ਜੰਗੀਰ ਸਿੰਘ, ਡਿਪਟੀ ਡੀਈਓ (ਸੈ.ਸਿ) ਡਾ. ਸਤਿੰਦਰ ਸਿੰਘ, ਐਕਸੀਅਨ ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ ਗੁਲਸ਼ਨ ਕੁਮਾਰ ਸਮੇਤ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਹਾਜ਼ਰ ਸਨ।
 

Share:

ਸੰਪਾਦਕ ਦਾ ਡੈਸਕ

Jagdishthind

Reporter

ਕੱਪੜ ਛਾਣ

Watch LIVE TV
Emediasolutions TV
Subscribe

Get all latest content delivered to your email a few times a month.