ਤਾਜਾ ਖਬਰਾਂ
ਬਾਲ ਕਿਸ਼ਨ
ਫ਼ਿਰੋਜ਼ਪੁਰ, 20 ਸਤੰਬਰ- ਪੰਜਾਬ ਗੌਰਮਿੰਟ ਪੈਨਸ਼ਨਰ ਜੋਆਇੰਟ ਫਰੰਟ ਦੇ ਸੱਦੇ ’ਤੇ ਪੈਨਸ਼ਨਰਾਂ ਦੀਆਂ ਮੰਗਾਂ ਸਬੰਧੀ 25 ਸਤੰਬਰ ਨੂੰ ਮੁੱਖ ਮੰਤਰੀ ਦੇ ਨਾਂ ਡਿਪਟੀ ਕਮਿਸ਼ਨਰ ਫਿਰੋਜਪੁਰ ਨੂੰ ਮੰਗ ਪੱਤਰ ਸੌਂਪਿਆ ਜਾਵੇਗਾ। ਇਸ ਸਬੰਧ ਵਿੱਚ ਪੰਜਾਬ ਸਟੇਟ ਪੈਨਸ਼ਨਰ ਵੈਲਫ਼ੇਅਰ ਐਸੋਸੀਏਸ਼ਨ ਦੀ ਮੀਟਿੰਗ ਬਰਾਂਚ ਪ੍ਰਧਾਨ ਗੁਰਨਾਮ ਸਿੰਘ ਸੁਧਾਰਾ ਦੀ ਪ੍ਰਧਾਨਗੀ ਹੇਠ ਜਿਲਾ ਪ੍ਰਬੰਧਕੀ ਕੰਪਲੈਕਸ ਫਿਰੋਜ਼ਪੁਰ ਵਿਖੇ ਹੋਈ। ਮੀਟਿੰਗ ਵਿੱਚ ਵਖ- ਵੱਖ ਵਿਭਾਗਾਂ ਦੇ ਮੁਲਾਜ਼ਮ ਵੱਡੀ ਗਿਣਤੀ ਵਿਚ ਸ਼ਾਮਿਲ ਹੋਏ,ਮੀਟਿੰਗ ਸਬੰਧੀ ਜਾਣਕਾਰੀ ਦੇਦਿਆਂ ਯੂਨਿਟ ਜਨਰਲ ਸਕੱਤਰ ਕਿਸ਼ਨ ਚੰਦ ਜਾਗੋਵਾਲੀਆ ਨੇ ਦੱਸਿਆ ਕਿ ਮੀਟਿੰਗ ਵਿਚ ਪੰਜਾਬ ਸਰਕਾਰ ਦੀਆਂ ਮੁਲਾਜ਼ਮ ਤੇ ਪੈਨਸ਼ਨਰ ਵਿਰੋਧੀ ਨੀਤੀਆਂ ਦੀ ਨਿਖੇਦੀ ਕੀਤੀ ਗਈ , ਇਸ ਸਮੇਂ ਵੱਖ-ਵੱਖ ਬੁਲਾਰਿਆਂ ਨੇ ਪੰਜਾਬ ਸਰਕਾਰ ਤੋ ਮੰਗ ਕੀਤੀ ਕਿ ਮਹਿੰਗਾਈ ਭੱਤੇ ਦੀਆਂ ਕਿਸ਼ਤਾਂ ਅਤੇ ਉਹਨਾਂ ਦਾ ਬਕਾਇਆ ਰਿਲੀਜ ਕੀਤਾ ਜਾਵੇ, ਪੈਨਸ਼ਨਰਾ ਦੀ 2.59 ਦੇ ਗੁਣਾਕ ਅਨੁਸਾਰ ਪੈਨਸ਼ਨ ਰਿਵਾਈਜ ਕੀਤੀ ਜਾਵੇ ,ਛੇਵੇਂ ਤਨਖਾਹ ਕਮਿਸ਼ਨ ਦਾ 1-1-2016 ਤੋ 30-6-2021 ਤੱਕ ਸਾਂਢੇ ਚਾਰ ਸਾਲਾਂ ਦਾ ਬਕਾਇਆ ਦਿੱਤਾ ਜਾਵੇ, ਮੈਡੀਕਲ ਭੱਤੇ ਵਿੱਚ ਵਾਧਾ ਕੀਤਾ ਜਾਵੇ ਆਦਿ ਮੰਗਾਂ ਦੀ ਪੂਰਤੀ ਲਈ ਸਰਬ ਸੰਮਤੀ ਨਾਲ ਮੀਟਿੰਗ ਵਿੱਚ ਫੈਸਲਾ ਕੀਤਾ ਗਿਆ ਕਿ 25 ਸਤੰਬਰ ਨੂੰ ਡਿਪਟੀ ਕਮਿਸ਼ਨਰ ਫਿਰੋਜ਼ਪੁਰ ਦੇ ਦਫਤਰ ਸਾਹਮਣੇ ਰੈਲੀ ਕਰਕੇ ਮੁਲਾਜ਼ਮਾਂ ਤੇ ਪੈਨਸ਼ਨਾਂ ਦੀਆਂ ਮੰਗਾਂ ਦਾ ਮੰਗ ਪੱਤਰ ਮੁੱਖ ਮੰਤਰੀ ਪੰਜਾਬ ਦੇ ਨਾਂ ਡਿਪਟੀ ਕਮਿਸ਼ਨ ਨੂੰ ਸੌਂਪਿਆ ਜਾਵੇਗਾ। ਉਹਨਾਂ ਕਿਹਾ ਕੇ ਜੇਕਰ ਸਰਕਾਰ ਨੇ ਮੁਲਾਜ਼ਮਾਂ ਤੇ ਪੈਨਸ਼ਨਰਾਂ ਦੀਆਂ ਮੰਗਾਂ ਦਾ ਜਲਦੀ ਹੱਲ ਨਾ ਕੀਤਾ ਤਾਂ 22 ਅਕਤੂਬਰ ਨੂੰ ਚੰਡੀਗੜ੍ਹ ਵਿਖੇ ਵਿਸ਼ਾਲ ਰੈਲੀ ਕੀਤੀ ਜਾਵੇਗੀ। ਉਹਨਾਂ ਸਮੂਹ ਮੁਲਾਜ਼ਮਾਂ ਤੇ ਪੈਨਸ਼ਨਰਾਂ ਨੂੰ ਰੈਲੀ ਵਿੱਚ ਵੱਡੀ ਗਿਣਤੀ ਵਿੱਚ ਸ਼ਾਮਿਲ ਹੋਣ ਦੀ ਅਪੀਲ ਵੀ ਕੀਤੀ। ਇਸ ਮੀਟਿੰਗ ਵਿੱਚ ਪ੍ਰਤਾਪ ਸਿੰਘ ਢਿਲੋਂ ਜ਼ਿਲ੍ਹਾ ਜਨਰਲ ਸਕੱਤਰ ਪੰਜਾਬ ਪੈਨਸ਼ਨਰਜ਼ ਕਡਫੈਡਰੇਸਨ, ਬਲਬੀਰ ਸਿੰਘ ਕੰਬੋਜ, ਸੀਨੀਅਰ ਮੀਤ ਪ੍ਰਧਾਨ ਪੰਜਾਬ ਕਰਮਚਾਰੀ ਦਲ,ਮਿਹਰ ਸਿੰਘ, ਤਰਸੇਮ ਸਿੰਘ ਬੇਦੀ, ਬਲਬੀਰ ਸਿੰਘ ਗੋਖੀਵਾਲਾ ਰਣਬੀਰ ਸਿੰਘ ਕੁੱਕੂ, ਪ੍ਰਮੋਦ ਗੋਗਾ, ਡਾਕਟਰ ਪ੍ਰਦੀਪ ਰਾਣਾ ,ਪਿਆਰਾ ਸਿੰਘ, ਸਤਨਾਮ ਸਿੰਘ, ਗੁਰਮੀਤ ਸਿੰਘ ਔਲਖ, ਗੁਰਜਿੰਦਰ ਸਿੰਘ,ਗੁਰਦੇਵ ਸਿੰਘ,ਜੀਤ ਸਿੰਘ, ਸੁਖਦੇਵ ਸਿੰਘ,ਸਵਰਨ ਸਿੰਘ, ਮਹਿੰਦਰ ਸਿੰਘ ,ਓਮ ਪ੍ਰਕਾਸ਼ ਪਰਮਜੀਤ ਸਿੰਘ ਔਲਖ, ਲਾਜਵੰਤੀ, ਡਮਰ ਬਹਾਦਰ ,ਕਸ਼ਮੀਰ ਸਿੰਘ,ਚੰਦਰ ਮੋਹਨ, ਦੀਵਾਨ ਚੰਦ ਸਖੀਜਾ, ਨੰਦ ਲਾਲ,ਪਵਨ ਕੁਮਾਰ, ਗੁਰਦੀਪ ਸਿੰਘ, ਮਹਿੰਦਰ ਸਿੰਘ,ਰਤਨ ਲਾਲ ਆਦਿ ਹਾਜ਼ਰ ਸਨ।
Get all latest content delivered to your email a few times a month.