IMG-LOGO
ਹੋਮ ਪੰਜਾਬ : ਅਪਰਾਧਨਾਮਾ

ਅਪਰਾਧਨਾਮਾ

Admin user - Feb 07, 2022 03:56 AM
IMG

ਫਿਰੋਜ਼ਪੁਰ, 7 ਫਰਵਰੀ (ਵਿਸ਼ਵਜੀਤ ਸਿੰਘ ਥਿੰਦ):

ਵਿਅਕਤੀ ਦੀ ਕੁੱਟਮਾਰ ਕਰਨ ਤੇ ਘਰ ਦੇ ਬਾਹਰ ਖੜੀਆਂ ਕਾਰਾਂ ਦੀ ਤੋੜਭੰਨ ਕਰਨ ਦੇ ਦੋਸ਼ ਵਿਚ 13 ਖਿਲਾਫ ਮਾਮਲਾ ਦਰਜ
ਫਿਰੋਜ਼ਪੁਰ: ਫਿਰੋਜ਼ਪੁਰ ਸ਼ਹਿਰ ਸਥਿਤ ਬਾਗ ਫੂਲ ਚੰਦ ਨੇੜੇ ਦੇਵ ਸਮਾਜ ਕਾਲਜ ਵਿਖੇ ਇਕ ਵਿਅਕਤੀ ਦੀ ਕੁੱਟਮਾਰ ਕਰਕੇ ਸੱਟਾਂ ਮਾਰਨ ਅਤੇ ਘਰ ਦੇ ਬਾਹਰ ਖੜੀਆਂ ਕਾਰਾਂ ਦੀ ਤੋੜਭੰਨ ਕਰਨ ਦੇ ਦੋਸ਼ ਵਿਚ ਥਾਣਾ ਸਿਟੀ ਫਿਰੋਜ਼ਪੁਰ ਦੀ ਪੁਲਿਸ ਨੇ ਤਿੰਨ ਬਾਏ ਨੇਮ ਵਿਅਕਤੀਆਂ ਸਮੇਤ 8-10 ਅਣਪਛਾਤੇ ਵਿਅਕਤੀਆਂ ਖਿਲਾਫ 452, 323, 427, 148, 149 ਆਈਪੀਸੀ ਤਹਿਤ ਮਾਮਲਾ ਦਰਜ ਕੀਤਾ ਹੈ। ਪੁਲਿਸ ਨੂੰ ਦਿੱਤੇ ਬਿਆਨਾਂ ਵਿਚ ਪ੍ਰਬਮਬੀਰ ਪੁੱਤਰ ਅਕਾਸ਼ਵੀਰ ਵਾਸੀ ਬਾਗ ਫੂਲ ਚੰਦ ਨੇੜੇ ਦੇਵ ਸਮਾਜ ਕਾਲਜ ਫਾਰ ਵੂਮੈਨ ਨੇ ਦੱਸਿਆ ਕਿ ਦੋਸ਼ੀਅਨ ਗੋਬਿੰਦ ਗੁਲੂ ਵਾਸੀ ਨੇੜੇ ਦੇਵ ਸਮਾਜ ਕਾਲਜ, ਸ਼ੈਟੀ, ਗਗਨ ਵਾਸੀ ਮੱਖੂ ਗੇਟ ਫਿਰੋਜ਼ਪੁਰ ਸ਼ਹਿਰ ਅਤੇ 8-10 ਅਣਪਛਾਤੇ ਵਿਅਕਤੀਆਂ ਨੇ ਹਮਮਸ਼ਵਰਾ ਹੋ ਕੇ ਉਸ ਦੇ ਘਰ ਜਾ ਕੇ ਉਸ ਦੀ ਕੁੱਟਮਾਰ ਕੀਤੀ ਤੇ ਸੱਟਾਂ ਮਾਰੀਆਂ ਤੇ ਘਰ ਦੇ ਬਾਹਰ ਖੜੀਆਂ ਦੋ ਕਾਰਾਂ ਤੇ ਐਕਟਿਵਾ ਸਕੂਟਰੀ ਦੀ ਭੰਨ ਤੋੜ ਕੀਤੀ ਤੇ ਘਰ ਦੀ ਬਾਰੀ ਦਾ ਸ਼ੀਸ਼ਾ ਤੋੜ ਦਿੱਤਾ। ਵਜ਼ਾ ਰੰਜ਼ਿਸ ਇਹ ਹੈ ਕਿ ਉਹ ਆਪਣੇ ਮੋਟਰਸਾਈਕਲ ’ਤੇ ਜਾ ਰਿਹਾ ਸੀ ਤਾਂ ਦੋਸ਼ੀ ਗੋਬਿੰਦ ਉਰਫ ਗੁਲੂ ਜਿਸ ਨੇ ਤੰਗ ਗਲੀ ਵਿਚ ਕਾਰ ਕੀਤੀ ਸੀ, ਜਿਸ ਕਰਕੇ ਦੋਵਾਂ ਦਾ ਆਪਸ ਵਿਚ ਬੋਲ ਬੁਲਾਰਾ ਹੋ ਗਿਆ। ਇਸ ਮਾਮਲੇ ਦੀ ਜਾਂਚ ਕਰ ਰਹੇ ਸਬ ਇੰਸਪੈਕਟਰ ਰਜਨੀ ਬਾਲਾ ਨੇ ਦੱਸਿਆ ਕਿ ਪੁਲਿਸ ਨੇ ਸ਼ਿਕਾਇਤਕਰਤਾ ਦੇ ਬਿਆਨਾਂ ’ਤੇ ਉਕਤ ਦੋਸ਼ੀਅਨ ਖਿਲਾਫ ਮਾਮਲਾ ਦਰਜ ਕਰ ਲਿਆ ਗਿਆ ਹੈ।

 

ਕੇਂਦਰੀ ਜੇਲ੍ਹ ਵਿਚੋਂ 11 ਮੋਬਾਇਲ ਫੋਨ ਬਰਾਮਦ, ਤਿੰਨ ਨਾਮਜ਼ਦ
ਫਿਰੋਜ਼ਪੁਰ: ਫਿਰੋਜ਼ਪੁਰ ਦੀ ਕੇਂਦਰੀ ਜੇਲ੍ਹ ਵਿਚ ਗੁਪਤ ਸੂਚਨਾ ਦੇ ਆਧਾਰ ਤੇ ਤਲਾਸ਼ੀ ਦੌਰਾਨ 11 ਮੋਬਾਇਲ ਫੋਨ ਬਰਾਮਦ ਹੋਏ ਹਨ। ਇਸ ਸਬੰਧ ਵਿਚ ਥਾਣਾ ਸਿਟੀ ਫਿਰੋਜ਼ਪੁਰ ਦੀ ਪੁਲਿਸ ਨੇ ਦੋ ਹਵਾਲਾਤੀਆਂ ਸਮੇਤ ਅਣਪਛਾਤੇ ਵਿਅਕਤੀ ਖਿਲਾਫ 52-ਏ ਪਰੀਸੰਨਜ਼ ਐਕਟ ਤਹਿਤ ਮਾਮਲਾ ਦਰਜ ਕੀਤਾ ਹੈ। ਜਾਣਕਾਰੀ ਦਿੰਦੇ ਹੋਏ ਏਐੱਸਆਈ ਕੁਲਦੀਪ ਸਿੰਘ ਨੇ ਦੱਸਿਆ ਕਿ ਪੱਤਰ ਨੰਬਰ 102 ਰਾਹੀਂ ਕੈਲਾਸ਼ ਸਹਾਇਕ ਸੁਪਰਡੈਂਟ ਕੇਂਦਰੀ ਜੇਲ੍ਹ ਫਿਰੋਜ਼ਪੁਰ ਨੇ ਦੱਸਿਆ ਕਿ ਮਿਤੀ 5 ਫਰਵਰੀ 2021 ਨੂੰ ਉਹ ਸਮੇਤ ਸਾਥੀ ਕਰਮਚਾਰੀਆਂ ਗੁਪਤ ਸੂਚਨਾ ਦੇ ਆਧਾਰ ਤੇ ਬਲਾਕ ਨੰਬਰ 1 ਦੀ ਬੈਰਕ ਨੰਬਰ 1 ਦੀ ਤਲਾਸ਼ੀ ਕੀਤੀ ਗਈ ਤਾਂ ਦੋਸ਼ੀ ਅਜੈ ਕੁਮਾਰ ਪੁੱਤਰ ਨੰਦੂ ਰਾਮ ਵਾਸੀ ਮਕਾਨ ਨੰਬਰ 11549 ਗਲੀ ਨੰਬਰ 5 ਬਸਤੀ ਆਵਾ ਸਿਟੀ ਫਿਰੋਜ਼ਪੁਰ ਹਾਲ ਕੇਂਦਰੀ ਜੇਲ੍ਹ ਫਿਰੋਜ਼ਪੁਰ ਦੀ ਤਲਾਸ਼ੀ ਲੈਣ ਤੇ ਇਸ ਕੋਲੋਂ 1 ਮੋਬਾਇਲ ਫੋਨ ਮਾਰਕਾ ਸੈਮਸੰਗ (ਕੀ-ਪੈਡ) ਸਮੇਤ ਬੈਟਰੀ ਤੇ ਸਿੰਮ ਕਾਰਡ ਬਰਾਮਦ ਹੋਇਆ। ਇਸ ਤੋਂ ਬਾਅਦ ਨਵੀਂ ਬੈਰਕ ਨੰਬਰ 3 ਦੀ ਤਲਾਸ਼ੀ ਕੀਤੀ ਗਈ ਤਾਂ ਹਵਾਲਾਤੀ ਰਾਮ �ਿਸ਼ਨ ਪੁੱਤਰ ਬੁੱਧ ਰਾਮ ਵਾਸੀ ਪਿੰਡ ਕੂੰਡਲ ਥਾਣਾ ਸਦਰ ਅਬੋਹਰ ਜ਼ਿਲ੍ਹਾ ਫਾਜ਼ਿਲਕਾ ਹਾਲ ਕੇਂਦਰੀ ਜੇਲ੍ਹ ਫਿਰੋਜ਼ਪੁਰ ਦੀ ਤਲਾਸ਼ੀ ਲੈਣ ਤੇ ਇਸ ਕੋਲੋਂ 1 ਮੋਬਾਇਲ ਫੋਨ ਮਾਰਵਾ ਵੀਵੋ (ਟੱਚ ਸਕਰੀਨ) ਸਮੇਤ ਬੈਟਰੀ ਤੇ ਸਿੰਮ ਕਾਰਡ ਬਰਾਮਦ ਹੋਇਆ। ਇਸ ਤੋਂ ਬਾਅਦ ਤਲਾਸ਼ੀ ਦੌਰਾਨ ਵੱਖ ਵੱਖ ਥਾਵਾਂ ਤੋਂ 9 ਹੋਰ ਮੋਬਾਇਲ ਫੋਨ ਬਰਾਮਦ ਹੋਏ। ਜਿਨ੍ਹਾਂ ਵਿਚੋਂ ਇਕ ਮੋਬਾਇਲ ਫੋਨ ਮਾਰਕਾ ਉਪੋ (ਟੱਚ ਸਕਰੀਨ) ਸਮੇਤ ਬੈਟਰੀ ਤੇ ਬਿਨ੍ਹਾ ਸਿੰਮ ਕਾਰਡ, 1 ਮੋਬਾਇਲ ਫੋਨ ਮਾਰਕਾ ਸੈਮਸੰਗ (ਕੀ-ਪੈਡ) ਸਮੇਤ ਬੈਟਰੀ ਤੇ ਸਿੰਮ ਕਾਰਡ, 1 ਮੋਬਾਇਲ ਫੋਨ ਮਾਰਕਾ ਉਪੋ  (ਟੱਚ ਸਕਰੀਨ) ਸਮੇਤ ਬੈਟਰੀ ਤੇ ਸਿੰਮ ਕਾਰਡ, ਇਕ ਮੋਬਾਇਲ ਫੋਨ ਮਾਰਕਾ ਵੀਵੋ (ਟੱਚ ਸਕਰੀਨ) ਸਮੇਤ ਬੈਟਰੀ ਤੇ ਸਿੰਮ ਕਾਰਡ, ਇਕ ਮੋਬਾਇਲ ਫੋਨ ਮਾਰਕਾ ਉਪੋ (ਟੱਚ ਸਕਰੀਨ) ਸਮੇਤ ਬੈਟਰੀ ਤੇ ਸਿੰਮ ਕਾਰਡ, ਇਕ ਮੋਬਾਇਲ ਫੋਨ ਮਾਰਕਾ ਸੈਮਸੰਗ (ਕੀ-ਪੈਡ) ਬਿਨ੍ਹਾ ਬੈਟਰੀ ਤੇ ਬਿਨ੍ਹਾ ਸਿੰਮ ਕਾਰਡ, ਇਕ ਮੋਬਾਇਲ ਫੋਨ ਮਾਰਕਾ ਸੈਮਸੰਗ (ਕੀ-ਪੈਡ) ਸਮੇਤ ਬੈਟਰੀ ਤੇ ਸਿੰਮ ਕਾਰਡ, ਇਕ ਮੋਬਾਇਲ ਫੋਨ ਮਾਰਕਾ ਨੋਕੀਆ (ਕੀ-ਪੈਡ) ਸਮੇਤ ਬੈਟਰੀ ਤੇ ਬਿਨ੍ਹਾ ਸਿੰਮ ਕਾਰਡ ਤੇ ਇਕ ਮੋਬਾਇਲ ਫੋਨ ਮਾਰਕਾ ਨੋਕੀਆ (ਕੀ-ਪੈਡ) ਸਮੇਤ ਬੈਟਰੀ ਤੇ ਸਿੰਮ ਕਾਰਡ ਬਰਾਮਦ ਹੋਇਆ। ਜਾਂਚਕਰਤਾ ਨੇ ਦੱਸਿਆ ਕਿ ਉਕਤ ਦੋਸ਼ੀਅਨ ਖਿਲਾਫ ਮਾਮਲਾ ਦਰਜ ਕਰ ਲਿਆ ਗਿਆ ਹੈ।

 

ਪੈਰੋਲ ’ਤੇ ਗਿਆ ਕੈਦੀ ਵਾਪਸ ਜੇਲ੍ਹ ਵਿਚ ਹਾਜ਼ਰ ਨਾ ਹੋਣ ’ਤੇ ਪੁਲਿਸ ਨੇ ਕੀਤਾ ਗਿ੍ਰਫਤਾਰ
ਫਿਰੋਜ਼ਪੁਰ: ਇਕ ਮੁਕੱਦਮੇ ਵਿਚ ਜੇਲ੍ਹ ਵਿਚ ਸਜ਼ਾ ਕੱਟ ਰਿਹਾ ਕੈਦੀ ਜੋ ਪੈਰੋਲ ’ਤੇ ਗਿਆ ਸੀ ਜੋ ਜੇਲ੍ਹ ਵਿਚ ਵਾਪਸ ਹਾਜ਼ਰ ਨਾ ਹੋਣ ’ਤੇ ਥਾਣਾ ਗੁਰੂਹਰਸਹਾਏ ਦੀ ਪੁਲਿਸ ਨੇ ਗਿ੍ਰਫਤਾਰ ਕਰਕੇ ਉਸ ਖਿਲਾਫ ਆਈਪੀਸੀ ਦੀਆਂ ਵੱਖ ਵੱਖ ਧਾਰਾਵਾਂ ਦੇ ਤਹਿਤ ਮਾਮਲਾ ਦਰਜ ਕੀਤਾ ਹੈ। ਜਾਣਕਾਰੀ ਦਿੰਦੇ ਹੋਏ ਏਐੱਸਆਈ ਮਲਕੀਤ ਸਿੰਘ ਨੇ ਦੱਸਿਆ ਕਿ ਪੱਤਰ ਨੰਬਰ 8496 ਰਾਹੀਂ ਸੁਪਰਡੈਂਟ ਕੇਂਦਰੀ ਜੇਲ੍ਹ ਫਿਰੋਜ਼ਪੁਰ ਨੇ ਦੱਸਿਆ ਕਿ ਕੈਦੀ ਰੂਪਾ ਉਰਫ ਰਵੀ ਪੁੱਤਰ ਦਰਸ਼ਨ ਸਿੰਘ ਵਾਸੀ ਬਸਤੀ ਗੁਰੂ ਕਰਮ ਸਿੰਘ ਮੁਕੱਦਮਾ ਨੰਬਰ 3 ਮਿਤੀ 1 ਜਨਵਰੀ 2015 ਅ/ਧ 22 ਐੱਨਡੀਪੀਐੱਸ ਐਕਟ ਥਾਣਾ ਗੁਰੂਹਰਸਹਾਏ ਜ਼ਿਲ੍ਹਾ ਫਿਰੋਜ਼ਪੁਰ ਦੇ ਕੇਸ ਅਧੀਨ 10 ਸਾਲ ਕੈਦ, ਜੁਰਮਾਨਾ 1 ਲੱਖ ਰੁਪਏ ਨਾ ਭਰਨ ਦੀ ਸੂਰਤ ਵਿਚ ਇਕ ਸਾਲ ਹੋਰ ਕੈਦ ਦੀ ਸਜ਼ਾ ਕੱਟ ਰਿਹਾ ਹੈ। ਇਹ ਕੈਦੀ ਜ਼ਿਲ੍ਹਾ ਮੈਜਿਸਟਰੇਟ ਫਿਰੋਜਪੁਰ ਦੇ ਹੁਕਮ ਨੰਬਰ 103 ਮਿਤੀ 9 ਅਪ੍ਰੈਲ 2020 ਅਨੁਸਾਰ ਮਿਤੀ 10 ਅਪ੍ਰੈਲ 2022 ਨੂੰ 8 ਹਫਤੇ ਪੈਰੋਲ ’ਤੇ ਰਿਹਾਅ ਕੀਤਾ ਗਿਆ ਸੀ ਅਤੇ ਕੋਵਿਡ 19 ਮਹਾਂਮਾਰੀ ਦੇ ਮੱਦੇਨਜ਼ਰ ਹਾਈਪਾਵਰ ਕਮੇਟੀ ਦੀਆਂ ਹਦਾਇਤਾਂ ਅਨੁਸਾਰ ਸਮੇਂ ਸਮੇਂ ਪੈਰੋਲ ਵਿਚ ਵਾਧਾ ਕੀਤਾ ਗਿਆ ਸੀ, ਪਰ ਮੁੱਖ ਦਫਤਰ ਦੇ ਹਵਾਲੇ ਅਧੀਨ ਹੁਕਮਾਂ ਅਨੁਸਾਰ ਇਸ ਕੈਦੀ ਦੀ ਵਾਪਸੀ ਮਿਤੀ 8 ਮਾਰਚ 2021 ਨੂੰ ਬਣਦੀ ਸੀ ਪਰ ਸੁਪਰਡੈਂਟ ਜ਼ਿਲ੍ਹਾ ਜੇਲ੍ਹ ਬਰਨਾਲਾ ਵੱਲੋਂ ਪੱਤਰ ਨੰਬਰ 1416 ਮਿਤੀ 9 ਅਪ੍ਰੈਲ 2021 ਰਾਹੀਂ ਇਸ ਦਫਤਰ ਨੂੰ ਜਾਣੂ ਕਰਵਾਇਆ ਗਿਆ ਕਿ ਇਹ ਕੈਦੀ 8 ਅਪ੍ਰੈਲ 2021 ਨੂੰ ਜੇਲ੍ਹ ਵਿਚ ਹਾਜ਼ਰ ਨਹੀਂ ਆਇਆ। ਜਿਸ ਤੇ ਮੁਕੱਦਮਾ ਦਰਜ ਰਜਿਸਟਰ ਕੀਤਾ ਗਿਆ ਹੈ।

 

45 ਗ੍ਰਾਮ ਹੈਰੋਇਨ ਸਮੇਤ ਦੋ ਗਿ੍ਰਫਤਾਰ
ਫਿਰੋਜ਼ਪੁਰ: ਸੀਆਈਏ ਸਟਾਫ ਫਿਰੋਜ਼ਪੁਰ ਦੀ ਪੁਲਿਸ ਨੇ ਗਸ਼ਤ ਅਤੇ ਛਾਪੇਮਾਰੀ ਦੌਰਾਨ ਦੋ ਵਿਅਕਤੀਆਂ ਨੂੰ 45 ਗ੍ਰਾਮ ਹੈਰੋਇਨ ਅਤੇ ਇਕ ਮੋਬਾਇਲ ਫੋਨ ਅਤੇ ਇਕ ਮੋਟਰਸਾਈਕਲ ਸਮੇਤ ਗਿ੍ਰਫਤਾਰ ਕਰਕੇ ਉਨ੍ਹਾਂ ਖਿਲਾਫ ਥਾਣਾ ਕੈਂਟ ਫਿਰੋਜ਼ਪੁਰ ਅਤੇ ਥਾਣਾ ਸਿਟੀ ਫਿਰੋਜ਼ਪੁਰ ਵਿਖੇ ਐੱਨਡੀਪੀਐੱਸ ਐਕਟ ਤਹਿਤ ਮਾਮਲਾ ਦਰਜ ਕੀਤਾ ਹੈ। ਜਾਣਕਾ ਦਿੰਦੇ ਹੋਏ ਸੀਆਈਏ ਸਟਾਫ ਦੇ ਸਬ ਇੰਸਪੈਕਟਰ ਤਾਰਾ ਸਿੰਘ ਨੇ ਦੱਸਿਆ ਕਿ ਉਨ੍ਹਾਂ ਦੀ ਪੁਲਿਸ ਪਾਰਟੀ ਬੀਤੀ ਸ਼ਾਮ ਗਸ਼ਤ ਵਾ ਚੈਕਿੰਗ ਸ਼ੱਕੀ ਪੁਰਸ਼ਾਂ ਦੇ ਸਬੰਧ ਵਿਚ ਪਾਇਲਟ ਚੋਂਕ ਕੈਂਟ ਫਿਰੋਜ਼ਪੁਰ ਵਿਖੇ ਮੌਜ਼ੂਦ ਸੀ ਤਾਂ ਇਸ ਦੌਰਾਨ ਖਾਸ ਮੁਖਬਰ ਨੇ ਇਤਲਾਹ ਦਿੱਤੀ ਕਿ ਦੋਸ਼ੀ ਤਰਸੇਮ ਸਿੰਘ ਉਰਫ ਸੇਮਾ ਪੁੱਤਰ �ਿਪਾਲ ਸਿੰਘ ਵਾਸੀ ਲੂਥੜ ਹੈਰੋਇਨ ਵੇਚਣ ਦਾ ਆਦੀ ਹੈ, ਜੋ ਅੱਜ ਵੀ ਆਪਣੇ ਮੋਟਰਸਾਈਕਲ ’ਤੇ ਨਜ਼ਦੀਕ ਅਮਰ ਟਾਕੀਜ਼ (ਸਿਨੇਮਾ) ਪਾਸ ਹੈਰੋਇਨ ਵੇਚਣ ਲਈ ਗ੍ਰਾਹਕਾਂ ਦੀ ਉਡੀਕ ਕਰ ਰਿਹਾ ਹੈ, ਜੇਕਰ ਹੁਣੇ ਇਸ ’ਤੇ ਛਾਪੇਮਾਰੀ ਕੀਤੀ ਜਾਵੇ ਤਾਂ ਕਾਬੂ ਆ ਸਕਦਾ ਹੈ। ਪੁਲਿਸ ਪਾਰਟੀ ਵੱਲੋਂ ਦੋਸ਼ੀ ’ਤੇ ਛਾਪੇਮਾਰੀ ਕਰਕੇ ਕਾਬੂ ਕੀਤਾ ਗਿਆ ਤੇ ਤਲਾਸ਼ੀ ਦੌਰਾਨ ਇਸ ਕੋਲੋਂ 30 ਗ੍ਰਾਮ ਹੈਰੋਇਨ ਤੇ ਇਕ ਮੋਬਾਇਲ ਫੋਨ ਬਰਾਮਦ ਕੀਤਾ। ਉਧਰ ਸਬ ਇੰਸਪੈਕਟਰ ਜੱਜਪਾਲ ਸਿੰਘ ਦੀ ਅਗਵਾਈ ਵਿਚ ਪੁਲਿਸ ਪਾਰਟੀ ਬੀਤੀ ਸ਼ਾਮ ਗਸ਼ਤ ਵਾ ਚੈਕਿੰਗ ਸ਼ੱਕੀ ਪੁਰਸ਼ਾਂ ਦੇ ਸਬੰਧ ਵਿਚ ਵੈਟਨਰੀ ਹਸਪਤਾਲ ਫਿਰੋਜ਼ਪੁਰ ਵਿਖੇ ਮੌਜ਼ੂਦ ਸੀ ਤਾਂ ਇਸ ਦੌਰਾਨ ਇਕ ਵਿਅਕਤੀ ਮੋਟਰਸਾਈਕਲ ’ਤੇ ਬੈਠਾ ਵਿਖਾਈ ਦਿੱਤਾ ਜੋ ਪੁਲਿਸ ਪਾਰਟੀ ਨੂੰ ਵੇਖ ਕੇ ਘਬਰਾ ਗਿਆ, ਮੋਟਰਸਾਈਕਲ ਤੋਂ ਉੱਤਰ ਕੇ ਭੱਜ ਪਿਆ, ਜਿਸ ਨੂੰ ਪੁਲਿਸ ਪਾਰਟੀ ਵੱਲੋਂ ਸ਼ੱਕ ਦੀ ਬਿਨਾਅ ’ਤੇ ਕਾਬੂ ਕਰਕੇ ਨਾਮ ਪਤਾ ਪੁੱਛਿਆ ਗਿਆ ਤਾਂ ਉਸ ਨੇ ਆਪਣਾ ਨਾਮ ਵਿਜੈ ਪੁੱਤਰ ਅਨੈਤ ਵਾਸੀ ਝੋਕ ਹਰੀਹਰ ਦੱਸਿਆ, ਜਿਸ ਦੀ ਤਲਾਸ਼ੀ ਲੈਣ ਤੇ ਇਸ ਕੋਲੋਂ 15 ਗ੍ਰਾਮ ਹੈਰੋਇਨ ਬਰਾਮਦ ਹੋਈ। ਪੁਲਿਸ ਨੇ ਦੱਸਿਆ ਕਿ ਉਕਤ ਦੋਸ਼ੀਅਨ ਖਿਲਾਫ ਮਾਮਲਾ ਦਰਜ ਕਰ ਲਿਆ ਗਿਆ ਹੈ।

98 ਬੋਤਲਾਂ ਨਾਜਾਇਜ਼ ਸ਼ਰਾਬ ਬਰਾਮਦ, 5 ਖਿਲਾਫ ਮਾਮਲਾ ਦਰਜ
ਫਿਰੋਜ਼ਪੁਰ: ਥਾਣਾ ਮੱਲਾਂਵਾਲਾ, ਆਰਿਫ ਕੇ, ਥਾਣਾ ਸਦਰ ਫਿਰੋਜ਼ਪੁਰ ਅਤੇ ਥਾਣਾ ਸਿਟੀ ਫਿਰੋਜ਼ਪੁਰ ਦੀ ਪੁਲਿਸ ਨੇ ਗਸ਼ਤ ਅਤੇ ਛਾਪੇਮਾਰੀ ਦੌਰਾਨ 98 ਬੋਤਲਾਂ ਨਾਜਾਇਜ਼ ਸ਼ਰਾਬ ਬਰਾਮਦ ਕਰਕੇ 5 ਵਿਅਕਤੀਆਂ ਖਿਲਾਫ ਆਬਕਾਰੀ ਐਕਟ ਤਹਿਤ ਮਾਮਲੇ ਦਰਜ ਕੀਤੇ ਹਨ। ਥਾਣਾ ਮੱਲਾਂਵਾਲਾ ਦੇ ਏਐੱਸਆਈ ਦਰਸ਼ਨ ਸਿੰਘ ਨੇ ਦੱਸਿਆ ਕਿ ਉਨ੍ਹਾਂ ਦੀ ਪੁਲਿਸ ਪਾਰਟੀ ਬੀਤੀ ਸ਼ਾਮ ਗਸ਼ਤ ਗਾ ਚੈਕਿੰਗ ਸ਼ੱਕੀ ਪੁਰਸ਼ਾਂ ਦੇ ਸਬੰਧ ਵਿਚ ਮੱਲਾਂਵਾਲਾ ਵਿਖੇ ਮੌਜ਼ੂਦ ਸੀ ਤਾਂ ਇਸ ਦੌਰਾਨ ਖਾਸ ਮੁਖਬਰ ਨੇ ਇਤਲਾਹ ਦਿੱਤੀ ਕਿ ਦੋਸ਼ੀ ਦੇਬੂ ਪੁੱਤਰ ਜਰਨੈਲ ਸਿੰਘ ਵਾਸੀ ਵਾਰਡ ਨੰਬਰ 3 ਮੱਲਾਂਵਾਲਾ ਨਾਜਾਇਜ਼ ਸ਼ਰਾਬ ਵੇਚਣ ਦਾ ਆਦੀ ਹੈ, ਜੋ ਅੱਜ ਵੀ ਆਪਣੇ ਘਰ ਨਾਜਾਇਜ਼ ਸ਼ਰਾਬ ਰੱਖ ਕੇ ਵੇਚ ਰਿਹਾ ਹੈ, ਜੇਕਰ ਹੁਣੇ ਇਸ ’ਤੇ ਛਾਪੇਮਾਰੀ ਕੀਤੀ ਜਾਵੇ ਤਾਂ ਕਾਬੂ ਆ ਸਕਦਾ ਹੈ। ਪੁਲਿਸ ਪਾਰਟੀ ਵੱਲੋਂ ਦੋਸ਼ੀ ’ਤੇ ਛਾਪੇਮਾਰੀ ਕੀਤੀ ਗਈ ਤਾਂ ਦੋਸ਼ੀ ਮੌਕੇ ਤੋਂ ਫਰਾਰ ਹੋ ਗਿਆ ਤੇ ਮੌਕੇ ’ਤੇ 9 ਬੋਤਲਾਂ ਨਾਜਾਇਜ਼ ਸ਼ਰਾਬ ਬਰਾਮਦ ਹੋਈ। ਇਸੇ ਹੀ ਥਾਣੇ ਦੇ ਏਐੱਸਆਈ ਰਜਿੰਦਰ ਸਿੰਘ ਨੇ ਦੱਸਿਆ ਕਿ ਉਨ੍ਹਾਂ ਦੀ ਪੁਲਿਸ ਪਾਰਟੀ ਬੀਤੀ ਸ਼ਾਮ ਗਸ਼ਤ ਵਾ ਚੈਕਿੰਗ ਸ਼ੱਕੀ ਪੁਰਸ਼ਾਂ ਦੇ ਸਬੰਧ ਵਿਚ ਪਿੰਡ ਮਾਨੋਚਾਹਲ ਥਾਣਾ ਮੱਲਾਂਵਾਲਾ ਵਿਖੇ ਮੌਜ਼ੂਦ ਸੀ ਤਾਂ ਇਸ ਦੌਰਾਨ ਰੇਸ਼ਮ ਸਿੰਘ ਪੁੱਤਰ ਜੇਠਾ ਸਿੰਘ ਵਾਸੀ ਪਿੰਡ ਮਾਨੋਚਾਹਲ ਨੂੰ ਗਿ੍ਰਫਤਾਰ ਕਰਕੇ ਉਸ ਦੇ ਕਬਜ਼ੇ ਵਿਚੋਂ 9 ਬੋਤਲਾਂ ਨਾਜਾਇਜ਼ ਸ਼ਰਾਬ ਬਰਾਮਦ ਕੀਤੀ। ਥਾਣਾ ਆਰਿਫ ਕੇ ਦੇ ਏਐੱਸਆਈ ਕੁਲਬੀਰ ਸਿੰਘ ਨੇ ਦੱਸਿਆ ਕਿ ਉਨ੍ਹਾਂ ਦੀ ਪੁਲਿਸ ਪਾਰਟੀ ਬੀਤੀ ਸ਼ਾਮ ਗਸ਼ਤ ਵਾ ਚੈਕਿੰਗ ਸ਼ੱਕੀ ਪੁਰਸ਼ਾਂ ਦੇ ਸਬੰਧ ਵਿਚ ਬੱਸ ਅੱਡਾ ਅਟਾਰੀ ਵਿਖੇ ਮੌਜ਼ੂਦ ਸੀ ਤਾਂ ਇਸ ਦੌਰਾਨ ਗੋਰਾ ਪੁੱਤਰ ਜੋਗਿੰਦਰ ਸਿੰਘ ਵਾਸੀ ਅਟਾਰੀ ਜ਼ਿਲ੍ਹਾ ਫਿਰੋਜ਼ਪੁਰ ਨੂੰ ਗਿ੍ਰਫਤਾਰ ਕਰਕੇ ਉਸ ਦੇ ਕਬਜ਼ੇ ਵਿਚੋਂ 8 ਬੋਤਲਾਂ ਨਾਜਾਇਜ਼ ਸ਼ਰਾਬ ਬਰਾਮਦ ਹੋਈ। ਥਾਣਾ ਸਿਟੀ ਫਿਰੋਜ਼ਪੁਰ ਦੇ ਏਐੱਸਆਈ ਸ਼ਵਿੰਦਰ ਸਿੰਘ ਨੇ ਦੱਸਿਆ ਕਿ ਉਨ੍ਹਾਂ ਦੀ ਪੁਲਿਸ ਪਾਰਟੀ ਬੀਤੀ ਸ਼ਾਮ ਸ਼ੱਕੀ ਪੁਰਸ਼ਾਂ ਦੇ ਸਬੰਧ ਵਿਚ ਬਾਰਡਰ ਰੋਡ ਵਿਖੇ ਮੌਜ਼ੂਦ ਸੀ ਤਾਂ ਇਸ ਦੌਰਾਨ ਬੱਬਲੂ ਪੁੱਤਰ ਆਸ਼ੂ ਵਾਸੀ ਮੱਛੀ ਮੰਡੀ ਸਿਟੀ ਫਿਰੋਜ਼ਪੁਰ ਨੂੰ ਗਿ੍ਰਫਤਾਰ ਕਰਕੇ ਉਸ ਦੇ ਕਬਜ਼ੇ ਵਿਚੋਂ 50 ਬੋਤਲਾਂ ਨਾਜਾਇਜ਼ ਸ਼ਰਾਬ ਬਰਾਮਦ ਕੀਤੀ। ਥਾਣਾ ਸਦਰ ਫਿਰੋਜ਼ਪੁਰ ਦੇ ਹੌਲਦਾਰ ਪਰਮਜੀਤ ਸਿੰਘ ਨੇ ਦੱਸਿਆ ਕਿ ਉਨ੍ਹਾਂ ਦੀ ਪੁਲਿਸ ਪਾਰਟੀ ਬੀਤੀ ਸ਼ਾਮ ਮੋੜ ਜੱਲੋਕੇ ਵਿਖੇ ਮੌਜ਼ੂਦ ਸੀ ਤਾਂ ਇਸ ਦੌਰਾਨ ਖਾਸ ਮੁਖਬਰ ਨੇ ਇਤਲਾਹ ਦਿੱਤੀ ਕਿ ਦੋਸ਼ੀ ਗੁਰਪ੍ਰੀਤ ਸਿੰਘ ਉਰਫ ਕਾਕਾ ਪੁੱਤਰ ਲਛਮਣ ਸਿੰਘ ਵਾਸੀ ਗੱਟੀ ਰਾਜੋ ਕੇ ਨਾਜਾਇਜ਼ ਸ਼ਰਾਬ ਕਸੀਦ ਕਰਕੇ ਵੇਚਣ ਦਾ ਆਦੀ ਹੈ, ਜੋ ਅੱਜ ਵੀ ਦਾਣਾ ਮੰਡੀ ਪਿੰਡ ਰਾਜੋ ਕੇ ਵਿਚ ਨਾਜਾਇਜ਼ ਸ਼ਰਾਬ ਵੇਚ ਰਿਹਾ ਹੈ, ਜੇਕਰ ਹੁਣੇ ਇਸ ’ਤੇ ਛਾਪੇਮਾਰੀ ਕੀਤੀ ਜਾਵੇ ਤਾਂ ਕਾਬੂ ਆ ਸਕਦਾ ਹੈ। ਪੁਲਿਸ ਪਾਰਟੀ ਵੱਲੋਂ ਦੋਸ਼ੀ ’ਤੇ ਛਾਪੇਮਾਰੀ ਕੀਤੀ ਗਈ ਤਾਂ ਦੋਸ਼ੀ ਮੌਕੇ ਤੋਂ ਫਰਾਰ ਹੋ ਗਿਆ ਤੇ ਮੌਕੇ ’ਤੇ 22 ਬੋਤਲਾਂ ਨਾਜਾਇਜ਼ ਸ਼ਰਾਬ ਬਰਾਮਦ ਹੋਈ। ਪੁਲਿਸ ਨੇ ਦੱਸਿਆ ਕਿ ਉਕਤ ਦੋਸ਼ੀਅਨ ਖਿਲਾਫ ਮਾਮਲਾ ਦਰਜ ਕਰ ਲਿਆ ਗਿਆ ਹੈ।

PDF
Share:

ਸੰਪਾਦਕ ਦਾ ਡੈਸਕ

Jagdishthind

Reporter

ਕੱਪੜ ਛਾਣ

Watch LIVE TV
Emediasolutions TV
Subscribe

Get all latest content delivered to your email a few times a month.