ਤਾਜਾ ਖਬਰਾਂ
ਗੌਰਵ ਮੜੀਆ
ਕਪੂਰਥਲਾ, 22 ਸਿਤੰਬਰ- ਕੇਂਦਰੀ ਮੰਤਰੀ ਰਵਨੀਤ ਸਿੰਘ ਬਿੱਟੂ ਵਲੋਂ ਕਾਂਗਰਸ ਆਗੂ ਰਾਹੁਲ ਗਾਂਧੀ ਨੂੰ ਦੇਸ਼ ਦਾ ਸਭ ਤੋਂ ਵੱਡਾ ਅੱਤਵਾਦੀ ਕਹਿਣ ਤੇ ਕਾਂਗਰਸ ਦੇ ਜ਼ਿਲ੍ਹਾ ਮੀਤ ਪ੍ਰਧਾਨ ਕੁਲਦੀਪ ਸਿੰਘ ਨੇ ਕਿਹਾ ਕਿ ਉਸ ਵਿਅਕਤੀ ਨੂੰ ਸ਼ਰਮ ਆਉਣੀ ਚਾਹੀਦੀ ਹੈ,ਉਸ ਨੂੰ ਕਾਂਗਰਸ ਨੇ ਹੀ ਤਿੰਨ ਵਾਰ ਸੰਸਦ ਮੈਂਬਰ ਬਣਾਇਆ, ਪਰ, ਇਸ ਦੇ ਬਾਵਜੂਦ ਰਾਹੁਲ ਗਾਂਧੀ ਨੇ ਉਨ੍ਹਾਂ ਨੂੰ ਤਿੰਨ ਵਾਰ ਸੰਸਦ ਮੈਂਬਰ ਬਣਾਇਆ ਹੈ ਅਤੇ ਅੱਜ ਉਹ ਕਹਿ ਰਹੇ ਹਨ ਕਿ ਰਾਹੁਲ ਗਾਂਧੀ ਅੱਤਵਾਦੀ ਹੈ। ਤੁਹਾਡੇ ਕਹਿਣ ਨਾਲ ਰਾਹੁਲ ਗਾਂਧੀ ਅੱਤਵਾਦੀ ਨਹੀਂ ਬਣ ਜਾਣਗੇ,ਪਾਰ ਦੇਸ਼ ਦੀ ਜਨਤਾ ਨੂੰ ਤੁਹਾਡੀ ਮਾਨਸਿਕਤਾ ਦੇ ਬਾਰੇ ਵਿਚ ਪਤਾ ਲੱਗ ਰਿਹਾ ਹੈ।ਉਨ੍ਹਾਂ ਕਿਹਾ ਕਿ ਜਿਸ ਤਰ੍ਹਾਂ ਨਾਲ ਮੋਦੀ ਸਰਕਾਰ ਦੇ ਇਸ ਮੰਤਰੀ ਨੇ ਰਾਹੁਲ ਗਾਂਧੀ ਨੂੰ ਅੱਤਵਾਦੀ ਕਿਹਾ ਹੈ,ਨਿਸ਼ਚਿਤ ਤੋਰ ਤੇ ਕਾਂਗਰਸ ਪਾਰਟੀ ਇਹ ਬਰਦਾਸ਼ਤ ਨਹੀਂ ਕਰ ਸਕਦੀ।ਉਨ੍ਹਾਂ ਕਿਹਾ ਕਿ ਇਸ ਨੂੰ ਲੈ ਕੇ ਭਾਰਤੀ ਜਨਤਾ ਪਾਰਟੀ ਨੂੰ ਮੁਆਫੀ ਮੰਗਣੀ ਚਾਹੀਦੀ ਹੈ।ਉੱਥੇ ਹੀ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਰੇਲਵੇ ਰਾਜ ਮੰਤਰੀ ਨੂੰ ਬਰਖਾਸਤ ਕਰਨਾ ਚਾਹੀਦਾ ਹੈ। ਕੁਲਦੀਪ ਸਿੰਘ ਨੇ ਕਿਹਾ ਕਿ ਭਾਜਪਾ ਦਾ ਸਹਾਰਾ ਲੈ ਕੇ ਕੁਰਸੀ ਨੂੰ ਮਜ਼ਬੂਤ ਕਰਨ ਲਈ ਰਾਹੁਲ ਗਾਂਧੀ ਤੇ ਟਿੱਪਣੀਆਂ ਕੀਤੀਆਂ ਗਈਆਂ ਹਨ।ਭਾਜਪਾ ਹੀ ਕੁਝ ਛੋਟੇ-ਛੋਟੇ ਨੇਤਾਵਾਂ ਰਾਹੀਂ ਰਾਹੁਲ ਗਾਂਧੀ ਖਿਲਾਫ ਟਿੱਪਣੀਆਂ ਕਰਵਾ ਰਹੀ ਹੈ। ਰਾਹੁਲ ਗਾਂਧੀ ਦੀ ਦਾਦੀ ਅਤੇ ਪਿਤਾ ਨੇ ਦੇਸ਼ ਲਈ ਕੁਰਬਾਨੀ ਦਿੱਤੀ ਹੈ।ਰਾਹੁਲ ਗਾਂਧੀ ਨੇ ਲੋਕਤੰਤਰ ਨੂੰ ਮਜ਼ਬੂਤ ਕਰਨ ਅਤੇ ਲੋਕਾਂ ਦੀ ਆਵਾਜ਼ ਬੁਲੰਦ ਕਰਨ ਲਈ ਪਦ ਯਾਤਰਾ ਕੱਢੀ ਹੈ।ਉਨ੍ਹਾਂਨੇ ਕਿਹਾ ਕਿ ਰਾਹੁਲ ਗਾਂਧੀ ਦੀ ਸੋਚ ਦੇ ਕਾਰਨ ਕਾਂਗਰਸ ਅੱਜ ਆਪਣੇ ਪੈਰਾਂ ਤੇ ਖੜੀ ਹੈ।ਲੋਕਤੰਤਰ ਵਿੱਚ ਸੱਤਾਧਾਰੀ ਪਾਰਟੀ ਅਤੇ ਵਿਰੋਧੀ ਧਿਰ ਵਿੱਚ ਵਿਰੋਧ ਹੁੰਦਾ ਹੈ,ਪਰ ਉਸਦੀ ਵੀ ਇੱਕ ਮਰਿਆਦਾ ਹੁੰਦੀ ਹੈ।ਉੱਤਰ ਭਾਰਤ ਦੀਆਂ ਚੋਣਾਂ ਦੇ ਮੱਦੇਨਜ਼ਰ ਭਾਜਪਾ ਅਜਿਹੀਆਂ ਟਿੱਪਣੀਆਂ ਕਰਕੇ ਲੋਕਾਂ ਦਾ ਧਿਆਨ ਭਟਕਾਉਣਾ ਚਾਹੁੰਦੀ ਹੈ।ਨਿੱਜੀ ਟਿੱਪਣੀਆਂ ਰਾਜਨੀਤਿਕ ਰੋਟੀਆਂ ਨਹੀਂ ਸੇਕੀਆਂ ਜਾਂਦੀਆਂ ਇਹ ਸਿਰਫ਼ ਧਿਆਨ ਖਿੱਚਣ ਲਈ ਕੀਤੀਆਂ ਜਾਂਦੀਆਂ ਹਨ।
Get all latest content delivered to your email a few times a month.