ਤਾਜਾ ਖਬਰਾਂ
ਬਾਲ ਕਿਸ਼ਨ
ਫਿਰੋਜ਼ਪੁਰ, 22 ਸਤੰਬਰ- ਪੰਜਾਬ ਸਰਕਾਰ ਖੇਡ ਵਿਭਾਗ ਅਤੇ ਜ਼ਿਲ੍ਹਾ ਪ੍ਰਸ਼ਾਸਨ ਫਿਰੋਜ਼ਪੁਰ ਦੇ ਸਹਿਯੋਗ ਨਾਲ ਖੇਡਾਂ ਵਤਨ ਪੰਜਾਬ ਦੀਆਂ 2024 ਸੀਜ਼ਨ-3 ਤਹਿਤ ਦੂਜੇ ਦਿਨ ਨੂੰ ਗੇਮ ਅਥਲੈਟਿਕਸ, ਫੁੱਟਬਾਲ, ਖੋਹ-ਖੋਹ, ਕਬੱਡੀ(ਨਸ), ਕਬੱਡੀ(ਸਸ), ਵਾਲੀਬਾਲ(ਸੈਮਸਿੰਗ), ਵਾਲੀਬਾਲ(ਸ਼ੂਟਿੰਗ), ਹੈਂਡਬਾਲ, ਜੂਡੋ, ਗਤਕਾ, ਕਿੱਕ ਬਾਕਸਿੰਗ, ਨੈਟਬਾਲ ਅਤੇ ਕੁਸ਼ਤੀ ਸ਼ਹੀਦ ਭਗਤ ਸਿੰਘ ਸਟੇਟ ਯੂਨੀਵਰਸਿਟੀ ਫਿਰੋਜ਼ਪੁਰ ਵਿਖੇ, ਗੇਮ ਚੈੱਸ, ਲਾਅਨ ਟੈਨਿਸ ਅਤੇ ਬੈਡਮਿੰਟਨ ਦਾਸ ਐਂਡ ਬਰਾਊਨ ਵਰਲਡ ਸਕੂਲ ਵਿਖੇ, ਗੇਮ ਬਾਸਕਟਬਾਲ ਅਤੇ ਬਾਕਸਿੰਗ ਸ਼ਹੀਦ ਭਗਤ ਸਿੰਘ ਸਟੇਡੀਅਮ ਫਿਰੋਜ਼ਪੁਰ ਵਿਖੇ, ਗੇਮ ਟੇਬਲ ਟੈਨਿਸ ਇੰਡੋਰ ਹਾਲ ਸ਼ਹੀਦ ਭਗਤ ਸਿੰਘ ਸਟੇਡੀਅਮ ਫਿਰੋਜ਼ਪੁਰ ਵਿਖੇ, ਗੇਮ ਹਾਕੀ ਦੇ ਮੁਕਾਬਲੇ ਹਾਕੀ ਐਸਟ੍ਰੋਟਰਫ ਸ਼ਹੀਦ ਭਗਤ ਸਿੰਘ ਸਟੇਡੀਅਮ ਵਿਖੇ ਅਤੇ ਗੇਮ ਸਾਫਟਬਾਲ ਆਦਰਸ਼ ਸੀਨੀ. ਸੈਕੰ. ਸਕੂਲ ਹਰਦਾਸਾ ਵਿਖੇ ਦੂਜੇ ਦਿਨ ਵਿੱਚ ਸ਼ਾਮਲ ਹੁੰਦੇ ਹੋਏ ਅੰਡਰ 14, 17 ਅਤੇ 21 ਲੜਕਿਆਂ ਦੇ ਖੇਡ ਮੁਕਾਬਲੇ ਸਮਾਪਤ ਹੋਏ । ਜ਼ਿਲ੍ਹਾ ਖੇਡ ਅਫਸਰ ਨੇ ਖਿਡਾਰੀਆਂ ਨੂੰ ਖੇਡਾਂ ਵਿੱਚ ਵੱਧ ਤੋਂ ਵੱਧ ਭਾਗ ਲੈਣ ਲਈ ਪ੍ਰੇਰਿਤ ਕੀਤਾ ਅਤੇ ਸੰਬੋਧਨ ਕਰਦਿਆ ਕਿਹਾ ਕਿ ਖੇਡਾਂ ਨਾਲ ਸਾਡੇ ਸਰੀਰਿਕ ਅਤੇ ਮਾਨਸਿਕ ਦੋਵਾਂ ਪੱਖਾਂ ਤੋਂ ਵਿਕਾਸ ਹੁੰਦਾ ਹੈ।ਸ਼੍ਰੀ ਰੁਪਿੰਦਰ ਸਿੰਘ ਬਰਾੜ, ਜ਼ਿਲ੍ਹਾ ਖੇਡ ਅਫ਼ਸਰ ਫਿਰੋਜ਼ਪੁਰ ਨੇ ਜਾਣਕਾਰੀ ਸਾਂਝੀ ਕਰਦੇ ਹੋਏ ਦੱਸਿਆ ਕਿ ਇਹ ਖੇਡ ਮੁਕਾਬਲੇ ਵਿੱਚ ਗੇਮ ਹਾਕੀ ਲੜਕਿਆਂ ਵਿੱਚ ਅੰ.14 ਵਿੱਚ ਸਸਸ ਸਕੂਲ ਫਿਰੋਜ਼ਪੁਰ ਨੇ ਪਹਿਲਾ ਸਥਾਨ ਹਾਸਿਲ ਕੀਤਾ, ਜ਼ੀਰਾ ਨੇ ਦੂਸਰਾ ਅਤੇ ਸ਼ੇਰ ਸ਼ਾਹ ਵਾਲੀ ਅਕੈਡਮੀ ਨੇ ਤੀਸਰਾ ਸਥਾਨ ਹਾਸਿਲ ਕੀਤਾ । ਗੇਮ ਟੇਬਲ ਟੈਨਿਸ ਲੜਕਿਆਂ ਵਿੱਚ ਅੰ.14 ਵਿੱਚ ਹਰਸ਼ਿਤ ਬਿੰਦਰਾ ਨੇ ਪਹਿਲਾ, ਆਰਿਸ਼ ਨੇ ਦੂਸਰਾ ਅਤੇ ਖੁਸ਼ਮਨ ਸਚਦੇਵਾ ਨੇ ਤੀਸਰਾ ਸਥਾਨ ਹਾਸਿਲ ਕੀਤਾ, ਅੰ.17 ਵਿੱਚ ਅਭਿਨਵ ਬਿੰਦਰਾ ਨੇ ਪਹਿਲਾ, ਆਰਵ ਨੇ ਦੂਸਰਾ ਅਤੇ ਤੇਜਸ ਨੇ ਤੀਸਰਾ ਸਥਾਨ ਹਾਸਿਲ ਕੀਤਾ ਅਤੇ ਅੰ 21 ਵਿੱਚ ਆਦੇਸ਼ ਖੰਨਾ ਨੇ ਪਹਿਲਾ, ਇਸਮੀਤ ਸਿੰਘ ਨੇ ਦੂਸਰਾ ਅਤੇ ਗੁਰਵਿੰਦਰ ਸਿੰਘ ਨੇ ਤੀਸਰਾ ਸਥਾਨ ਹਾਸਿਲ ਕੀਤਾ। ਗੇਮ ਅਥਲੈਟਿਕਸ ਲੰਬੀ ਛਾਲ ਵਿੱਚ ਅੰ. 17 ਸਮੀਰ ਹਾਂਡਾ ਨੇ ਪਹਿਲਾ, ਜੋਬਨਪ੍ਰੀਤ ਸਿੰਘ ਨੇ ਦੂਸਰਾ ਅਤੇ ਦਿਲਜੀਤ ਸਿੰਘ ਨੇ ਤੀਸਰਾ ਸਥਾਨ ਹਾਸਿਲ ਕੀਤਾ। ਈਵੈਂਟ ਜੈਵਲਿਨ ਥਰੋ ਵਿੱਚ ਅੰ 17 ਵਿੱਚ ਸੰਗਮਦੀਪ ਸਿੰਘ ਨੇ ਪਹਿਲਾ, ਗਿਤਾਂਸ ਚੋਪੜਾ ਨੇ ਦੂਸਰਾ ਅਤੇ ਮਨਪ੍ਰੀਤ ਨੇ ਤੀਸਰਾ ਸਥਾਨ ਹਾਸਿਲ ਕੀਤਾ। ਗੇਮ ਅਥਲੈਟਿਕਸ 1500 ਮੀਟਰ ਵਿੱਚ ਅੰ 17 ਵਿੱਚ ਰਮਨਦੀਪ ਸਿੰਘ ਨੇ ਪਹਿਲਾ, ਕਿਰਨਜੀਤ ਸਿੰਘ ਨੇ ਦੂਸਰਾ ਅਤੇ ਸ਼ਿਵ ਨੇ ਤੀਸਰਾ ਸਥਾਨ ਹਾਸਿਲ ਕੀਤਾ। ਇਸੇ ਤਰ੍ਹਾ ਈਵੈਂਟ ਸ਼ਾਟ ਪੁੱਟ ਵਿੱਚ ਅੰ 17 ਵਿੱਚ ਯੁਵਰਾਜ ਸਿੰਘ ਨੇ ਪਹਿਲਾ, ਹਰਵਿੰਦਰ ਸਿੰਘ ਨੇ ਦੂਸਰਾ ਅਤੇ ਨਵਦੀਪ ਸਿੰਘ ਨੇ ਤੀਸਰਾ ਸਥਾਨ ਹਾਸਿਲ ਕੀਤਾ। ਗੇਮ ਬਾਸਕਟਬਾਲ ਵਿੱਚ ਅੰ.14 ਵਿੱਚ ਬ੍ਰਦਰ ਕਲੱਬ ਨੇ ਪਹਿਲਾ, ਆਰ.ਐਸ.ਡੀ ਸਕੂਲ ਨੇ ਦੂਸਰਾ ਅਤੇ ਡੀ.ਸੀ.ਐਮ ਸਕੂਲ ਨੇ ਤੀਸਰਾ ਸਥਾਨ ਹਾਸਿਲ ਕੀਤਾ ਅਤੇ ਅੰ .17 ਵਿੱਚ ਬ੍ਰਦਰ ਕਲੱਬ ਨੇ ਪਹਿਲਾ, ਫਾਇਰ ਕਲੱਬ ਨੇ ਦੂਸਰਾ ਅਤੇ ਸ਼ਹੀਦ ਉਧਮ ਸਿੰਘ ਕਲੱਬ ਨੇ ਤੀਸਰਾ ਸਥਾਨ ਹਾਸਿਲ ਕੀਤਾ। ਗੇਮ ਕਬੱਡੀ ਨੈਸ਼ਨਲ ਸਟਾਇਲ ਵਿੱਚ ਅੰ.14 ਵਿੱਚ ਪਿੰਡ ਵਾਹਗੇ ਵਾਲਾ ਨੇ ਪਹਿਲਾ, ਮਮਦੋਟ ਨੇ ਦੂਸਰਾ ਅਤੇ ਫਿਰੋਜ਼ਪੁਰ ਨੇ ਤੀਸਰਾ ਸਥਾਨ ਹਾਸਿਲ ਕੀਤਾ ਅਤੇ ਅੰ.17 ਵਿੱਚ ਮੈਰੀਟੋਰੀਅਮ ਸਕੂਲ ਨੇ ਪਹਿਲਾ, ਗੱਟੀ ਰਾਜੋ ਕੇ ਨੇ ਦੂਸਰਾ ਅਤੇ ਮਮਦੋਟ ਨੇ ਤੀਸਰਾ ਸਥਾਨ ਹਾਸਿਲ ਕੀਤਾ। ਇਨ੍ਹਾਂ ਖੇਡ ਮੁਕਾਬਲਿਆਂ ਵਿੱਚ ਇਸ ਮੌਕੇ ਖੇਡ ਵਿਭਾਗ ਫਿਰੋਜ਼ਪੁਰ ਦੇ ਸਮੂਰ ਕੋਚਿਜ਼, ਸਿੱਖਿਆ ਵਿਭਾਗ ਦੇ ਡੀ.ਪੀ.ਈ/ ਪੀ.ਟੀ.ਆਈ , ਸਿਹਤ ਵਿਭਾਗ ਦੀ ਟੀਮ, ਸਕਿਉਰਟੀ ਦੀ ਟੀਮ, ਪਿੰਡ ਪੰਜਾਇਤ ਮੈਂਬਰ ਅਤੇ ਹੋਰ ਕਈ ਪਤਵੰਤੇ ਸੱਜਣ ਹਾਜਰ ਰਹੇ।
Get all latest content delivered to your email a few times a month.