IMG-LOGO
ਹੋਮ ਪੰਜਾਬ : ਸਵਿਫਟ ਕਾਰ ਸਵਾਰ 7 ਪੇਟੀਆਂ ਨਾਜਾਇਜ਼ ਸ਼ਰਾਬ ਸਮੇਤ ਕਾਬੂ

ਸਵਿਫਟ ਕਾਰ ਸਵਾਰ 7 ਪੇਟੀਆਂ ਨਾਜਾਇਜ਼ ਸ਼ਰਾਬ ਸਮੇਤ ਕਾਬੂ

Admin user - Sep 23, 2024 01:34 PM
IMG

ਬਾਲ ਕਿਸ਼ਨ
ਫ਼ਿਰੋਜ਼ਪੁਰ, 23 ਸਤੰਬਰ - ਥਾਣਾ ਸਿਟੀ ਫਿਰੋਜ਼ਪੁਰ ਪੁਲਿਸ ਨੇ ਗਸ਼ਤ ਅਤੇ ਚੈਕਿੰਗ ਦੌਰਾਨ ਮਿਲੀ ਸੂਚਨਾ ਦੇ ਆਧਾਰ ’ਤੇ ਨਾਕਾਬੰਦੀ ਕਰਕੇ ਸਵਿਫਟ ਕਾਰ ਸਵਾਰ ਵਿਅਕਤੀ ਨੂੰ ਗ੍ਰਿਫਤਾਰ ਕਰਕੇ ਉਸ ਦੇ ਕਬਜੇ ਵਿਚੋਂ ਨਾਜਾਇਜ਼ ਸ਼ਰਾਬ ਦੀਆਂ ਪੇਟੀਆਂ ਬਰਾਮਦ ਕੀਤੀਆਂ ਹਨ। ਇਸ ਸਬੰਧੀ ਪੁਲਿਸ ਨੇ ਮੁਲਜ਼ਮ ਖ਼ਿਲਾਫ਼ ਆਬਕਾਰੀ ਐਕਟ ਤਹਿਤ ਮਾਮਲਾ ਦਰਜ ਕਰ ਲਿਆ ਹੈ। ਜਾਣਕਾਰੀ ਦਿੰਦਿਆਂ ਥਾਣਾ ਸਿਟੀ ਫਿਰੋਜ਼ਪੁਰ ਦੇ ਸਹਾਇਕ ਇੰਸਪੈਕਟਰ ਜਗਰੂਪ ਸਿੰਘ ਨੇ ਦੱਸਿਆ ਕਿ ਬੀਤੇ ਦਿਨ ਪੁਲਸ ਪਾਰਟੀ ਸਮੇਤ ਗਸ਼ਤ ਅਤੇ ਚੈਕਿੰਗ ਦੌਰਾਨ ਉਨ੍ਹਾਂ ਨੂੰ ਸੂਚਨਾ ਮਿਲੀ ਸੀ ਕਿ ਦੋਸ਼ੀ ਸਾਜਨ ਪੁੱਤਰ ਸਰਵਣ ਕੁਮਾਰ ਵਾਸੀ ਮੁਹੱਲਾ ਡੋਲਿਆਂ ਵਾਲਾ ਨੇੜੇ ਮੂਲੇ ਦੀ ਚੱਕੀ ਮੁਲਤਾਨੀ ਗੇਟ ਸਿਟੀ ਫਿਰੋਜ਼ਪੁਰ ਬਾਹਰੋਂ ਅੰਗਰੇਜ਼ੀ ਅਤੇ ਦੇਸੀ ਸ਼ਰਾਬ ਸਸਤੇ ਭਾਅ ’ਤੇ ਲਿਆ ਕੇ ਵੱਧ ਭਾਅ ’ਤੇ ਅਤੇ ਅੱਜ ਸਵਿਫਟ ਕਾਰ ਨੰਬਰ ਪੀ.ਬੀ.-30ਏ.ਏ.-2863 ਸਮੇਤ ਕਈ ਪੇਟੀਆਂ ਅੰਗਰੇਜ਼ੀ ਸ਼ਰਾਬ ਲੈ ਕੇ ਫ਼ਿਰੋਜ਼ਪੁਰ ਵੱਲ ਨੂੰ ਆ ਰਹੀ ਹੈ, ਜੇਕਰ ਨਾਕਾਬੰਦੀ ਕੀਤੀ ਜਾਵੇ ਤਾਂ ਕਾਬੂ ਕੀਤਾ ਜਾ ਸਕਦਾ ਹੈ। ਜਿਸ ’ਤੇ ਪੁਲਿਸ ਨੇ ਨਾਕਾਬੰਦੀ ਕਰ ਕੇ ਦੋਸ਼ੀ ਨੂੰ ਕਾਰ ਸਮੇਤ ਕਾਬੂ ਕਰ ਕੇ ਉਸ ਦੇ ਕਬਜ਼ੇ ’ਚੋਂ 4 ਪੇਟੀਆਂ ਅੰਗਰੇਜ਼ੀ ਅਤੇ 3 ਪੇਟੀਆਂ ਦੇਸੀ ਸ਼ਰਾਬ ਬਰਾਮਦ ਕੀਤੀ। ਮਾਮਲੇ ਦੀ ਜਾਂਚ ਕਰ ਰਹੇ ਥਾਣਾ ਮੁਖੀ ਜਗਰੂਪ ਸਿੰਘ ਨੇ ਦੱਸਿਆ ਕਿ ਪੁਲਿਸ ਨੇ ਉਕਤ ਮਾਮਲੇ ’ਚ ਕਥਿਤ ਦੋਸ਼ੀਆਂ ਖਿਲਾਫ ਮਾਮਲਾ ਦਰਜ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।

Share:

ਸੰਪਾਦਕ ਦਾ ਡੈਸਕ

Jagdishthind

Reporter

ਕੱਪੜ ਛਾਣ

Watch LIVE TV
Emediasolutions TV
Subscribe

Get all latest content delivered to your email a few times a month.