ਤਾਜਾ ਖਬਰਾਂ
ਬਾਲ ਕਿਸ਼ਨ
ਫ਼ਿਰੋਜ਼ਪੁਰ, 24 ਸਤੰਬਰ- ਫ਼ਿਰੋਜ਼ਪੁਰ ਅੰਦਰ ਲਗਾਤਾਰ ਵੱਧ ਰਹੀਆਂ ਅਪਰਾਧਕ ਘਟਨਾਵਾਂ ਨਾਲ ਕਾਨੂੰਨ ਤੇ ਵਿਵਸਥਾ ਦੀ ਸਥਿਤੀ ਪੂਰੀ ਤਰ੍ਹਾਂ ਡਾਵਾਂਡੋਲ ਹੁੰਦੀ ਦਿਖਾਈ ਦੇ ਰਹੀ ਹੈ। ਅੱਜ ਫ਼ਿਰੋਜ਼ਪੁਰ ਛਾਉਣੀ ਬੱਸ ਸਟੈਂਡ ਦੇ ਪਿਛਲੇ ਪਾਸੇ ਕੁਝ ਹਥਿਆਰਬੰਦ ਵਿਅਕਤੀਆਂ ਵਲੋਂ ਇਕ ਨੌਜਵਾਨ ਨੂੰ ਤੇਜ਼ਧਾਰ ਕਾਪਿਆਂ ਨਾਲ ਵੱਢ ਦਿੱਤਾ ਅਤੇ ਫਰਾਰ ਹੋ ਗਏ। ਸਥਾਨਕ ਲੋਕਾਂ ਵਲੋਂ ਗੰਭੀਰ ਰੂਪ ’ਚ ਜ਼ਖ਼ਮੀ ਨੌਜਵਾਨ ਨੂੰ ਇਲਾਜ ਲਈ ਸਿਵਲ ਹਸਪਤਾਲ ਫ਼ਿਰੋਜਪੁਰ ਵਿਖੇ ਦਾਖ਼ਲ ਕਰਵਾਇਆ ਗਿਆ।
Get all latest content delivered to your email a few times a month.