IMG-LOGO
ਹੋਮ ਪੰਜਾਬ : ਅਕਾਲੀ ਨੋਨਾ ਬਰਾੜ ਅਕਾਲੀ ਦਲ ਨੂੰ ਛੱਡ ਪਰਿਵਾਰ ਸਮੇਤ ਆਮ...

ਅਕਾਲੀ ਨੋਨਾ ਬਰਾੜ ਅਕਾਲੀ ਦਲ ਨੂੰ ਛੱਡ ਪਰਿਵਾਰ ਸਮੇਤ ਆਮ ਆਦਮੀ ਪਾਰਟੀ ਵਿੱਚ ਹੋਏ ਸ਼ਾਮਿਲ

Admin user - Sep 24, 2024 05:42 PM
IMG


ਜਗਦੀਸ਼ ਥਿੰਦ
ਫਾਜ਼ਿਲਕਾ 24 ਸਤੰਬਰ

ਫਾਜ਼ਿਲਕਾ ਦੇ ਵਿਧਾਇਕ ਸ੍ਰੀ ਨਰਿੰਦਰ ਪਾਲ ਸਿੰਘ ਸਵਨਾ ਦੀ ਅਗਵਾਈ ਵਿੱਚ ਪਿੰਡ ਅਭੁੰਨ ਦੇ ਲਖਵੀਰ ਸਿੰਘ ਉਰਫ ਨੋਨਾ ਬਰਾੜ ਸੀਨੀਅਰ ਆਗੂ ਅਕਾਲੀ ਦਲ ਛੱਡ ਕੇ ਆਪਣੇ ਪਰਿਵਾਰ ਸਮੇਤ ਆਮ ਆਦਮੀ ਪਾਰਟੀ ਵਿੱਚ ਸ਼ਾਮਿਲ ਹੋਏ! ਇਸ ਮੌਕੇ ਆਮ ਆਦਮੀ ਪਾਰਟੀ ਦੇ ਸੀਨੀਅਰ ਲੀਡਰ ਅਰੁਣ ਵਧਵਾ, ਗੁਰਪਾਲ ਸਿੰਘ, ਸ਼ੇਰਬਾਜ ਸਿੰਘ ਪੂਰਨ ਪੱਟੀ, ਭਰਪੂਰ ਸਿੰਘ, ਸਿਮਰਜੀਤ ਬਰਾੜ ਸਰਪੰਚ ਜੋੜਕੀ ਕੰਕਰ ਵਾਲੀ ਸ਼ਾਮਿਲ ਰਹੇ!

ਵਿਧਾਇਕ ਸ੍ਰੀ ਨਰਿੰਦਰ ਪਾਲ ਸਿੰਘ ਸਵਨਾ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਲਗਾਤਾਰ ਲੋਕ ਪੱਖੀ ਕੰਮ ਕਰ ਰਹੀ ਹੈ ਤੇ ਲੋਕ ਭਲਾਈ ਫੈਸਲੇ ਲੈ ਰਹੀ ਹੈ! ਉਨ੍ਹਾਂ ਕਿਹਾ ਕਿ ਪਾਰਟੀ ਵਿਚ ਜੋ ਵੀ ਨੁਮਾਇੰਦਾ ਪਾਰਟੀ ਵਿਚ ਸ਼ਾਮਲ ਹੁੰਦਾ ਹੈ ਉਸ ਨੂੰ ਪਾਰਟੀ ਵਿੱਚ ਪੂਰਾ ਮਾਣ ਸਨਮਾਨ ਦਿੱਤਾ ਜਾਵੇਗਾ ਤੇ ਵਿਕਾਸ ਦੇ ਕੰਮ ਨਾਲ ਲੈ ਕੇ ਨੇਪਰੇ ਚਾੜੇ ਜਾਣਗੇ! ਉਹਨਾਂ ਕਿਹਾ ਕਿ ਹਲਕੇ ਦੇ ਸਾਰੇ ਵਿਕਾਸ ਕਾਰਜ ਪਾਰਟੀ ਬਾਜੀ ਤੋਂ ਉੱਪਰ ਉੱਠ ਕੇ ਕੀਤੇ ਜਾ ਰਹੇ ਹਨ!

Share:

ਸੰਪਾਦਕ ਦਾ ਡੈਸਕ

Jagdishthind

Reporter

ਕੱਪੜ ਛਾਣ

Watch LIVE TV
Emediasolutions TV
Subscribe

Get all latest content delivered to your email a few times a month.