ਤਾਜਾ ਖਬਰਾਂ
ਬਾਲ ਕਿਸ਼ਨ
ਫ਼ਿਰੋਜ਼ਪੁਰ, 24 ਸਤੰਬਰ- ਫ਼ਿਰੋਜ਼ਪੁਰ ਪੁਲਿਸ ਵਲੋਂ ਮਾੜੇ ਅਨਸਰਾਂ ਖ਼ਿਲਾਫ਼ ਵਿੱਢੀ ਮੁਹਿੰਮ ਨੂੰ ਅੱਜ ਓਦੋਂ ਵੱਡੀ ਸਫਲਤਾ ਹਾਸਿਲ ਹੋਈ, ਜਦ ਫ਼ਿਰੋਜ਼ਪੁਰ ਦੇ ਥਾਣਾ ਸਿਟੀ ਦੇ ਐੱਸ.ਐਚ.ਓ. ਹਰਿੰਦਰ ਸਿੰਘ ਚਮੇਲੀ ਨੇ ਰਾਤ ਦੇ ਸਮੇਂ ਆਪਣੇ ਜਾਲ ਵਿਚ ਫਸਾ ਲੁੱਟ–ਖੋਹ ਕਰਨ ਵਾਲੀਆਂ 5 ਮਹਿਲਾਵਾਂ ਨੂੰ ਸਾਥੀਆਂ ਸਮੇਤ ਗ੍ਰਿਫ਼ਤਾਰ ਕੀਤਾ ਹੈ, ਜਿਨ੍ਹਾਂ ਕੋਲੋਂ ਤੇਜ਼ਧਾਰ ਹਥਿਆਰ ਵੀ ਬਰਾਮਦ ਕੀਤੇ ਗਏ ਹਨ। ਇਸ ਸਬੰਧੀ ਜਾਣਕਾਰੀ ਦਿੰਦਿਆਂ ਥਾਣਾ ਸਿਟੀ ਦੇ ਐੱਸ.ਐਚ.ਓ. ਹਰਿੰਦਰ ਸਿੰਘ ਚਮੇਲੀ ਨੇ ਦੱਸਿਆ ਕਿ ਇਸ ਗਿਰੋਹ ਵਿਚ 5 ਔਰਤਾਂ ਵੀ ਸ਼ਾਮਿਲ ਹਨ, ਜੋ ਰਾਤ ਦੇ ਸਮੇਂ ਲੋਕਾਂ ਨੂੰ ਆਪਣੇ ਜਾਲ ਵਿਚ ਫਸਾ ਪਾਸੇ ਲੈ ਜਾਂਦੀਆਂ ਸਨ ਅਤੇ ਬਾਅਦ ਵਿਚ ਉਨ੍ਹਾਂ ਦੇ ਸਾਥੀ ਉਨ੍ਹਾਂ ਨੂੰ ਤੇਜ਼ਧਾਰ ਹਥਿਆਰ ਦਿਖਾ ਉਨ੍ਹਾਂ ਕੋਲੋਂ ਲੁੱਟ–ਖੋਹ ਕਰ ਲੈਂਦੇ ਸਨ। ਪੁਲਿਸ ਨੇ ਦੱਸਿਆ ਕਿ ਇਸ ਗਿਰੋਹ ਵਿਚ ਮਹਿਲਾਵਾਂ ਸਮੇਤ ਟੋਟਲ 17 ਲੋਕ ਸ਼ਾਮਿਲ ਹਨ, ਜਿਨ੍ਹਾਂ ਵਿਚੋਂ ਪੁਲਿਸ ਨੇ 5 ਔਰਤਾਂ ਅਤੇ 7 ਵਿਅਕਤੀ ਗ੍ਰਿਫ਼ਤਾਰ ਕੀਤੇ ਹਨ ਅਤੇ 17 ਲੋਕਾਂ ਦੇ ਖ਼ਿਲਾਫ਼ ਮਾਮਲਾ ਦਰਜ ਕਰ ਬਾਕੀਆਂ ਦੀ ਭਾਲ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਇਹ ਔਰਤਾਂ ਫ਼ਿਰੋਜ਼ਪੁਰ ਦੀਆਂ ਵੱਖ–ਵੱਖ ਬਸਤੀਆਂ ਦੀਆਂ ਰਹਿਣ ਵਾਲੀਆਂ ਹਨ।
Get all latest content delivered to your email a few times a month.