IMG-LOGO
ਹੋਮ ਪੰਜਾਬ : ਪੁਲਿਸ ਨੇ ਡਰੱਗ ਸੌਦਾਗਰ ਨੂੰ 15 ਲੱਖ ਰੁਪਏ ਦੀ ਡਰੱਗ...

ਪੁਲਿਸ ਨੇ ਡਰੱਗ ਸੌਦਾਗਰ ਨੂੰ 15 ਲੱਖ ਰੁਪਏ ਦੀ ਡਰੱਗ ਮਨੀ, ਮੋਬਾਈਲ ਫ਼ੋਨ ਅਤੇ ਥਾਰ ਕਾਰ ਸਮੇਤ ਕੀਤਾ ਕਾਬੂ 

Admin user - Sep 24, 2024 07:52 PM
IMG

ਬਾਲ ਕਿਸ਼ਨ
ਫ਼ਿਰੋਜ਼ਪੁਰ, 24 ਸਤੰਬਰ- ਸੀ.ਆਈ.ਏ ਸਟਾਫ਼ ਫ਼ਿਰੋਜ਼ਪੁਰ ਦੀ ਪੁਲਿਸ ਨੇ ਬੀਤੇ ਦਿਨ ਗਸ਼ਤ ਅਤੇ ਚੈਕਿੰਗ ਦੌਰਾਨ ਮਿਲੀ ਸੂਚਨਾ ਦੇ ਆਧਾਰ ’ਤੇ ਕਿਲਾ ਵਾਲਾ ਚੋਂਕ ਵਿਖੇ ਇੱਕ ਨਸ਼ਾ ਤਸਕਰ ਨੂੰ ਕਾਬੂ ਕਰਕੇ ਉਸ ਦੇ ਕਬਜ਼ੇ ’ਚੋਂ 15 ਲੱਖ ਰੁਪਏ ਦੀ ਡਰੱਗ ਮਨੀ, ਮੋਬਾਈਲ ਫ਼ੋਨ ਅਤੇ ਥਾਰ ਗੱਡੀ ਬਰਾਮਦ ਕੀਤੀ ਹੈ । ਇਸ ਸਬੰਧੀ ਥਾਣਾ ਸਦਰ ਫ਼ਿਰੋਜ਼ਪੁਰ ਦੀ ਪੁਲੀਸ ਨੇ ਮੁਲਜ਼ਮ ਖ਼ਿਲਾਫ਼ ਐਨਡੀਪੀਐਸ ਐਕਟ ਤਹਿਤ ਕੇਸ ਦਰਜ ਕਰ ਲਿਆ ਹੈ। ਜਾਣਕਾਰੀ ਦਿੰਦਿਆਂ ਥਾਣਾ ਸੀਆਈਏ ਸਟਾਫ਼ ਦੇ ਸਹਾਇਕ ਇੰਸਪੈਕਟਰ ਨਰਿੰਦਰ ਕੁਮਾਰ ਨੇ ਦੱਸਿਆ ਕਿ ਬੀਤੇ ਦਿਨ ਪੁਲਿਸ ਪਾਰਟੀ ਸਮੇਤ ਗਸ਼ਤ ਅਤੇ ਚੈਕਿੰਗ ਦੌਰਾਨ ਉਨ੍ਹਾਂ ਨੂੰ ਕਿਲ੍ਹਾ ਵਾਲਾ ਚੌਕ ਨੇੜੇ ਸੂਚਨਾ ਮਿਲੀ ਸੀ ਕਿ ਕਥਿਤ ਦੋਸ਼ੀ ਬਿੰਦਰ ਸਿੰਘ ਪੁੱਤਰ ਮੰਗਲ ਸਿੰਘ ਵਾਸੀ ਪਿੰਡ ਪੀਰ ਇਸਮਾਈਲ ਖਾਂ, ਹਾਲ ਵਾਸੀ ਕ੍ਰਿਸ਼ਨਾ ਐਨਕਲੇਵ ਰੋਡ ਨੇੜੇ ਡੇਰਾ ਰਾਧਾ ਸੁਆਮੀ ਸਿਟੀ ਫ਼ਿਰੋਜ਼ਪੁਰ ਹੈਰੋਇਨ ਵੇਚਣ ਦਾ ਕੰਮ ਕਰਦਾ ਹੈ ਅਤੇ ਅੱਜ ਵੀ ਉਹ ਆਸ-ਪਾਸ ਦੇ ਪਿੰਡਾਂ ਵਿੱਚ ਹੈਰੋਇਨ ਸਪਲਾਈ ਕਰਕੇ ਪੈਸੇ ਇਕੱਠੇ ਕਰ ਰਿਹਾ ਹੈ ਅਤੇ ਆਪਣੀ ਥਾਰ ਗੱਡੀ ਨੰਬਰ ਪੀ.ਬੀ.-05ਏ.ਐਮ.-2679 ਵਿੱਚ ਆ ਰਿਹਾ ਹੈ ਤਾਂ ਨਾਕਾਬੰਦੀ ਕੀਤੀ ਜਾਵੇ। ਫਿਰ ਉਸਨੂੰ ਕਾਬੂ ਕੀਤਾ ਜਾ ਸਕਦਾ ਹੈ। ਜਿਸ ’ਤੇ ਪੁਲਿਸ ਨੇ ਪਿੰਡ ਖੈਫੇਮੇਕੀ ਦੇ ਕੋਲ ਨਾਕਾਬੰਦੀ ਕਰ ਕੇ ਦੋਸ਼ੀ ਨੂੰ ਗਿ੍ਰਫਤਾਰ ਕਰ ਲਿਆ ਅਤੇ ਉਸ ਦੇ ਕਬਜ਼ੇ ’ਚੋਂ 15 ਲੱਖ ਰੁਪਏ ਦੀ ਡਰੱਗ ਮਨੀ, ਮੋਬਾਇਲ ਅਤੇ ਥਾਰ ਗੱਡੀ ਬਰਾਮਦ ਕੀਤੀ। ਮਾਮਲੇ ਦੀ ਜਾਂਚ ਕਰ ਰਹੇ ਨਰਿੰਦਰ ਕੁਮਾਰ ਨੇ ਦੱਸਿਆ ਕਿ ਪੁਲਸ ਨੇ ਉਕਤ ਮਾਮਲੇ ’ਚ ਕਥਿਤ ਦੋਸ਼ੀਆਂ ਖਿਲਾਫ ਮਾਮਲਾ ਦਰਜ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।

Share:

ਸੰਪਾਦਕ ਦਾ ਡੈਸਕ

Jagdishthind

Reporter

ਕੱਪੜ ਛਾਣ

Watch LIVE TV
Emediasolutions TV
Subscribe

Get all latest content delivered to your email a few times a month.