IMG-LOGO
ਹੋਮ ਪੰਜਾਬ : ਫਿਰੋਜਪੁਰ ‘ਚ ਭਗਵੰਤ ਮਾਨ ਦਾ ਰੋਡ ਸ਼ੋਅ ਅੱਜ

ਫਿਰੋਜਪੁਰ ‘ਚ ਭਗਵੰਤ ਮਾਨ ਦਾ ਰੋਡ ਸ਼ੋਅ ਅੱਜ

Admin user - Feb 07, 2022 04:04 AM
IMG


 ਫਿਰੋਜ਼ਪੁਰ 7 ਫਰਵਰੀ (ਵਿਸ਼ਵਜੀਤ ਸਿੰਘ ਥਿੰਦ) : ਆਮ ਆਦਮੀ ਪਾਰਟੀ ਪੰਜਾਬ ਦੇ ਮੁੱਖ ਮੰਤਰੀ ਅਹੁਦੇ ਦੇ ਉਮੀਦਵਾਰ ਭਗਵੰਤ ਮਾਨ 8 ਫਰਵਰੀ ਦਿਨ ਮੰਗਲਵਾਰ ਨੂੰ ਹਲਕਾ ਫਿਰੋਜਪੁਰ ਸ਼ਹਿਰੀ ਵਿਖੇ ਪਾਰਟੀ ਉਮੀਦਵਾਰ ਰਣਬੀਰ ਸਿੰਘ ਭੁੱਲਰ ਦੇ ਹੱਕ ਵਿਚ ਰੋਡ ਸ਼ੋਅ ਕਰਨ ਜਾ ਰਹੇ ਹਨ। ਰੋਡ ਸ਼ੋਅ ਦੁਪਹਿਰ 2 ਵਜੇ ਖਾਈ ਫੇਮੇ ਕੇ ਤੋਂ ਸ਼ੁਰੂ ਹੋ ਕੇ ਛਾਉਣੀ ਸਬਜ਼ੀ ਮੰਡੀ, ਦਿੱਲੀ ਗੇਟ, ਬਾਂਸੀ ਗੇਟ ਹੁੰਦਾ ਹੋਇਆ ਸ਼ਹਿਰ ਦੇ ਵੱਖ-ਵੱਖ ਬਜਾਰਾਂ ਵਿੱਚੋਂ ਗੁਜਰੇਗਾ। ਇਹ ਜਾਣਕਾਰੀ ਹਲਕਾ ਫਿਰੋਜਪੁਰ ਸ਼ਹਿਰੀ ਦੇ ਉਮੀਦਵਾਰ ਰਣਬੀਰ ਭੁੱਲਰ ਦੇ ਭਰਾ ਕੁਲਦੀਪ ਸਿੰਘ ਭੁੱਲਰ ਨੇ ਦਿੱਤੀ। ਉਨ੍ਹਾਂ ਕਿਹਾ ਕਿ ਭਗਵੰਤ ਮਾਨ ਦੀ ਫੇਰੀ ਨੂੰ ਲੈ ਕੇ ਲੋਕਾਂ ਵਿਚ ਭਾਰੀ ਉਤਸ਼ਾਹ ਦੇਖਣ ਨੂੰ ਮਿਲ ਰਿਹਾ ਹੈ ਅਤੇ ਭਗਵੰਤ ਮਾਨ ਦੀ ਫੇਰੀ ਤੋਂ ਬਾਅਦ ਫਿਰੋਜ਼ਪੁਰ ਸ਼ਹਿਰੀ ਅੰਦਰ ਮੁਕਾਬਲਾ ਇਕ ਤਰਫਾ ਹੀ ਰਹਿ ਜਾਏਗਾ, ਬਾਕੀ ਪਾਰਟੀਆਂ ਦਾ ਸਫਾਇਆ ਹੋ ਜਾਵੇਗਾ। 

 

PDF
Share:

ਸੰਪਾਦਕ ਦਾ ਡੈਸਕ

Jagdishthind

Reporter

ਕੱਪੜ ਛਾਣ

Watch LIVE TV
Emediasolutions TV
Subscribe

Get all latest content delivered to your email a few times a month.