IMG-LOGO
ਹੋਮ ਪੰਜਾਬ : MLA ਰਣਬੀਰ ਸਿੰਘ ਭੁੱਲਰ ਨੇ ਚਾਈਨਾ ਡੋਰ ਦੀ ਵਿਕਰੀ ਤੇ...

MLA ਰਣਬੀਰ ਸਿੰਘ ਭੁੱਲਰ ਨੇ ਚਾਈਨਾ ਡੋਰ ਦੀ ਵਿਕਰੀ ਤੇ ਵਰਤੋਂ ਵਿਰੁੱਧ ਲੋਕਾਂ ਨੂੰ ਕੀਤਾ ਜਾਗਰੂਕ

Admin user - Dec 08, 2022 10:06 AM
IMG

 Bolda Punjab

ਫਿਰੋਜ਼ਪੁਰ 7 ਦਸੰਬਰ 2022.
  ਆਉਣ ਵਾਲੇ ਬਸੰਤ ਪੰਚਮੀ ਦੇ ਤਿਉਹਾਰ ਨੂੰ ਮੱਦੇਨਜ਼ਰ ਰੱਖਦੇ ਹੋਏ ਫਿਰੋਜ਼ਪੁਰ ਸ਼ਹਿਰੀ ਹਲਕੇ ਦੇ ਵਿਧਾਇਕ ਸ. ਰਣਬੀਰ ਸਿੰਘ ਭੁੱਲਰ ਨੇ ਚਾਈਨਾ ਡੋਰ ਦੀ ਵਿੱਕਰੀ ਤੇ ਵਰਤੋ ਨੂੰ ਰੋਕਣ ਲਈ ਲੋਕਾਂ ਨੂੰ ਜਾਗਰੂਕ ਕੀਤਾ। ਉਨ੍ਹਾਂ ਕਿਹਾ ਕਿ ਚਾਈਨਾ ਡੋਰ ਦੀ ਵਰਤੋਂ ਮਨੁੱਖਾਂ, ਪਸ਼ੂਆਂ ਤੇ ਪੰਛੀਆਂ ਲਈ ਜਾਨਲੇਵਾ ਸਾਬਤ ਹੁੰਦੀ ਹੈ।  ਉਨ੍ਹਾਂ ਜ਼ਿਲ੍ਹੇ ਦੇ  ਡੋਰ ਵੇਚਣ ਵਾਲੇ ਦੁਕਾਨਦਾਰਾਂ ਅਤੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਨਾ ਹੀ ਚਾਈਨਾ ਡੋਰ ਵੇਚਣ ਅਤੇ ਨਾ ਹੀ ਲੋਕ ਇਸ ਮਾਰੂ ਡੋਰ ਨੂੰ ਖਰੀਦਣ।

          ਵਿਧਾਇਕ ਸ. ਭੁੱਲਰ ਨੇ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ ਤੇ ਪੁਲਿਸ ਨੂੰ ਵੀ ਚਾਈਨਾ ਡੋਰ ਦੀ ਵਿਕਰੀ ਤੇ ਵਰਤੋਂ ਨੂੰ ਸਖਤੀ ਨਾਲ ਰੋਕਣ ਲਈ ਕਿਹਾ ਗਿਆ ਹੈ। ਉਨ੍ਹਾਂ ਸਮੂਹ ਡੋਰ ਵਿਕ੍ਰੇਤਾਵਾਂ ਨੂੰ ਕਿਹਾ ਕਿ ਸਾਡਾ ਸਾਰਿਆਂ ਦਾ ਵੀ ਦੇਸ਼ ਦੇ ਨਾਗਰਿਕ ਹੋਣ ਕਰਕੇ ਇਹ ਫ਼ਰਜ਼ ਬਣਦਾ ਹੈ ਕਿ ਅਸੀਂ ਚਾਈਨਾ ਡੋਰ ਨੂੰ ਖ਼ਤਮ ਕਰੀਏ ਤੇ ਮਨੁੱਖਤਾ ਤੇ ਜਾਨਵਰਾਂ/ਪੰਛੀਆਂ ਨੂੰ ਇਸ ਨਾਲ ਹੋਣ ਵਾਲੀਆਂ ਮਾਰੂ ਘਟਨਾਵਾਂ ਤੋ ਬਚਾਈਏ। ਉਨ੍ਹਾਂ ਕਿਹਾ ਕਿ ਜੇਕਰ ਕੋਈ ਵੀ ਦੁਕਾਨਦਾਰ ਚਾਈਨਾ ਡੋਰ ਦਾ ਸਟਾਕ ਕਰੇਗਾ ਜਾਂ ਉਸ ਕੋਲੋ ਇਹ ਡੋਰ ਫੜੀ ਗਈ ਤਾਂ ਉਸ ਖਿਲਾਫ ਬਣਦੀ ਕਾਨੂੰਨੀ ਕਾਰਵਾਈ ਕਰਵਾਈ ਜਾਵੇਗੀ ਅਤੇ ਚਾਈਨਾ ਡੋਰ ਦੀ ਵਰਤੋਂ ਕਰਨ ਵਾਲਿਆਂ ਖਿਲਾਫ ਵੀ ਬਣਦੀ ਕਾਨੂੰਨੀ ਕਾਰਵਾਈ ਲਈ ਪੁਲਿਸ ਨੂੰ ਕਿਹਾ ਗਿਆ ਹੈ।  ਉਨ੍ਹਾਂ ਕਿਹਾ ਕਿ ਲੋਕ ਖੁਦ ਵੀ ਆਪਣੇ ਬੱਚਿਆਂ ਨੂੰ ਇਸ ਡੋਰ ਦੇ ਭਿਆਨਕ ਪ੍ਰਭਾਵਾਂ ਬਾਰੇ ਜਾਣੂ ਕਰਵਾਉਣ ਤਾਂ ਜੋ ਬੱਚੇ ਇਸ ਡੋਰ ਦੀ ਵਰਤੋਂ ਨਾ ਕਰਨ। ਉਨ੍ਹਾਂ ਆਮ ਲੋਕਾਂ ਅਤੇ ਸਮੂਹ ਐਨ.ਜੀ.ਓ. ਨੂੰ ਵੀ ਚਾਈਨਾ ਡੋਰ ਦੀ ਵਰਤੋਂ ਰੋਕਣ ਲਈ ਸਹਿਯੋਗ ਕਰਨ ਲਈ ਕਿਹਾ। ਉਨ੍ਹਾਂ ਕਿਹਾ ਕਿ ਸਾਡੇ ਸਾਰਿਆਂ ਦੀ ਸਾਂਝੀ ਜ਼ਿੰਮੇਵਾਰੀ ਹੈ ਕਿ ਫਿਰੋਜ਼ਪੁਰ ਜ਼ਿਲ੍ਹੇ ਨੂੰ ਸਾਫ਼ ਸੁਥਰਾ ਤੇ ਚਾਈਨਾ ਡੋਰ ਤੋ ਮੁਕਤ ਰੱਖੀਏ ।

          ਵਿਧਾਇਕ ਸ. ਰਣਬੀਰ ਸਿੰਘ ਭੁੱਲਰ ਨੇ ਚਾਈਨਾ ਡੋਰ ਦੇ ਭਿਆਨਕ ਪ੍ਰਭਾਵਾਂ ਬਾਰੇ ਦੱਸਦਿਆਂ ਕਿਹਾ ਇਹ ਡੋਰ ਜਿੱਥੇ ਦੋ ਪਹੀਆ ਵਾਹਨ ਚਲਾਉਣ ਵਾਲਿਆਂ ਦੇ ਗਲ, ਨੱਕ ਤੇ ਕੰਨ ਕੱਟਦੀ ਹੈ, ਉੱਥੇ ਹੀ ਪੰਛੀਆਂ ਤੋਂ ਇਲਾਵਾ ਪਸ਼ੂਆਂ ਦਾ ਵੀ ਇਸ ਨਾਲ ਜਾਨਲੇਵਾ ਨੁਕਸਾਨ ਹੁੰਦਾ ਹੈ। ਉਨ੍ਹਾਂ ਕਿਹਾ ਕਿ ਇਹ ਚਾਈਨਾ ਡੋਰ ਨਾਈਲਨ/ਪਲਾਸਟਿਕ (ਕੱਚ ਦੇ ਪਾਊਡਰ) ਦੀ ਬਣੀ ਹੁੰਦੀ ਹੈ ਇਸ ਲਈ ਇਹ ਡੋਰ ਨਾ ਹੀ ਗਲਦੀ ਹੈ ਅਤੇ ਨਾ ਹੀ ਛੇਤੀ  ਟੁੱਟਦੀ ਹੈ। ਇਹ ਡੋਰ ਪਿਛਲੇ ਸਾਲਾਂ ਵਿੱਚ ਮਨੁੱਖਾਂ, ਪੰਛੀਆਂ ਤੇ ਹੋਰ ਜਾਨਵਰਾਂ ਲਈ ਬਹੁਤ ਖਤਰਨਾਕ ਸਾਬਤ ਹੋਈ ਹੈ ਅਤੇ ਇਸ ਨਾਲ ਕਾਫੀ ਦੁਰਘਟਨਾਵਾਂ ਹੋਈਆਂ ਹਨ। ਉਨ੍ਹਾਂ ਲੋਕਾਂ ਨੂੰ ਪੁਰਜ਼ੋਰ ਅਪੀਲ ਕਰਦਿਆਂ ਕਿਹਾ ਕਿ ਉਹ ਇਸ ਵਾਰ ਬਸੰਤ ਪੰਚਮੀ ਦੇ ਤਿਉਹਾਰ ਮੌਕੇ ਇਸ ਚਾਈਨਾ ਡੋਰ ਦੀ ਵਰਤੋਂ ਨਾ ਕਰਨ।

Share:

ਸੰਪਾਦਕ ਦਾ ਡੈਸਕ

Jagdishthind

Reporter

ਕੱਪੜ ਛਾਣ

Watch LIVE TV
Emediasolutions TV
Subscribe

Get all latest content delivered to your email a few times a month.