ਤਾਜਾ ਖਬਰਾਂ
ਬੋਲਦਾ ਪੰਜਾਬ ਬਿਊਰੋ
ਚੰਡੀਗੜ੍ਹ 22 ਅਕਤੂਬਰ 2024 : ਹੁਣ ਪੰਜਾਬ ਸਰਕਾਰ ਨੇ ਡੇਰਾ ਮੁਖੀ ਵਿਰੁਧ ਮੁਕੱਦਮਾ ਚਲਾਉਣ ਦੀ ਮੰਨਜ਼ੂਰੀ ਦੇ ਦਿੱਤੀ ਹੈ।
ਪੰਜਾਬ ਪੁਲਿਸ ਵੱਲੋਂ ਡੇਰਾ ਸਿਰਸਾ ਮੁਖੀ ਖਿ਼ਲਾਫ਼ 2015 ਦੇ ਸ਼੍ਰੀ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਸਬੰਧੀ ਦਰਜ ਮੁਕਦਮਿਆਂ ਦੀ ਸੁਣਵਾਈ ਉੱਪਰ ਪੰਜਾਬ ਤੇ ਹਰਿਆਣਾ ਹਾਈਕੋਰਟ ਵੱਲੋਂ ਰੋਕ ਲਗਾ ਦਿੱਤੀ ਗਈ ਸੀ ।
ਸੁਪਰੀਮ ਕੋਰਟ ਵੱਲੋਂ ਲੱਗੀ ਰੋਕ ਹਟਾਉਣ ਤੋਂ ਬਾਅਦ ਪੰਜਾਬ ਸਰਕਾਰ ਤੋਂ ਮਨਜ਼ੂਰੀ ਮੰਗੀ ਗਈ ਸੀ ਜਿਸਨੂੰ ਪੰਜਾਬ ਸਰਕਾਰ ਨੇ ਪ੍ਰਵਾਨ ਕਰ ਲਿਆ ਹੈ ਅਤੇ ਹੁਣ ਬੇਅਦਬੀ ਕੇਸਾਂ ਸਬੰਧੀ ਡੇਰਾ ਮੁਖੀ ਤੇ ਕਾਰਵਾਈ ਹੋ ਸਕੇਗੀ ।
ਦੱਸਣਯੋਗ ਹੈ ਕਿ ਪਿਛਲੀਆਂ ਪੰਜਾਬ ਦੀਆਂ ਆਮ ਚੋਣਾਂ ਵਿੱਚ ਆਮ ਆਦਮੀ ਪਾਰਟੀ ਵੱਲੋਂ ਕੀਤੇ ਗਏ ਵਾਅਦਿਆਂ ਵਿੱਚੋਂ ਇੱਕ ਅਹਿਮ ਵਾਅਦਾ ਇਹ ਵੀ ਸੀ ਕਿ ਸਰਕਾਰ ਆਉਣ ਤੋਂ ਬਾਅਦ ਬੇਅਦਬੀ ਕਾਂਡ ਅਤੇ ਬਹਿਬਲ ਕਲਾਂ ਗੋਲੀ ਕਾਂਡ ਦੇ ਦੋਸ਼ੀਆਂ ਨੂੰ ਸਜ਼ਾਵਾਂ ਦਿੱਤੀਆਂ ਜਾਣਗੀਆਂ
ਦੱਸਣ ਯੋਗ ਹੈ ਕਿ ਪਿਛਲੀਆਂ ਪੰਜਾਬ ਦੀਆਂ ਆਮ ਵਿਧਾਨ ਸਭਾ ਚੋਣਾਂ ਵਿੱਚ ਆਮ ਆਦਮੀ ਪਾਰਟੀ ਵੱਲੋਂ ਕੀਤੇ ਵਾਅਦਿਆਂ ਵਿੱਚੋਂ ਇੱਕ ਅਹਿਮ ਵਾਅਦਾ ਇਹ ਵੀ ਸੀ ਕਿ ਬਹਿਬਲ ਕਲਾਂ ਗੋਲੀ ਕਾਂਡ ਅਤੇ ਬੇਅਦਬੀ ਕਾਂਡ ਦੇ ਦੋਸ਼ੀਆਂ ਨੂੰ ਸਖਤ ਸਜ਼ਾਵਾਂ ਦਿੱਤੀਆਂ ਜਾਣਗੀਆਂ
ਸੁਪਰੀਮ ਕੋਰਟ ਵੱਲੋਂ ਇਜਾਜ਼ਤ ਮਿਲਣ ਤੋਂ ਬਾਅਦ ਹੁਣ ਬਣਾਈ ਗਈ ਵਿਸ਼ੇਸ਼ ਜਿਹੜੀ " ਸਿੱਟ " ਕਿੰਨੀ ਤੇਜ਼ੀ ਨਾਲ ਪੁਖਤਾ ਸਬੂਤ ਅਦਾਲਤ ਵਿੱਚ ਪੇਸ਼ ਕਰਕੇ ਦੋਸ਼ਾਂ ਨੂੰ ਸਿੱਧ ਕਰਨ ਵਿੱਚ ਕਾਮਯਾਬ ਹੁੰਦੀ ਹੈ ਇਹ ਆਉਣ ਵਾਲਾ ਸਮਾਂ ਦੱਸੇਗਾ
Get all latest content delivered to your email a few times a month.