IMG-LOGO
ਹੋਮ ਪੰਜਾਬ : Bigg Greaking ਹੋਈ ਰੈਡ ਐਂਟਰੀ ,ਪਰਾਲੀ ਨੂੰ ਅੱਗ 10 ਲੱਖ...

Bigg Greaking ਹੋਈ ਰੈਡ ਐਂਟਰੀ ,ਪਰਾਲੀ ਨੂੰ ਅੱਗ 10 ਲੱਖ ਦੇ ਕਰੀਬ ਜੁਰਮਾਨੇ

editor user - Nov 15, 2024 08:34 PM
IMG

 ਜਗਦੀਸ਼ ਥਿੰਦ
ਫਰੀਦਕੋਟ 15 ਨਵੰਬਰ  ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਪਰਾਲੀ ਨੂੰ ਅੱਗ ਨਾ ਲਗਾਉਣ ਲਈ ਚਲਾਈ ਗਈ ਜਾਗਰੂਕਤਾ ਮੁਹਿੰਮ ਤਹਿਤ ਛੁੱਟੀ ਵਾਲੇ ਦਿਨ ਵੀ ਪ੍ਰਸ਼ਾਸਨਿਕ ਅਧਿਕਾਰੀ , ਨੋਡਲ ਅਤੇ ਕਲੱਸਟਰ ਅਫਸਰ ਫੀਲਡ ਵਿੱਚ ਡਟੇ ਰਹੇ ਅਤੇ ਲੋਕਾਂ ਨੂੰ ਪਰਾਲੀ ਨੂੰ ਅੱਗ ਨਾ  ਲਗਾਉਣ ਲਈ ਵੱਧ ਤੋਂ ਵੱਧ ਜਾਗਰੂਕ ਕੀਤਾ।


ਇਸ ਸਬੰਧੀ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਸ੍ਰੀ ਵਿਨੀਤ ਕੁਮਾਰ ਨੇ ਦੱਸਿਆ ਕਿ ਜ਼ਿਲੇ ਵਿੱਚ ਅੱਗ ਲੱਗਣ ਦੀਆਂ ਘਟਨਾਵਾਂ ਸੰਬੰਧੀ ਸਮੂਹ ਅਧਿਕਾਰੀ  ਨੋਡਲ , ਕਲੱਸਟਰ  ਅਫਸਰ ਅਤੇ ਪੁਲਸ ਪੂਰੀ ਤਰ੍ਹਾਂ ਸੁਚੇਤ ਹੈ।

ਇਸ ਮੌਕੇ ਉਨ੍ਹਾਂ ਜ਼ਿਲੇ ਵਿਚ ਹੁਣ ਤੱਕ ਆਏ ਕੇਸਾਂ ਬਾਰੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਪੰਜਾਬ ਰਿਮੋਰਟ ਸੈਂਸਰਿੰਗ ਬੋਰਡ ਲੁਧਿਆਣਾ ਵੱਲੋਂ ਪ੍ਰਾਪਤ ਹੋਈ ਰਿਪੋਰਟ ਮੁਤਾਬਕ ਜਿਲ੍ਹੇ ਵਿੱਚ ਹੁਣ ਤੱਕ  ਅੱਗ ਲੱਗਣ ਦੇ ਕੇਸਾਂ ਦੀ ਜੋ ਰਿਪੋਰਟ ਭੇਜੀ ਗਈ ਹੈ, ਉਨ੍ਹਾਂ ਵਿਚੋਂ ਕਾਰਵਾਈ ਕਰਨ ਉਪਰੰਤ ਅੱਗ ਲੱਗਣ ਦੇ ਕੁੱਲ 230 ਕੇਸ ਸਾਹਮਣੇ ਆਏ ਹਨ। ਇਨ੍ਹਾਂ  ਕੇਸਾਂ ਤੇ ਐਫ.ਆਈ.ਆਰ ਦਰਜ ਕੀਤੀਆਂ ਗਈਆਂ ਅਤੇ ਉਨ੍ਹਾਂ ਦੇ ਮਾਲ ਰਿਕਾਰਡ ਵਿੱਚ ਰੈੱਡ ਐਂਟਰੀ ਕੀਤੀ ਗਈ ਤੇ ਉਨ੍ਹਾਂ ਨੂੰ 10 ਲੱਖ ਰੁਪਏ  ਦੇ ਕਰੀਬ ਜੁਰਮਾਨਾਂ ਕੀਤਾ ਗਿਆ ਹੈ।

ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਜੇਕਰ ਕੋਈ ਕਿਸਾਨ ਝੋਨੇ ਦੀ ਪਰਾਲੀ ਨੂੰ ਅੱਗ ਲਗਾਉਂਦਾ ਹੈ ਤਾਂ ਢਾਈ ਏਕੜ ਦੀ ਮਾਲਕੀ ਵਾਲੇ ਕਿਸਾਨ ਨੂੰ 5000 ਰੁਪਏ, ਢਾਈ ਤੋਂ ਪੰਜ ਏਕੜ ਦੀ ਮਾਲਕੀ ਵਾਲੇ ਕਿਸਾਨ ਨੂੰ 10000 ਰੁਪਏ ਅਤੇ ਪੰਜ ਏਕੜ ਤੋਂ ਜ਼ਿਆਦਾ ਜ਼ਮੀਨ ਦੀ ਮਾਲਕ ਵਾਲੇ ਕਿਸਾਨਾਂ ਨੂੰ 30000 ਰੁਪਏ ਜੁਰਮਾਨਾ ਲਗਾਇਆ ਜਾਵੇਗਾ ਅਤੇ ਇਸ ਦੇ ਨਾਲ ਨਾਲ ਉਨ੍ਹਾਂ ਦੇ ਜਮੀਨੀ ਰਿਕਾਰਡ ਵਿੱਚ ਰੈੱਡ ਐਂਟਰੀ ਕੀਤੀ ਜਾਵੇਗੀ। ਉਨ੍ਹਾਂ ਕਿਸਾਨਾਂ ਨੂੰ ਅਪੀਲ ਕੀਤੀ ਕਿ ਉਹ ਝੋਨੇ ਦੀ ਪਰਾਲੀ ਤੇ ਰਹਿੰਦ ਖੂੰਹਦ ਨੂੰ ਅੱਗ ਨਾ ਲੱਗਾ ਕੇ ਖੇਤਾਂ ਵਿਚ ਹੀ ਇਸ ਦਾ ਨਿਪਟਾਰਾ ਕਰਕੇ ਵਾਤਾਵਰਨ ਦੀ ਸੰਭਾਲ ਕਰਨ ਵਿੱਚ ਆਪਣਾ ਸਹਿਯੋਗ ਦੇਣ ।

Share:

ਸੰਪਾਦਕ ਦਾ ਡੈਸਕ

Jagdishthind

Reporter

ਕੱਪੜ ਛਾਣ

Watch LIVE TV
Emediasolutions TV
Subscribe

Get all latest content delivered to your email a few times a month.