IMG-LOGO
ਹੋਮ ਰਾਸ਼ਟਰੀ: ਪੂਰਵ ਪ੍ਰਵਾਨਗੀ ਤੋਂ ਬਗੈਰ ਨਹੀਂ ਦਿੱਤਾ ਜਾ ਸਕੇਗਾ ਪ੍ਰਿੰਟ ਮੀਡੀਆ...

ਪੂਰਵ ਪ੍ਰਵਾਨਗੀ ਤੋਂ ਬਗੈਰ ਨਹੀਂ ਦਿੱਤਾ ਜਾ ਸਕੇਗਾ ਪ੍ਰਿੰਟ ਮੀਡੀਆ ਵਿੱਚ ਕੋਈ ਰਾਜਨੀਤਿਕ ਇਸ਼ਤਿਆਰ : ਮਾਧਵੀ ਕਟਾਰੀਆ

Admin user - Feb 09, 2022 09:08 AM
IMG

 ਇਸਮਾਈਲ ਏਸ਼ੀਆ  

ਮਲੇਰਕੋਟਲਾ 9 ਫਰਵਰੀ ,2022:   ਭਾਰਤੀ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਜ਼ਿਲ੍ਹਾ ਪੱਧਰੀ ਮੀਡੀਆ ਸਰਟੀਫਿਕੇਸ਼ਨ ਤੇ ਮੋਨੀਟਰਿੰਗ ਕਮੇਟੀ ਦੀ ਪੂਰਵ ਪ੍ਰਵਾਨਗੀ ਤੋਂ ਬਿਨ੍ਹਾਂ ਵੋਟਾਂ ਵਾਲੇ ਦਿਨ ਜਾਂ ਵੋਟਾਂ ਪੈਣ ਤੋਂ ਇੱਕ ਦਿਨ ਪਹਿਲਾਂ ਕੋਈ ਸਿਆਸੀ ਇਸ਼ਤਿਹਾਰ ਪ੍ਰਿੰਟ ਮੀਡੀਆ ਵਿੱਚ ਨਹੀਂ ਛਪਾਇਆ ਜਾ ਸਕੇਗਾ। ਇਸ ਗੱਲ ਦੀ ਜਾਣਕਾਰੀ ਡਿਪਟੀ ਕਮਿਸ਼ਨਰ -ਕਮ- ਜ਼ਿਲ੍ਹਾ ਚੋਣ ਅਫ਼ਸਰ ਮਲੇਰਕੋਟਲਾ ਸ੍ਰੀਮਤੀ ਮਾਧਵੀ ਕਟਾਰੀਆ  ਦਿੱਤੀ ।

ਜ਼ਿਲ੍ਹਾ ਚੋਣ ਅਫ਼ਸਰ ਨੇ ਦੱਸਿਆ ਕਿ ਚੋਣ ਲੜ ਰਹੇ ਉਮੀਦਵਾਰ ਜਾਂ ਰਾਜਨੀਤਿਕ ਪਾਰਟੀਆਂ ਨੂੰ 19 ਤੇ 20 ਫਰਵਰੀ ਨੂੰ ਪ੍ਰਿੰਟ ਮੀਡੀਆ ਵਿੱਚ ਸਿਆਸੀ ਇਸ਼ਤਿਹਾਰ ਛਪਵਾਉਣ ਲਈ ਜ਼ਿਲ੍ਹਾ ਪੱਧਰੀ ਮੀਡੀਆ ਸਰਟੀਫਿਕੇਸ਼ਨ ਤੇ ਮੋਨੀਟਰਿੰਗ ਕਮੇਟੀ ਤੋਂ ਪੂਰਵ ਪ੍ਰਵਾਨਗੀ ਲੈਣੀ ਜ਼ਰੂਰੀ ਹੋਵੇਗੀ। ਉਨ੍ਹਾਂ ਹੋਰ ਦੱਸਿਆ ਕਿ ਸਿਆਸੀ ਪਾਰਟੀਆਂ ਤੇ ਉਮੀਦਵਾਰਾਂ ਲਈ ਇਲੈਕਟ੍ਰੋਨਿਕ ਤੇ ਸੋਸ਼ਲ ਮੀਡੀਆ ’ਤੇ ਚੋਣਾਂ ਸਬੰਧੀ ਇਸ਼ਤਿਹਾਰ ਦੇਣ ਤੋਂ ਪਹਿਲਾਂ ਵੀ ਮੀਡੀਆ ਸਰਟੀਫਿਕੇਸ਼ਨ ਤੇ ਮੋਨੀਟਰਿੰਗ ਕਮੇਟੀ ਤੋਂ ਪੂਰਵ ਪ੍ਰਵਾਨਗੀ ਲੈਣੀ ਜ਼ਰੂਰੀ ਹੈ। ਉਹਨਾਂ ਦੱਸਿਆ ਕਿ ਜ਼ਿਲ੍ਹਾ ਪੱਧਰੀ ਮੀਡੀਆ ਸਰਟੀਫਿਕੇਸ਼ਨ ਤੇ ਮੋਨੀਟਰਿੰਗ ਕਮੇਟੀ ਦਾ ਮੀਡੀਆ ਸੈੱਲ ਸਰਕਾਰੀ ਕਾਲਜ ਮਲੇਰਕੋਟਲਾ ਦੇ ਪੁਰਾਣੇ ਬੀ.ਐਡ.ਬਲਾਕ ਵਿਖੇ ਸਥਾਪਿਤ ਕੀਤਾ ਗਿਆ ਹੈ

 ਉਹਨਾਂ ਪ੍ਰਿੰਟ ਮੀਡੀਆ ਦੇ ਨੁਮਾਇੰਦਿਆਂ ਨੂੰ ਵੀ ਅਪੀਲ ਕੀਤੀ ਕਿ 19 ਤੇ 20 ਫਰਵਰੀ ਨੂੰ ਕੋਈ ਵੀ ਸਿਆਸੀ ਇਸ਼ਤਿਹਾਰ ਪ੍ਰਕਾਸ਼ਿਤ ਕਰਨ ਤੋਂ ਪਹਿਲਾਂ ਸਬੰਧਤ ਵਿਅਕਤੀ ਤੋਂ ਸਟੇਟ ਜਾਂ ਜ਼ਿਲ੍ਹਾ ਪੱਧਰੀ ਮੀਡੀਆ ਸਰਟੀਫਿਕੇਸ਼ਨ ਤੇ ਮੋਨੀਟਰਿੰਗ ਕਮੇਟੀ ਤੋਂ ਜਾਰੀ ਸਰਟੀਫ਼ਿਕੇਟ ਦੀ ਕਾਪੀ ਜ਼ਰੂਰ ਲੈਣ।

PDF
Share:

ਸੰਪਾਦਕ ਦਾ ਡੈਸਕ

Jagdishthind

Reporter

ਕੱਪੜ ਛਾਣ

Watch LIVE TV
Emediasolutions TV
Subscribe

Get all latest content delivered to your email a few times a month.