IMG-LOGO
ਹੋਮ ਪੰਜਾਬ : ਅਪਰਾਧਨਾਮਾ

ਅਪਰਾਧਨਾਮਾ

Admin user - Feb 09, 2022 11:38 AM
IMG

ਫਿਰੋਜਪੁਰ, 9 ਫਰਵਰੀ (ਵਿਸ਼ਵਜੀਤ ਸਿੰਘ ਥਿੰਦ):

ਦੁਕਾਨ ਦੀ ਛੱਤ ਪਾੜ ਕੇ ਚੋਰਾਂ ਨੇ ਕੀਤੇ 7 ਹਜ਼ਾਰ ਰੁਪਏ ਦੇ ਹਾਰ ਤੇ 2 ਥਾਣ ਕੱਪੜੇ ਦੇ ਚੋਰੀ, ਮਾਮਲਾ ਦਰਜ
 ਫਿਰੋਜ਼ਪੁਰ: ਫਿਰੋਜ਼ਪੁਰ ਦੇ ਅਧੀਨ ਆਉਂਦੇ ਪਿੰਡ ਸ਼ੇਰਖਾਂ ਵਿਖੇ ਇਕ ਦੁਕਾਨ ਦੀ ਛੱਤ ਪਾੜ ਕੇ ਅਣਪਛਾਤੇ ਚੋਰਾਂ ਵੱਲੋਂ ਦੁਕਾਨ ਅੰਦਰੋਂ 7 ਹਜ਼ਾਰ ਰੁਪਏ ਦੇ ਹਾਰ ਅਤੇ ਦੋ ਥਾਣ ਕੱਪੜੇ ਦੇ ਚੋਰੀ ਕਰਨ ਦੀ ਖਬਰ ਮਿਲੀ ਹੈ। ਇਸ ਸਬੰਧ ਵਿਚ ਥਾਣਾ ਕੁੱਲਗੜ੍ਹੀ ਦੀ ਪੁਲਿਸ ਨੇ ਅਣਪਛਾਤੇ ਵਿਅਕਤੀਆਂ ਖਿਲਾਫ 457, 380 ਆਈਪੀਸੀ ਤਹਿਤ ਮਾਮਲਾ ਦਰਜ ਕੀਤਾ ਹੈ। ਪੁਲਿਸ ਨੂੰ ਦਿੱਤੇ ਬਿਆਨਾਂ ਵਿਚ ਗੁਰਦੀਪ ਸਿੰਘ ਪੁੱਤਰ ਆਸਾ ਸਿੰਘ ਵਾਸੀ ਪਿੰਡ ਸ਼ੇਰਖਾਂ ਨੇ ਦੱਸਿਆ ਕਿ ਉਸ ਦੇ ਭਰਾ ਕੁਲਦੀਪ ਸਿੰਘ ਪੁੱਤਰ ਆਸਾ ਸਿੰਘ ਵਾਸੀ ਪਿੰਡ ਸ਼ੇਰਖਾਂ ਵਾਲਾ ਦੀ ਇਕ ਦੁਕਾਨ ਬਜਾਜੀ, ਕੱਪੜਾ, ਦਰਜੀ ਪਿੰਡ ਸ਼ੇਰਖਾਂ ਵਿਖੇ ਹੈ। ਗੁਰਦੀਪ ਸਿੰਘ ਨੇ ਦੱਸਿਆ ਕਿ ਅਣਪਛਾਤੇ ਵਿਅਕਤੀਆਂ ਨੇ ਦੁਕਾਨ ਦੀ ਛੱਤ ਪੁੱਟ ਕੇ ਦੁਕਾਨ ਅੰਦਰੋਂ ਕਰੀਬ 57 ਹਜ਼ਾਰ ਰੁਪਏ ਵਾਲੇ ਹਾਰ ਅਤੇ 2 ਥਾਣ ਕੱਪੜੇ ਦੇ ਲਗਭਗ 30 ਮੀਟਰ ਚੋਰੀ ਕਰਕੇ ਲੈ ਗਏ। ਇਸ ਮਾਮਲੇ ਦੀ ਜਾਂਚ ਕਰ ਰਹੇ ਏਐੱਸਆਈ ਕਰਮ ਸਿੰਘ ਨੇ ਦੱਸਿਆ ਕਿ ਪੁਲਿਸ ਨੇ ਸ਼ਿਕਾਇਤਕਰਤਾ ਦੇ ਬਿਆਨਾਂ ’ਤੇ ਅਣਪਛਾਤੇ ਵਿਅਕਤੀਆਂ ਖਿਲਾਫ ਮਾਮਲਾ ਦਰਜ ਕਰ ਲਿਆ ਗਿਆ ਹੈ।

1 ਡੈੱਕ (ਸਟੀਰਿਓ), ਇਕ ਐਮਲੀਫਾਇਰ ਸਮੇਤ ਇਕ ਗਿ੍ਰਫਤਾਰ
ਫਿਰੋਜ਼ਪੁਰ: ਥਾਣਾ ਕੁੱਲਗੜ੍ਹੀ ਦੀ ਪੁਲਿਸ ਨੇ ਗਸ਼ਤ ਅਤੇ ਚੈਕਿੰਗ ਦੌਰਾਨ ਇਕ ਵਿਅਕਤੀ ਨੂੰ ਇਕ ਡੈੱਕ (ਸਟੀਰਿਓ), ਇਕ ਐਮਪਲੀਫਾਇਰ ਸਮੇਤ ਗਿ੍ਰਫਤਾਰ ਕਰਕੇ ਉਸ ਖਿਲਾਫ 379, 411 ਆਈਪੀਸੀ ਤਹਿਤ ਮਾਮਲਾ ਦਰਜ ਕੀਤਾ ਹੈ। ਜਾਣਕਾਰੀ ਦਿੰਦੇ ਹੋਏ ਏਐੱਸਆਈ ਕਰਮ ਸਿੰਘ ਨੇ ਦੱਸਿਆ ਕਿ ਉਨ੍ਹਾਂ ਦੀ ਪੁਲਿਸ ਪਾਰਟੀ ਬੀਤੀ ਸ਼ਾਮ ਗਸ਼ਤ ਵਾ ਚੈਕਿੰਗ ਸ਼ੱਕੀ ਪੁਰਸ਼ਾਂ ਦੇ ਸਬੰਧ ਵਿਚ ਬੱਸ ਅੱਡਾ ਕੁੱਲਗੜ੍ਹੀ ਵਿਖੇ ਮੌਜ਼ੂਦ ਸੀ ਤਾਂ ਇਸ ਦੌਰਾਨ ਖਾਸ ਮੁਖਬਰ ਨੇ ਇਤਲਾਹ ਦਿੱਤੀ ਕਿ ਦੋਸ਼ੀ ਕੁਮਲਜੀਤ ਸਿੰਘ ਉਰਫ ਬਿੱਲਾ ਪੁੱਤਰ ਸੰਤੋਖ ਸਿੰਘ ਵਾਸੀ ਵਾਲੀ ਨੰਬਰ 1 ਵਾਰਡ ਨੰਬਰ 4 ਨੇੜੇ ਕਿਲੇ ਵਾਲੀ ਪਾਰਕ ਕੋਟਕਪੂਰਾ ਜ਼ਿਲ੍ਹਾ ਫਰੀਦਕੋਟ ਜੋ ਚੋਰੀਆਂ ਕਰਨ ਦਾ ਆਦੀ ਹੈ, ਜਿਸ ਪਾਸ ਚੋਰੀ ਕੀਤਾ ਹੋਇਆ ਸਮਾਨ ਵੇਚਣ ਦੀ ਤਾਕ ਵਿਚ ਬੱਸ ਅੱਡਾ ਸ਼ੇਰਖਾਂ ਵਿਖੇ ਖੜਾ ਕਿਸੇ ਵਹੀਕਲ ਦੀ ਉਡੀਕ ਕਰ ਰਿਹਾ ਹੈ, ਜੇਕਰ ਹੁਣੇ ਇਸ ’ਤੇ ਛਾਪੇਮਾਰੀ ਕੀਤੀ ਜਾਵੇ ਤਾਂ ਚੋਰੀ ਦੇ ਸਮਾਨ ਸਮੇਤ ਕਾਬੂ ਆ ਸਕਦਾ ਹੈ। ਪੁਲਿਸ ਪਾਰਟੀ ਵੱਲੋਂ ਦੋਸ਼ੀ ’ਤੇ ਛਾਪੇਮਾਰੀ ਕਰਕੇ ਕਾਬੂ ਕੀਤਾ ਗਿਆ ਤੇ ਤਲਾਸ਼ੀ ਦੌਰਾਨ ਇਸ ਕੋਲੋਂ ਇਕ ਡੈੱਕ (ਸਟੀਰਿਓ) ਰੰਗ ਕਾਲਾ ਮਾਰਕਾ ਸੀਟੀਐੱਸ ਅਤੇ 1 ਐਮਪਲੀਫਾਇਰ ਬਰਾਮਦ ਹੋਇਆ। ਪੁਲਿਸ ਨੇ ਦੱਸਿਆ ਕਿ ਉਕਤ ਵਿਅਕਤੀ ਖਿਲਾਫ ਮਾਮਲਾ ਦਰਜ ਕਰ ਲਿਆ ਗਿਆ ਹੈ।

ਇਕ ਟਰੈਕਟਰ ਸਮੇਤ ਟਰਾਲੀ ਰੇਤਾ ਤੇ ਇਕ ਜੇਸੀਬੀ ਮਸ਼ੀਨ ਅਤੇ ਇਕ ਟਿੱਪਰ ਬਰਾਮਦ, ਮਾਮਲਾ ਦਰਜ
ਫਿਰੋਜ਼ਪੁਰ: ਥਾਣਾ ਮੱਲਾਂਵਾਲਾ ਦੀ ਪੁਲਿਸ ਨੇ ਗਸ਼ਤ ਅਤੇ ਛਾਪੇਮਾਰੀ ਦੌਰਾਨ ਇਕ ਟਰੈਕਟਰ ਸਮੇਤ ਟਰਾਲੀ ਤੇ 1 ਜੇਸੀਬੀ ਮਸ਼ੀਨ ਅਤੇ ਇਕ ਟਿੱਪਰ ਬਰਾਮਦ ਕਰਕੇ ਇਕ ਵਿਅਕਤੀ ਸਮੇਤ ਚਾਰ ਅਣਪਛਾਤੇ ਵਿਅਕਤੀਆਂ ਖਿਲਾਫ 379 ਆਈਪੀਸੀ 21 ਮਾਈਨਿੰਗ ਐਂਡ ਮਿਨਰਲ ਐਕਟ ਤਹਿਤ ਮਾਮਲਾ ਦਰਜ ਕੀਤਾ ਹੈ। ਜਾਣਕਾਰੀ ਦਿੰਦੇ ਹੋਏ ਏਐੱਸਆਈ ਸੁਖਚੈਨ ਸਿੰਘ ਨੇ ਦੱਸਿਆ ਕਿ ਉਨ੍ਹਾਂ ਦੀ ਪੁਲਿਸ ਪਾਰਟੀ ਬੀਤੀ ਸ਼ਾਮ ਗਸ਼ਤ ਵਾ ਚੈਕਿੰਗ ਸ਼ੱਕੀ ਪੁਰਸ਼ਾਂ ਦੇ ਸਬੰਧ ਵਿਚ ਪਿੰਡ ਕੋਹਾਲਾ ਵਿਖੇ ਮੌਜ਼ੂਦ ਸੀ ਤਾਂ ਇਸ ਦੌਰਾਨ ਖਾਸ ਮੁਖਬਰ ਨੇ ਇਤਲਾਹ ਦਿੱਤੀ ਕਿ ਦੋਸ਼ੀ ਮੰਗਲ ਸਿੰਘ ਪੁੱਤਰ ਬਲਵਿੰਦਰ ਸਿੰਘ ਵਾਸੀ ਬੋੜਾ ਵਾਲੀ ਜੋ ਨਾਜਾਇਜ਼ ਮਾਈਨਿੰਗ ਕਰਨ ਦਾ ਆਦੀ ਹੈ ਜੋ ਸਮੇਤ ਹੋਰਨਾਂ ਅਣਪਛਾਤੇ ਵਿਅਕਤੀਆਂ ਨਾਲ ਮਿਲ ਕੇ ਢਾਣੀ ਮੱਘਰ ਸਿੰਘ ਵਾਲੀ ਦਾਖਲੀ ਬੋੜਾ ਵਾਲੀ ਵਿਖੇ ਬਣੇ ਰੇਤਾ ਦੇ ਖੱਡੇ ਵਿਚ ਮਾਈਨਿੰਗ ਕਰ ਰਹੇ ਹਨ। ਪੁਲਿਸ ਪਾਰਟੀ ਵੱਲੋਂ ਦੋਸ਼ੀਅਨ ਤੇ ਛਾਪੇਮਾਰੀ ਕੀਤੀ ਗਈ ਤਾਂ ਦੋਸ਼ੀ ਮੌਕੇ ਤੋਂ ਫਰਾਰ ਹੋ ਗਿਆ ਤੇ ਮੌਕੇ ’ਤੇ ਇਕ ਟਰੈਕਟਰ ਸਮੇਤ ਟਰਾਲੀ ਤੇ ਇਕ ਜੇਸੀਬੀ ਮਸ਼ੀਨ ਅਤੇ ਇਕ ਟਿੱਪਰ ਬਰਾਮਦ ਹੋਇਆ। ਪੁਲਿਸ ਨੇ ਦੱਸਿਆ ਕਿ ਉਕਤ ਦੋਸ਼ੀਅਨ ਖਿਲਾਫ ਮਾਮਲਾ ਦਰਜ ਕਰ ਲਿਆ ਗਿਆ ਹੈ।

1000 ਲੀਟਰ ਲਾਹਣ ਬਰਾਮਦ, ਮਾਮਲਾ ਦਰਜ
ਗੁਰੂਹਰਸਹਾਏ (ਫਿਰੋਜ਼ਪੁਰ): ਥਾਣਾ ਗੁਰੂਹਰਸਹਾਏ ਦੀ ਪੁਲਿਸ ਨੇ ਗਸ਼ਤ ਅਤੇ ਛਾਪੇਮਾਰੀ ਦੌਰਾਨ 1000 ਲੀਟਰ ਲਾਹਣ ਬਰਾਮਦ ਕਰਕੇ ਦੋ ਵਿਅਕਤੀਆਂ ਖਿਲਾਫ ਆਬਕਾਰੀ ਐਕਟ ਤਹਿਤ ਮਾਮਲਾ ਦਰਜ ਕੀਤਾ ਹੈ। ਜਾਣਕਾਰੀ ਦਿੰਦੇ ਹੋਏ ਏਐੱਸਆਈ ਮਹਿੰਦਰ ਸਿੰਘ ਨੇ ਦੱਸਿਆ ਕਿ ਉਨ੍ਹਾਂ ਦੀ ਪੁਲਿਸ ਪਾਰਟੀ ਬੀਤੀ ਸ਼ਾਮ ਗਸ਼ਤ ਵਾ ਚੈਕਿੰਗ ਸ਼ੱਕੀ ਪੁਰਸ਼ਾਂ ਦੇ ਸਬੰਧ ਵਿਚ ਪਿੰਡ ਸਵਾਇਆ ਰਾਏ ਉਤਾੜ ਵਿਖੇ ਮੌਜ਼ੂਦ ਸੀ ਤਾਂ ਇਸ ਦੌਰਾਨ ਖਾਸ ਮੁਖਬਰ ਨੇ ਇਤਲਾਹ ਦਿੱਤੀ ਕਿ ਦੋਸ਼ੀ ਗੁਰਪ੍ਰੀਤ ਸਿੰਘ ਪੁੱਤਰ ਜੀਤ ਸਿੰਘ ਅਤੇ ਸੋਨੂੰ ਉਰਫ ਸੋਨੀ ਪੁੱਤਰ ਮੱਲ ਸਿੰਘ ਵਾਸੀਅਨ ਢਾਣੀ ਦੁੱਲੇ ਕੇ ਜੋ ਨਾਜਾਇਜ਼ ਸ਼ਰਾਬ ਕਸੀਦ ਕਰਕੇ ਵੇਚਣ ਦੇ ਆਦੀ ਹਨ, ਜੇਕਰ ਹੁਣੇ ਇਸ ’ਤੇ ਛਾਪੇਮਾਰੀ ਕੀਤੀ ਜਾਵੇ ਤਾਂ ਨਾਜਾਇਜ਼ ਸ਼ਰਾਬ ਜਾਂ ਲਾਹਣ ਬਰਾਮਦ ਹੋ ਸਕਦੀ ਹੈ। ਪੁਲਿਸ ਪਾਰਟੀ ਵੱਲੋਂ ਦੋਸ਼ੀਅਨ ’ਤੇ ਛਾਪੇਮਾਰੀ ਕੀਤੀ ਗਈ ਤਾਂ ਦੋਸ਼ੀ ਮੌਕੇ ਤੋਂ ਫਰਾਰ ਹੋ ਗਏ ਤੇ ਮੌਕੇ ’ਤੇ 1000 ਲੀਟਰ ਲਾਹਣ ਬਰਾਮਦ ਹੋਈ। ਪੁਲਿਸ ਨੇ ਦੱਸਿਆ ਕਿ ਉਕਤ ਵਿਅਕਤੀਆਂ ਖਿਲਾਫ ਮਾਮਲਾ ਦਰਜ ਕਰ ਲਿਆ ਗਿਆ ਹੈ।

25 ਕਿਲੋ ਲਾਹਣ ਤੇ 5 ਬੋਤਲਾਂ ਨਾਜਾਇਜ਼ ਸ਼ਰਾਬ ਸਮੇਤ ਇਕ ਗਿ੍ਰਫਤਾਰ
ਤਲਵੰਡੀ ਭਾਈ (ਫਿਰੋਜ਼ਪੁਰ): ਥਾਣਾ ਘੱਲਖੁਰਦ ਦੀ ਪੁਲਿਸ ਨੇ ਗਸ਼ਤ ਅਤੇ ਛਾਪੇਮਾਰੀ ਦੌਰਾਨ ਇਕ ਵਿਅਕਤੀ ਨੂੰ 25 ਕਿਲੋ ਲਾਹਣ ਤੇ 5 ਬੋਤਲਾਂ ਨਾਜਾਇਜ਼ ਸ਼ਰਾਬ ਸਮੇਤ ਗਿ੍ਰਫਤਾਰ ਕਰਕੇ ਉਸ ਖਿਲਾਫ ਆਬਕਾਰੀ ਐਕਟ ਤਹਿਤ ਮਾਮਲਾ ਦਰਜ ਕੀਤਾ ਹੈ। ਜਾਣਕਾਰੀ ਦਿੰਦੇ ਹੋਏ ਏਐੱਸਆਈ ਅੰਗਰੇਜ਼ ਸਿੰਘ ਨੇ ਦੱਸਿਆ ਕਿ ਉਨ੍ਹਾਂ ਦੀ ਪੁਲਿਸ ਪਾਰਟੀ ਬੀਤੀ ਸ਼ਾਮ ਗਸ਼ਤ ਵਾ ਚੈਕਿੰਗ ਸ਼ੱਕੀ ਪੁਰਸ਼ਾਂ ਦੇ ਸਬੰਧ ਵਿਚ ਪਿੰਡ ਸੋਢੀ ਨਗਰ ਵਿਖੇ ਮੌਜ਼ੂਦ ਸੀ ਤਾਂ ਇਸ ਦੌਰਾਨ ਖਾਸ ਮੁਖਬਰ ਨੇ ਇਤਲਾਹ ਦਿੱਤੀ ਕਿ ਦੋਸ਼ੀ ਬਰਕਤ ਪੁੱਤਰ ਸੁਰੈਣਾ ਵਾਸੀ ਸੋਢੀ ਨਗਰ ਜੋ ਆਪਣੇ ਘਰ ਵਿਚ ਭੱਠੀ ਲਗਾ ਕੇ ਨਾਜਾਇਜ਼ ਸ਼ਰਾਬ ਕਸੀਦ ਕਰ ਰਿਹਾ ਹੈ, ਜੇਕਰ ਹੁਣੇ ਇਸ ਦੇ ਘਰ ’ਤੇ ਛਾਪੇਮਾਰੀ ਕੀਤੀ ਜਾਵੇ ਤਾਂ ਨਾਜਾਇਜ਼ ਸ਼ਰਾਬ ਤੇ ਲਾਹਣ ਬਰਾਮਦ ਹੋ ਸਕਦੀ ਹੈ। ਪੁਲਿਸ ਪਾਰਟੀ ਵੱਲੋਂ ਦੋਸ਼ੀ ’ਤੇ ਛਾਪੇਮਾਰੀ ਕਰਕੇ ਕਾਬੂ ਕੀਤਾ ਗਿਆ ਤੇ ਮੌਕੇ ’ਤੇ 25 ਕਿਲੋ ਲਾਹਣ ਅਤੇ 5 ਬੋਤਲਾਂ ਨਾਜਾਇਜ਼ ਸ਼ਰਾਬ ਬਰਾਮਦ ਹੋਈ। ਪੁਲਿਸ ਨੇ ਦੱਸਿਆ ਕਿ ਉਕਤ ਵਿਅਕਤੀ ਖਿਲਾਫ ਮਾਮਲਾ ਦਰਜ ਕਰ ਲਿਆ ਗਿਆ ਹੈ।

ਸਵਾ 19 ਬੋਤਲਾਂ ਨਾਜਾਇਜ਼ ਸ਼ਰਾਬ ਸਮੇਤ ਇਕ ਗਿ੍ਰਫਤਾਰ
ਮੱਖੂ (ਫਿਰੋਜ਼ਪੁਰ): ਥਾਣਾ ਮੱਖੂ ਦੀ ਪੁਲਿਸ ਨੇ ਗਸ਼ਤ ਅਤੇ ਛਾਪੇਮਾਰੀ ਦੌਰਾਨ ਇਕ ਵਿਅਕਤੀ ਨੂੰ ਸਵਾ 19 ਬੋਤਲਾਂ ਨਾਜਾਇਜ਼ ਸ਼ਰਾਬ ਸਮੇਤ ਗਿ੍ਰਫਤਾਰ ਕਰਕੇ ਉਸ ਖਿਲਾਫ ਆਬਕਾਰੀ ਐਕਟ ਤਹਿਤ ਮਾਮਲਾ ਦਰਜ ਕੀਤਾ ਹੈ। ਜਾਣਕਾਰੀ ਦਿੰਦੇ ਹੋਏ ਏਐੱਸਆਈ ਕਰਮਜੀਤ ਸਿੰਘ ਨੇ ਦੱਸਿਆ ਕਿ ਉਨ੍ਹਾਂ ਦੀ ਪੁਲਿਸ ਪਾਰਟੀ ਬੀਤੀ ਸ਼ਾਮ ਗਸ਼ਤ ਵਾ ਚੈਕਿੰਗ ਸ਼ੱਕੀ ਪੁਰਸ਼ਾਂ ਦੇ ਸਬੰਧ ਵਿਚ ਬੱਸ ਅੱਡਾ ਭੂਤੀ ਵਾਲਾ ਵਿਖੇ ਮੌਜ਼ੂਦ ਸੀ ਤਾਂ ਇਸ ਦੌਰਾਨ ਖਾਸ ਮੁਖਬਰ ਨੇ ਇਤਲਾਹ ਦਿੱਤੀ ਕਿ ਦੋਸ਼ੀ ਬਲਕਾਰ ਸਿੰਘ ਪੁੱਤਰ ਪਿ੍ਰਥੀ ਸਿੰਘ ਵਾਸੀ ਕੋਟ ਕਾਇਮ ਖਾਂ ਜੋ ਨਾਜਾਇਜ਼ ਸ਼ਰਾਬ ਕਸੀਦ ਕਰਕੇ ਵੇਚਣ ਦਾ ਆਦੀ ਹੈ, ਜੇਕਰ ਹੁਣੇ ਇਸ ਦੇ ਘਰ ’ਤੇ ਛਾਪੇਮਾਰੀ ਕੀਤੀ ਜਾਵੇ ਤਾਂ ਨਾਜਾਇਜ਼ ਸ਼ਰਾਬ ਤੇ ਲਾਹਣ ਬਰਾਮਦ ਹੋ ਸਕਦੀ ਹੈ। ਪੁਲਿਸ ਪਾਰਟੀ ਵੱਲੋਂ ਦੋਸ਼ੀ ’ਤੇ ਛਾਪੇਮਾਰੀ ਕਰਕੇ ਕਾਬੂ ਕੀਤਾ ਗਿਆ ਤੇ ਮੌਕੇ ’ਤੇ ਸਵਾ 19 ਬੋਤਲਾਂ ਨਾਜਾਇਜ਼ ਸ਼ਰਾਬ ਬਰਾਮਦ ਹੋਈ। ਪੁਲਿਸ ਨੇ ਦੱਸਿਆ ਕਿ ਉਕਤ ਵਿਅਕਤੀ ਖਿਲਾਫ ਮਾਮਲਾ ਦਰਜ ਕਰ ਲਿਆ ਗਿਆ ਹੈ।

40 ਬੋਤਲਾਂ ਨਾਜਾਇਜ਼ ਸ਼ਰਾਬ ਅਤੇ ਇਕ ਮੋਟਰਸਾਈਕਲ ਸਮੇਤ ਦੋ ਗਿ੍ਰਫਤਾਰ
ਫਿਰੋਜ਼ਪੁਰ: ਥਾਣਾ ਸਿਟੀ ਫਿਰੋਜ਼ਪੁਰ ਦੀ ਪੁਲਿਸ ਨੇ ਗਸ਼ਤ ਅਤੇ ਨਾਕਾਬੰਦੀ ਦੌਰਾਨ ਦੋ ਵਿਅਕਤੀਆਂ ਨੂੰ 40 ਬੋਤਲਾਂ ਨਾਜਾਇਜ਼ ਸ਼ਰਾਬ ਤੇ ਇਕ ਮੋਟਰਸਾਈਕਲ ਸਮੇਤ ਗਿ੍ਰਫਤਾਰ ਕਰਕੇ ਉਸ ਖਿਲਾਫ ਆਬਕਾਰੀ ਐਕਟ ਤਹਿਤ ਮਾਮਲਾ ਦਰਜ ਕੀਤਾ ਹੈ। ਜਾਣਕਾਰੀ ਦਿੰਦੇ ਹੋਏ ਹੌਲਦਾਰ ਗੁਰਵਿੰਦਰ ਸਿੰਘ ਨੇ ਦੱਸਿਆ ਕਿ ਉਨ੍ਹਾਂ ਦੀ ਪੁਲਿਸ ਪਾਰਟੀ ਬੀਤੀ ਸ਼ਾਮ ਗਸ਼ਤ ਵਾ ਚੈਕਿੰਗ ਸ਼ੱਕੀ ਪੁਰਸ਼ਾਂ ਦੇ ਸਬੰਧ ਵਿਚ ਮੱਖੂ ਗੇਟ ਸਿਟੀ ਫਿਰੋਜ਼ਪੁਰ ਵਿਖੇ ਮੌਜ਼ੂਦ ਸੀ ਤਾਂ ਇਸ ਦੌਰਾਨ ਖਾਸ ਮੁਖਬਰ ਨੇ ਇਤਲਾਹ ਦਿੱਤੀ ਕਿ ਦੋਸ਼ੀ ਬੂਟਾ ਰਾਮ ਪੁੱਤਰ ਛਿਤਰੀਆ ਵਾਸੀ ਵਾਰਡ ਨੰਬਰ 9 ਮੰਡੀ ਗੁਰੂਹਰਸਹਾਏ, ਰੰਗ ਲਾਲ ਉਰਫ ਬਿੱਟੂ ਪੁੱਤਰ ਆਸਾ ਰਾਮ ਵਾਸੀ ਗਲੀ ਨੰਬਰ 8 ਮੰਡੀ ਗੁਰੂਹਰਸਹਾਏ ਜੋ ਨਾਜਾਇਜ਼ ਸ਼ਰਾਬ ਬਾਹਰੋਂ ਲਿਆ ਕੇ ਵੇਚਣ ਦੇ ਆਦੀ ਹਨ, ਜੋ ਅੱਜ ਵੀ ਦੋਵੇਂ ਜਣੇ ਮੋਟਰਸਾਈਕਲ ’ਤੇ ਸਵਾਰ ਹੋ ਕੇ ਤੇ ਨਾਜਾਇਜ਼ ਸ਼ਰਾਬ ਲੈ ਕੇ ਆ ਰਹੇ ਹਨ, ਜੇਕਰ ਨਾਕਾਬੰਦੀ ਕੀਤੀ ਜਾਵੇ ਤਾਂ ਕਾਬੂ ਆ ਸਕਦਾ ਹੈ। ਪੁਲਿਸ ਪਾਰਟੀ ਵੱਲੋਂ ਨਾਕਾਬੰਦੀ ਕਰਕੇ ਦੋਸ਼ੀਅਨ ਨੂੰ ਕਾਬੂ ਕੀਤਾ ਗਿਆ ਤੇ ਤਲਾਸ਼ੀ ਦੌਰਾਨ ਦੋਸ਼ੀਅਨ ਕੋਲੋਂ 40 ਬੋਤਲਾਂ ਨਾਜਾਇਜ਼ ਸ਼ਰਾਬ ਤੇ 1 ਮੋਟਰਸਾਈਕਲ ਸਮੇਤ ਗਿ੍ਰਫਤਾਰ ਕੀਤਾ ਹੈ। ਪੁਲਿਸ ਨੇ ਦੱਸਿਆ ਕਿ ਉਕਤ ਦੋਸ਼ੀਅਨ ਖਿਲਾਫ ਮਾਮਲਾ ਦਰਜ ਕਰ ਲਿਆ ਗਿਆ ਹੈ।

PDF
Share:

ਸੰਪਾਦਕ ਦਾ ਡੈਸਕ

Jagdishthind

Reporter

ਕੱਪੜ ਛਾਣ

Watch LIVE TV
Emediasolutions TV
Subscribe

Get all latest content delivered to your email a few times a month.